ਸ਼ੁੱਕਰਵਾਰ, ਅਗਸਤ 8, 2025 01:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਬਜਟ ਵਿੱਚ ਸਿੰਜਾਈ ਪ੍ਰਣਾਲੀ ਦੀ ਮਜ਼ਬੂਤੀ ਲਈ 2107 ਕਰੋੜ ਰੁਪਏ ਰੱਖੇ: ਚੇਤਨ ਸਿੰਘ ਜੌੜਾਮਾਜਰਾ

by Gurjeet Kaur
ਮਾਰਚ 6, 2024
in ਪੰਜਾਬ
0
ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਬਜਟ ਵਿੱਚ ਸਿੰਜਾਈ ਪ੍ਰਣਾਲੀ ਦੀ ਮਜ਼ਬੂਤੀ ਲਈ 2107 ਕਰੋੜ ਰੁਪਏ ਰੱਖੇ: ਚੇਤਨ ਸਿੰਘ ਜੌੜਾਮਾਜਰਾ
ਨਵੇਂ ਜਲ-ਮਾਰਗਾਂ ਦੀ ਉਸਾਰੀ/ਰੀ-ਮਾਡਲਿੰਗ ਅਤੇ ਲਾਈਨਿੰਗ/ਰੀ-ਲਾਈਨਿੰਗ ਦੇ ਕੰਮਾਂ ਲਈ 143 ਕਰੋੜ ਅਤੇ ਰਾਜਸਥਾਨ ਤੇ ਸਰਹਿੰਦ ਫੀਡਰ ਦੀ ਰੀ-ਲਾਈਨਿੰਗ ਲਈ 150 ਕਰੋੜ ਰੁਪਏ ਰੱਖੇ
ਸਰਕਾਰ ਨੇ ਨਵੇਂ ਮਾਲਵਾ ਕੈਨਾਲ ਪ੍ਰਾਜੈਕਟ ਦੀ ਤਜਵੀਜ਼ ਰੱਖੀ, ਚਾਰ ਜ਼ਿਲ੍ਹਿਆਂ ਦੇ ਲਗਭਗ 1,78,000 ਏਕੜ ਰਕਬੇ ਨੂੰ ਮਿਲੇਗਾ ਲਾਭ
“ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਵਿੱਚ ਜਲ ਭੰਡਾਰ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਈ; 37,173 ਹੈਕਟੇਅਰ ਦੀ ਵਾਧੂ ਸਿੰਜਾਈ ਸਮਰੱਥਾ ਪੈਦਾ ਹੋਵੇਗੀ
ਕਿਸਾਨਾਂ ਨੂੰ ਸਿੰਜਾਈ ਲਈ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਹਿੱਤ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 194 ਕਰੋੜ ਰੁਪਏ ਦਾ ਬਜਟ ਰੱਖਿਆ
 
ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ   ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਤੀਜੇ ਬਜਟ ਨੂੰ ਕਿਸਾਨਾਂ ਦੀ ਭਲਾਈ ਅਤੇ ਪੇਂਡੂ ਇਲਾਕੇ ਲਈ ਵਿਕਾਸ ਮੁਖੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਬਜਟ ਨਾਲ ਸੂਬੇ ਵਿੱਚ ਸਿੰਜਾਈ ਸਹੂਲਤਾਂ ਹੋਰ ਮਜ਼ਬੂਤ ਹੋਣਗੀਆਂ।
 ਜੌੜਾਮਾਜਰਾ ਨੇ ਕਿਹਾ ਕਿ ਸੂਬੇ ਵਿੱਚ ਨਹਿਰੀ ਨੈਟਵਰਕ ਨੂੰ ਵਧੇਰੇ ਮਜ਼ਬੂਤ ਕਰਨ ਲਈ ਵਿੱਤੀ ਸਾਲ 2024-25 ਲਈ ਸਰਕਾਰ ਨੇ 2,107 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜੋ ਦਰਸਾਉਂਦਾ ਹੈ ਕਿ ਸਰਕਾਰ ਜਿੱਥੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ ਹੈ, ਉਥੇ ਕਿਸਾਨਾਂ ਲਈ ਸਿੰਜਾਈ ਦੇ ਸਥਾਈ ਅਤੇ ਦੀਰਘਕਾਲੀ ਪ੍ਰਬੰਧ ਕਰਨ ਲਈ ਤਤਪਰ ਹੈ।
ਜਲ ਸਰੋਤ ਮੰਤਰੀ ਨੇ ਕਿਹਾ ਕਿ ਸਿੰਜਾਈ ਸਹੂਲਤਾਂ ਨੂੰ ਪਹਿਲ ਦੇਣ ਵਾਲੇ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਤੋਂ ਸੇਧ ਲੈ ਕੇ ਸਰਕਾਰ ਨੇ ਇੱਕ ਨਵੇਂ ਮਾਲਵਾ ਕੈਨਾਲ ਪ੍ਰਾਜੈਕਟ ਦੀ ਤਜਵੀਜ਼ ਰੱਖੀ ਹੈ। ਇਸ ਪਹਿਲਕਦਮੀ ਦਾ ਟੀਚਾ ਲਗਭਗ 1,78,000 ਏਕੜ ਨੂੰ ਕਵਰ ਕਰਨਾ ਹੈ, ਜਿਸ ਨਾਲ ਬਠਿੰਡਾ, ਫ਼ਰੀਦਕੋਟ, ਫ਼ਿਰੋਜ਼ਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਨੂੰ ਲਾਭ ਹੋਵੇਗਾ। ਇਸ ਪ੍ਰਾਜੈਕਟ ਦਾ ਉਦੇਸ਼ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਨੂੰ ਘਟਾਉਣਾ ਅਤੇ ਹਾੜ੍ਹੀ ਦੇ ਸਮੇਂ ਦੌਰਾਨ ਬਿਆਸ-ਸਤਲੁਜ ਦਰਿਆ ਦੇ ਪਾਣੀ ਦੀ ਘੱਟ ਵਰਤੋਂ ਵਾਲੇ ਪੰਜਾਬ ਦੇ ਹਿੱਸੇ ਨੂੰ ਅਨੁਕੂਲ ਬਣਾਉਣਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਵਿੱਚ ਜਲ ਭੰਡਾਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਨਾਲ 37,173 ਹੈਕਟੇਅਰ ਦੀ ਵਾਧੂ ਸਿੰਜਾਈ ਸਮਰੱਥਾ ਪੈਦਾ ਹੋਵੇਗੀ ਅਤੇ ਨਾਲ ਹੀ ਯੂ.ਬੀ.ਡੀ.ਸੀ. ਪ੍ਰਣਾਲੀ ਅਧੀਨ 1.18 ਲੱਖ ਹੈਕਟੇਅਰ ਖੇਤਰ ਭਾਵ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ ਅਤੇ ਪਠਾਨਕੋਟ ਵਿੱਚ ਸਿੰਜਾਈ ਹੋ ਸਕੇਗੀ। 206 ਮੈਗਾਵਾਟ ਦੀ ਸਥਾਪਿਤ ਸਮਰੱਥਾ ਵਾਲਾ ਹਾਈਡਲ ਪਾਵਰ ਪਲਾਂਟ ਛੇਤੀ ਪੂਰਾ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਨੇਕ-ਨੀਅਤੀ ਨਾਲ ਜਲ ਮਾਰਗਾਂ ਦੀ ਲਾਈਨਿੰਗ ਦੇ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਰਾਜ ਭਰ ਵਿੱਚ 80 ਕਰੋੜ ਰੁਪਏ ਦੇ ਕੰਮ ਪਹਿਲਾਂ ਹੀ ਸ਼ੁਰੂ ਕੀਤੇ ਜਾ ਚੁੱਕੇ ਹਨ। ਵਿੱਤੀ ਸਾਲ 2024-25 ਵਿੱਚ ਨਵੇਂ ਪ੍ਰਾਜੈਕਟਾਂ-ਉਸਾਰੀ/ਰੀ-ਮਾਡਲਿੰਗ ਅਤੇ ਲਾਈਨਿੰਗ/ਰੀ-ਲਾਈਨਿੰਗ ਦੇ ਕੰਮਾਂ ਲਈ 143 ਕਰੋੜ ਰੁਪਏ ਅਤੇ ਰਾਜਸਥਾਨ ਅਤੇ ਸਰਹਿੰਦ ਫ਼ੀਡਰ ਦੀ ਰੀ-ਲਾਈਨਿੰਗ ਨੂੰ ਪੂਰਾ ਕਰਨ ਲਈ 150 ਕਰੋੜ ਰੁਪਏ ਰਾਖਵੇਂ ਰੱਖੇ ਹਨ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਧਰਤੀ ਹੇਠਲੇ ਘੱਟ ਰਹੇ ਪਾਣੀ ਦੀ ਸਮੱਸਿਆ ਪ੍ਰਤੀ ਸੁਚੇਤ ਹੈ। ਇਸ ਲਈ ਕਿਸਾਨਾਂ ਨੂੰ ਸਿੰਜਾਈ ਲਈ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਹਿੱਤ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 194 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਪਲੱਬਧ ਜ਼ਮੀਨੀ ਅਤੇ ਧਰਤੀ ਹੇਠਲੇ ਸਰੋਤਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਲਈ ਸਰਕਾਰ ਵੱਲੋਂ ਖੇਤਾਂ ਵਿੱਚ ਵੱਖ-ਵੱਖ ਜਲ ਸੰਭਾਲ ਤਕਨੀਕਾਂ ਜਿਵੇਂ ਸੂਖਮ ਸਿੰਜਾਈ ਅਤੇ ਧਰਤੀ ਹੇਠ ਪਾਈਪਲਾਈਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਚਾਲੂ ਸਾਲ ਦੌਰਾਨ 13,016 ਹੈਕਟੇਅਰ ਖੇਤਰ ਨੂੰ ਇਸ ਦਾ ਲਾਭ ਹੋਇਆ ਹੈ। ਮਿੱਟੀ ਅਤੇ ਪਾਣੀ ਦੀ ਸੰਭਾਲ ਲਈ 194 ਕਰੋੜ ਰੁਪਏ ਦੇ ਬਜਟ ਦੀਆਂ ਤਜਵੀਜ਼ਾਂ ਰੱਖੀਆਂ ਗਈਆਂ ਹਨ, ਜਿਨ੍ਹਾਂ ਵਿੱਚ ਕਿਸਾਨਾਂ ਨੂੰ ਸਿੰਜਾਈ ਲਈ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਹਿੱਤ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਦੋ ਨਵੇਂ ਨਾਬਾਰਡ ਪ੍ਰਾਜੈਕਟ ਸ਼ੁਰੂ ਕਰਨ ਦੀਆਂ ਤਜਵੀਜ਼ਾਂ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਵਰ੍ਹੇ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਨੂੰ ਘੱਟ ਕਰਨ ਲਈ ਸਰਕਾਰ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਲਗਭਗ 3,461 ਕਿਲੋਮੀਟਰ ਡਰੇਨਾਂ ਦੇ ਸਫ਼ਾਈ ਕਾਰਜਾਂ ਅਤੇ ਜ਼ਮੀਨੀ ਪੱਧਰ ‘ਤੇ 68 ਹੜ੍ਹ ਸੁਰੱਖਿਆ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ 100 ਕਰੋੜ ਰੁਪਏ ਅਲਾਟ ਕੀਤੇ ਗਏ। ਇਸ ਤੋਂ ਇਲਾਵਾ ਲਗਾਤਾਰ ਮੀਂਹ ਅਤੇ ਹੜ੍ਹਾਂ ਦੇ ਪਾਣੀ ਕਾਰਨ ਵੱਡੀਆਂ ਨਦੀਆਂ ਵਿੱਚ ਪਾੜ ਨੂੰ ਦੂਰ ਕਰਨ ਲਈ 192 ਕਰੋੜ ਰੁਪਏ ਖ਼ਰਚ ਕੀਤੇ ਗਏ।
Tags: : Chetan Singh JodaMajrapunjab budget
Share205Tweet128Share51

Related Posts

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ ਵੱਡੇ ਬਦਲਾਅ, ਜਾਰੀ ਹੋਇਆ ਨੋਟੀਫਿਕੇਸ਼ਨ

ਅਗਸਤ 7, 2025

ਮੋਹਾਲੀ ‘ਚ ਹੋਇਆ ਵੱਡਾ ਧਮਾਕਾ,ਆਕਸੀਜਨ ਸਿਲੰਡਰ ਦੀ ਲੋਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ

ਅਗਸਤ 6, 2025

ਸ੍ਰੀ ਅਕਾਲ ਤਖ਼ਤ ਸਾਹਿਬ ਭੁੱਲ ਬਖਸ਼ਾਉਣ ਪਹੁੰਚੇ ਮੰਤਰੀ ਹਰਜੋਤ ਬੈਂਸ

ਅਗਸਤ 6, 2025

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025
Load More

Recent News

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.