ਸੋਮਵਾਰ, ਅਕਤੂਬਰ 6, 2025 03:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਨ ਸਰਕਾਰ ਸੂਬੇ ਦੇ ਪਿੰਡਾਂ ਦੀ ਦਸ਼ਾ ਸੁਧਾਰਨ ਲਈ ਲਗਾਤਾਰ ਯਤਨਸ਼ੀਲ: ਕੁਲਦੀਪ ਸਿੰਘ ਧਾਲੀਵਾਲ

’ਮਿਸ਼ਨ ਸਾਂਝਾ ਜਲ ਤਲਾਬ’ ਅਧੀਨ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਪ੍ਰਗਤੀ ਅਧੀਨ

by Bharat Thapa
ਜਨਵਰੀ 8, 2023
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਦਸ਼ਾ ਸੁਧਾਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਦਿਸ਼ਾ ‘ਚ ਕੰਮ ਕਰਦਿਆਂ ‘ਮਿਸ਼ਨ ਸਾਂਝਾ ਜਲ ਤਲਾਬ’ ਅਧੀਨ ਸੂਬੇ ਦੇ ਪਿੰਡਾਂ ਵਿਚਲੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ।

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਇਸ ਵਿੱਤੀ ਸਾਲ ਦੌਰਾਨ ਜਿੱਥੇ ਸੀਚੇਵਾਲ ਮਾਡਲ ਅਤੇ ਥਾਪਰ ਮਾਡਲ ਰਾਹੀਂ 883 ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਚੁੱਕਾ ਹੈ, ਉੱਥੇ ਹੀ ਮਗਨਰੇਗਾ ਸਕੀਮ ਤਹਿਤ ‘ਮਿਸ਼ਨ ਸਾਂਝਾ ਜਲ ਤਲਾਬ’ ਅਧੀਨ ਪੁਰਾਣੇ ਜਲ ਤਾਲਾਬਾਂ ਦਾ ਨਵੀਨੀਕਰਨ ਵੀ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਿਸ਼ਨ ਸਾਂਝਾ ਜਲ ਤਾਲਾਬ ਅਧੀਨ ਵਿਭਾਗ ਵੱਲੋਂ ਸੂਬੇ ਅੰਦਰ ਕੁੱਲ 1862 ਤਾਲਾਬਾਂ ਦੀ ਪਛਾਣ ਕੀਤੀ ਗਈ ਹੈ, ਜਿਸ ਵਿੱਚੋਂ 1026 ਸਥਾਨਾਂ ‘ਤੇ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ 504 ਛੱਪੜਾਂ ਦੇ ਨਵੀਨੀਕਰਨ ਦੇ ਕੰਮ ਮੁਕੰਮਲ ਹੋ ਚੁੱਕੇ ਹਨ, ਜਦਕਿ 522 ਥਾਵਾਂ ‘ਤੇ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਜਾਂ ਦੀ ਪ੍ਰਗਤੀ ਵਾਚਣ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸੰਯੁਕਤ ਵਿਕਾਸ ਕਮਿਸ਼ਨਰ ਵੱਲੋਂ ਹਰ ਹਫਤੇ ਸਮੂਹ ਜਿਲਿਆਂ ਦੇ ਏ.ਡੀ.ਸੀ(ਵਿ) ਨਾਲ ਵੀ.ਸੀ. ਕੀਤੀ ਜਾਂਦੀ ਹੈ ਅਤੇ ਹਰ ਮਹੀਨੇ ਮਿਸ਼ਨ ਸਾਂਝਾ ਜਲ ਤਲਾਬ ਮੁਹਿੰਮ ਦੀ ਪ੍ਰਗਤੀ ਦਾ ਰੀਵਿਊ ਵਧੀਕ ਮੁੱਖ ਸੱਕਤਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਤੇਜੀ ਨਾਲ ਤਲਾਬਾਂ ਦੇ ਨਵੀਨੀਕਰਨ ਦਾ ਕੰਮ ਨੇਪਰੇ ਚਾੜਿਆ ਜਾ ਰਿਹਾ ਹੈ ਅਤੇ ਇਸ ਪ੍ਰਾਜੈਕਟ ਦੀ ਪ੍ਰਗਤੀ ਸਬੰਧੀ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ।

ਸ. ਧਾਲੀਵਾਲ ਨੇ ਦੱਸਿਆ ਕਿ ਹੁਣ ਵਿਭਾਗ ਵੱਲੋਂ ਮਿਸ਼ਨ ਸਾਂਝਾ ਜਲ ਤਾਲਾਬ ਅਧੀਨ ਹਰ ਜ਼ਿਲ੍ਹੇ ਵਿੱਚ 150 ਛੱਪੜਾਂ ਦੇ ਨਵੀਨੀਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਖੇਤਰੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਸ ਪ੍ਰਾਜੈਕਟ ਤਹਿਤ ਵੱਡੇ ਛੱਪੜਾਂ, ਜਿਨ੍ਹਾਂ ਦਾ ਖੇਤਰਫਲ ਘੱਟੋ-ਘੱਟ ਇੱਕ ਏਕੜ ਹੋਵੇ ਅਤੇ ਜਿਨ੍ਹਾਂ ਦੀ ਸਮਰੱਥਾ 10, 000 ਘਣ ਮੀਟਰ ਪਾਣੀ ਰੱਖਣ ਦੀ ਸੱਮਰਥਾ ਹੋਵੇ, ਅਜਿਹੇ ਛੱਪੜ ਹੀ ਇਸ ਪ੍ਰਾਜੈਕਟ ਤਹਿਤ ਲਏ ਜਾਣ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਲਏ ਗਏ ਤਾਲਾਬਾਂ ਦੇ ਆਲੇ-ਦੁਆਲੇ ਨਿੰਮ, ਬਰਗਦ ਅਤੇ ਪਿੱਪਲ ਜਿਹੇ ਦਰਖ਼ਤ ਲੱਗਾ ਕੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਦਾ ਟੀਚਾ ਵੀ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋ ਜਿੱਥੇ ਇਸ ਕੰਮ ਦੀ ਪ੍ਰਗਤੀ ਨੂੰ ਵਾਚਣ ਲਈ ਜੀ.ਓ ਮਗਨਰੇਗਾ, ਐਨ. ਐਮ.ਐਮ. ਐਸ ਅਤੇ ਏਰੀਆ ਅਫ਼ਸਰ ਮੋਬਾਇਲ ਐਪ ਦੀ ਵਰਤੋਂ ਕੀਤੀ ਜਾ ਰਹੀ ਹੈ, ਉੱਥੇ ਹੀ ਚੱਲ ਰਹੇ ਕੰਮਾਂ ਵਿੱਚ ਪਾਰਦਰਸ਼ਤਾ ਲਿਆਉਣ ਲਈ ਹਰ ਪ੍ਰਾਜੈਕਟ ਦੀ ਜੀ.ਓ ਟੈਗਿੰਗ ਕਰਨੀ ਵੀ ਲਾਜ਼ਮੀ ਕੀਤੀ ਗਈ ਹੈ।

ਸ. ਧਾਲੀਵਾਲ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦਾ ਟੀਚਾ ਸੂਬੇ ਨੂੰ ਹਰਿਆ-ਭਰਿਆ, ਖੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਉਦੇਸ਼ ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮਗਨਰੇਗਾ ਸਕੀਮ ਦੇ ਅੰਤਰਗਤ ਪੰਜਾਬ ਦੇ ਪਿੰਡਾਂ ਅੰਦਰ ਹੋਰ ਵਿਕਾਸ ਦੇ ਕਾਰਜਾਂ ਦੇ ਨਾਲ-ਨਾਲ ਪਾਣੀ ਦੀ ਸਾਭ ਸੰਭਾਲ ਉੱਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: condition of villagesgovernment tryingimprovekuldeep singh dhaliwalpro punjab tvpunjabi news
Share210Tweet132Share53

Related Posts

ਐਸ.ਏ.ਐਸ.ਸੀ.ਆਈ 2025-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ : ਹਰਪਾਲ ਸਿੰਘ ਚੀਮਾ

ਅਕਤੂਬਰ 5, 2025

ਜਗਰਾਤੇ ‘ਤੇ ਭੇਟਾ ਗਾਉਂਦੇ ਸਮੇਂ ਗਾਇਕ ਸੋਹਣ ਲਾਲ ਸੈਣੀ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ, ਵੀਡੀਓ ਵਾਇਰਲ

ਅਕਤੂਬਰ 5, 2025

ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਹੁਣ ਤੱਕ 1.66 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਅਪਲਾਈ : ਡਾ. ਬਲਜੀਤ ਕੌਰ

ਅਕਤੂਬਰ 5, 2025

50 ਸਾਲਾਂ ਬਾਅਦ ਸ੍ਰੀ ਆਨੰਦਪੁਰ ਸਾਹਿਬ ਵਿਖੇ ‘ਹੈਰੀਟੇਜ ਸਟਰੀਟ’ ਪ੍ਰੋਜੈਕਟ ਦਾ ਰੱਖਿਆ ਗਿਆ ਨੀਂਹ ਪੱਥਰ

ਅਕਤੂਬਰ 5, 2025

ਪੰਜਾਬ ਨੇ ਤਾਕਤ ਦੀ ਮਿਸਾਲ ਕੀਤੀ ਕਾਇਮ : ਮਾਨ ਸਰਕਾਰ ਦੇ ਵਿੱਤੀ ਤੌਰ ‘ਤੇ ਕੁਸ਼ਲ ਪ੍ਰਬੰਧਨ ਨੇ ਜੀਐਸਟੀ ਸੰਗ੍ਰਹਿ ਵਿੱਚ ਕੀਤਾ ਇਤਿਹਾਸਕ ਵਾਧਾ

ਅਕਤੂਬਰ 5, 2025

ਵੱਡੀ ਖ਼ਬਰ : ‘ਆਪ’ ਨੇ ਰਜਿੰਦਰ ਗੁਪਤਾ ਨੂੰ ਰਾਜ ਸਭਾ ਲਈ ਉਮੀਦਵਾਰ ਐਲਾਨਿਆ

ਅਕਤੂਬਰ 5, 2025
Load More

Recent News

ਐਸ.ਏ.ਐਸ.ਸੀ.ਆਈ 2025-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ : ਹਰਪਾਲ ਸਿੰਘ ਚੀਮਾ

ਅਕਤੂਬਰ 5, 2025

ਜਗਰਾਤੇ ‘ਤੇ ਭੇਟਾ ਗਾਉਂਦੇ ਸਮੇਂ ਗਾਇਕ ਸੋਹਣ ਲਾਲ ਸੈਣੀ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ, ਵੀਡੀਓ ਵਾਇਰਲ

ਅਕਤੂਬਰ 5, 2025

ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਹੁਣ ਤੱਕ 1.66 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਅਪਲਾਈ : ਡਾ. ਬਲਜੀਤ ਕੌਰ

ਅਕਤੂਬਰ 5, 2025

50 ਸਾਲਾਂ ਬਾਅਦ ਸ੍ਰੀ ਆਨੰਦਪੁਰ ਸਾਹਿਬ ਵਿਖੇ ‘ਹੈਰੀਟੇਜ ਸਟਰੀਟ’ ਪ੍ਰੋਜੈਕਟ ਦਾ ਰੱਖਿਆ ਗਿਆ ਨੀਂਹ ਪੱਥਰ

ਅਕਤੂਬਰ 5, 2025

ਡਾਕਘਰ ਦੀ ਇਸ ਸਕੀਮ ਨਾਲ ਹਰ ਮਹੀਨੇ 60,000 ਰੁਪਏ ਤੱਕ ਦੀ ਕਰ ਸਕਦੇ ਹੋ ਕਮਾਈ

ਅਕਤੂਬਰ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.