ਸੰਘਣੀ ਧੁੰਦ ਕਾਰਨ ਮੋਹਾਲੀ ਦੇ ਕੁਰਾਲੀ ਵਿੱਚ ਚੰਡੀਗੜ੍ਹ ਹਾਈਵੇਅ ‘ਤੇ ਅੱਜ ਸਵੇਰ ਦੋ ਸਕੂਲ ਬੱਸਾਂ ਆਪਸ ਵਿੱਚ ਟਕਰਾ ਗਈਆਂ। ਇੱਕ ਬੱਸ ਕੁਰਾਲੀ ਤੋਂ ਆ ਰਹੀ ਸੀ, ਜਦੋਂ ਕਿ ਦੂਜੀ ਗਲਤ ਪਾਸੇ ਜਾ ਰਹੀ ਸੀ, ਜਿਸ ਕਾਰਨ ਇਹ ਟੱਕਰ ਹੋ ਗਈ। ਹਾਦਸੇ ਵਿੱਚ ਦੋਵਾਂ ਬੱਸਾਂ ਦੇ ਡਰਾਈਵਰਾਂ ਸਮੇਤ ਪੰਜ ਲੋਕ ਜ਼ਖਮੀ ਹੋ ਗਏ। ਸਾਰਿਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।
ਮਿਲੀ ਜਾਣਕਾਰੀ ਅਨੁਸਾਰ, ਹਾਦਸਾ ਸਵੇਰੇ ਯਮੁਨਾ ਅਪਾਰਟਮੈਂਟਸ ਨੇੜੇ ਹੋਇਆ। ਉਸ ਸਮੇਂ ਧੁੰਦ ਭਾਰੀ ਸੀ, ਜਿਸ ਕਾਰਨ ਬੱਸ ਡਰਾਈਵਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਦੋ ਸਕੂਲਾਂ ਦੀਆਂ ਬੱਸਾਂ ਆਪਸ ਵਿੱਚ ਟਕਰਾ ਗਈਆਂ। ਹਾਦਸੇ ਤੋਂ ਬਾਅਦ ਦੋਵਾਂ ਸਕੂਲਾਂ ਦੇ ਸਟਾਫ ਮੌਕੇ ‘ਤੇ ਪਹੁੰਚੇ। ਦੋਨੋਂ ਸਕੂਲ ਦੇ ਬੱਚਿਆਂ ਨੂੰ ਦੂਸਰੀ ਬੱਸਾਂ ਬੁਲਾ ਕੇ ਸਕੂਲ ਭੇਜ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਹਾਦਸੇ ਵਿੱਚ ਦੋਨੋਂ ਸਕੂਲੀ ਬੱਸਾਂ ਦੇ ਡਰਾਈਵਰਾਂ ਦੇ ਸੱਟਾਂ ਲੱਗੀਆਂ, ਜਿੰਨਾਂ ‘ਚੋਂ ਇੱਕ ਨੂੰ ਸਿਵਲ ਹਸਪਤਾਲ ਖਰੜ ਦਾਖਲ ਕਰਾਇਆ ਗਿਆ ਅਤੇ ਦੂਜੇ ਸਕੂਲ ਦੇ ਡ੍ਰਾਈਵਰ ਨੂੰ ਪੈਰ ‘ਤੇ ਜਿਆਦਾ ਸੱਟ ਹੋਣ ਕਾਰਨ ਮੋਹਾਲੀ ਛੇ ਫੇਸ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਵਿੱਚ ਤਿੰਨ ਬੱਚੇ ਵੀ ਜ਼ਖਮੀ ਹੋ ਗਏ। ਜਿੰਨਾਂ ਨੂੰ ਹਸਪਤਾਲ ਵਿੱਚੋਂ ਇਲਾਜ ਕਰਕੇ ਛੁੱਟੀ ਦੇ ਦਿੱਤੀ ਗਈ ਹੈ।






