Chandigarh : ਪੰਜਾਬ ‘ਚ ਪੀਸੀਐਸ ਅਫ਼ਸਰਾਂ ਦੀ ਹੜਤਾਲ (strike of PCS officers) ਜਾਰੀ ਹੈ। ਦੱਸ ਦਈਏ ਕਿ ਇਸ ਕਰਕੇ ਸੂਬੇ ਦੀ ਆਮ ਜਨਤਾ ਪ੍ਰੇਸ਼ਾਨ ਹੋ ਰਹੀ ਹੈ। ਇਸ ‘ਤੇ ਹੁਣ ਭਗਵੰਤ ਸਰਕਾਰ (Bhagwant Mann Government) ਐਕਸ਼ਨ ‘ਚ ਨਜ਼ਰ ਆ ਰਹੀ ਹੈ।
ਭ੍ਵਿਸ਼ਟਾਚਾਰ ਦੇ ਮਾਮਲੇ ਚ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇ ਮੰਤਰੀ ਹੋਵੇ ,ਸੰਤਰੀ ਹੋਵੇ ਜਾਂ ਮੇਰਾ ਕੋਈ ਸਕਾ-ਸੰਬੰਧੀ…ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ.. pic.twitter.com/bzc3aYGO9N
— Bhagwant Mann (@BhagwantMann) January 11, 2023
ਹੜਤਾਲ ‘ਤੇ ਚਲ ਰਹੇ ਅਧਿਕਾਰੀਆਂ ਖਿਲਾਫ ਸਖ਼ਤ ਰੁਖ ਇਖ਼ਤਿਆਰ ਕਰਦੀ ਪੰਜਾਬ ਸਰਕਾਰ (Punjab Government) ਨੇ ਸਖ਼ਤ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ, ਪੀਸੀਐਸ ਅਫ਼ਸਰ ਅੱਜ ਦੁਪਹਿਰ ਦੋ ਵਜੇ ਤੱਕ ਹਰ ਹਾਲਤ ਵਿਚ ਡਿਊਟੀ ‘ਤੇ ਹਾਜ਼ਰ ਹੋ ਜਾਣ, ਜੇਕਰ ਉਕਤ ਅਧਿਕਾਰੀ ਆਪਣੀ ਡਿਊਟੀ ‘ਤੇ ਵਾਪਸ ਨਹੀਂ ਆਉਂਦੇ ਤਾਂ, ਸਰਕਾਰ ਨੂੰ ਮਜ਼ਬੂਰਨ ਸਖ਼ਤ ਐਕਸ਼ਨ ਲੈਣਾ ਪਵੇਗਾ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h