Bhagwant Mann in Mumbai: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਮੁੰਬਈ ਪਹੁੰਚੇ। ਮਾਨ ਦੋ ਦਿਨਾਂ ਲਈ ਮੁੰਬਈ ਆਏ ਹਨ। ਇੱਥੇ ਉਹ ਉਦਯੋਗਪਤੀਆਂ ਨਾਲ ਮੁਲਾਕਾਤ ਕਰਨਗੇ। ਮੁੰਬਈ ਪਹੁੰਚਣ ‘ਤੇ ਮਾਨ ਨੇ ਕਿਹਾ ਕਿ ਅਸੀਂ ਪੰਜਾਬ ‘ਚ ਇਕ ਵੱਡੀ ਫਿਲਮ ਇੰਡਸਟਰੀ ਬਣਾਉਣ ਦੀ ਯੋਜਨਾ ਬਣਾ ਰਹੇ ਹਾਂ। ਇਸ ਦੇ ਲਈ ਮੈਂ ਵੱਡੇ ਪ੍ਰੋਡਕਸ਼ਨ ਹਾਊਸਾਂ ਨੂੰ ਬੇਨਤੀ ਕਰਾਂਗਾ ਕਿ ਉਹ ਪੰਜਾਬ ਵਿੱਚ ਆਪਣੇ ਸਟੂਡੀਓ ਸਥਾਪਤ ਕਰਨ। ਮੈਂ ਪੰਜਾਬ ਦੀ ਫਿਲਮ ਇੰਡਸਟਰੀ ਅਤੇ ਬਾਲੀਵੁੱਡ ਨੂੰ ਜੋੜਨ ਆਇਆ ਹਾਂ।
ਭਗਵੰਤ ਨੇ ਕਿਹਾ ਕਿ ਮੈਂ ਫਰਵਰੀ ‘ਚ ਹੋਣ ਵਾਲੀ ਇਨਵੈਸਟ ਪੰਜਾਬ ਕਨਵੈਨਸ਼ਨ ਦੇ ਸਬੰਧ ‘ਚ ਕਾਰੋਬਾਰੀਆਂ ਨੂੰ ਮਿਲਣ ਅਤੇ ਸੱਦਾ ਦੇਣ ਲਈ ਮੁੰਬਈ ਪਹੁੰਚਿਆ ਹਾਂ। ਅਸੀਂ ਪੰਜਾਬ ‘ਚ ਉਦਯੋਗ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕਰਾਂਗੇ। ਨਿੱਘਾ ਸੁਆਗਤ ਅਤੇ ਅਥਾਹ ਸਤਿਕਾਰ ਅਤੇ ਪਿਆਰ ਲਈ ਟੀਮ ਮਹਾਰਾਸ਼ਟਰ ਵੱਲੋਂ ਤੁਹਾਡਾ ਬਹੁਤ-ਬਹੁਤ ਧੰਨਵਾਦ।
ਸ਼ਨੀਵਾਰ ਨੂੰ ਮੋਹਾਲੀ ‘ਚ ਸਕੂਲ ਆਫ ਐਮੀਨੈਂਸ ਦੇ ਉਦਘਾਟਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਸਿਰਫ ਕਾਗਜ਼ਾਂ ‘ਤੇ ਹੀ ਸਿੱਖਿਆ ‘ਚ ਮੋਹਰੀ ਸੂਬਾ ਦਿਖਾਇਆ ਗਿਆ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਹੁਣ ਰਾਜ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਦੇਸ਼ ਦੀ ਅਗਵਾਈ ਕਰੇਗਾ।
ਸੀਐਮ ਮਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਅਤੇ ਮੈਨਪਾਵਰ ਲਈ ਉਪਰਾਲੇ ਕੀਤੇ ਜਾ ਰਹੇ ਹਨ ਪਰ ਪਿਛਲੀਆਂ ਸਰਕਾਰਾਂ ਨੇ ਫਰਜ਼ੀ ਅੰਕੜੇ ਪੇਸ਼ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਉਂਕਿ ਇਨ੍ਹਾਂ ਸਰਕਾਰਾਂ ਨੇ ਸਿੱਖਿਆ ਵਰਗੇ ਮਹੱਤਵਪੂਰਨ ਖੇਤਰ ਨੂੰ ਨਜ਼ਰਅੰਦਾਜ਼ ਕੀਤਾ ਹੈ, ਇਸ ਲਈ ਸੂਬਾ ਸਿੱਖਿਆ ਦੇ ਖੇਤਰ ਵਿੱਚ ਪਛੜ ਗਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਹੁਤ ਸਾਰੇ ਵਿਦਿਆਰਥੀ ਆਪਣੀ ਪੜ੍ਹਾਈ ਅੱਧ ਵਿਚਾਲੇ ਛੱਡਣ ਲਈ ਮਜਬੂਰ ਹਨ, ਜਿਸ ਨਾਲ ਉਨ੍ਹਾਂ ਦਾ ਉੱਜਵਲ ਭਵਿੱਖ ਤਬਾਹ ਹੋ ਜਾਂਦਾ ਹੈ। ਸਾਧਨਾਂ ਦੀ ਘਾਟ ਅਤੇ ਪਿਛਲੀਆਂ ਸਰਕਾਰਾਂ ਦੀ ਢਿੱਲ ਕਾਰਨ ਲੜਕੀਆਂ ਆਪਣੀ ਪੜ੍ਹਾਈ ਜਾਰੀ ਨਹੀਂ ਰੱਖ ਪਾਉਂਦੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h