ਸ਼ੁੱਕਰਵਾਰ, ਅਕਤੂਬਰ 30, 2026 03:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

by Pro Punjab Tv
ਅਕਤੂਬਰ 6, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਕਿਹਾ ਕਿ ਉਹ ਅਕਾਲੀ ਦਲ (ਬਾਦਲ) ਦੇ ਆਗੂ ਵਿਰਸਾ ਸਿੰਘ ਵਲਟੋਹਾ ਵਾਂਗ ਮਾੜੀ ਭਾਸ਼ਾ ਦੀ ਵਰਤੋਂ ਕਰਕੇ ਹੇਠਾਂ ਨਹੀਂ ਡਿੱਗਣਗੇ, ਪਰ ਉਨ੍ਹਾਂ ਵਿਰੁੱਧ ਚੁੱਕੇ ਗਏ ਹਰ ਸਵਾਲ ਅਤੇ ਦੋਸ਼ ਦਾ ਜਵਾਬ ਉਨ੍ਹਾਂ ਕੋਲ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਦੁਆਰਾ ਦਿੱਤੇ ਗਏ ਸੰਸਕਾਰਾਂ ਨੇ ਉਨ੍ਹਾਂ ਨੂੰ ਭਾਸ਼ਾ ਦੀ ਮਰਿਆਦਾ ਬਣਾਏ ਰੱਖਣਾ ਸਿਖਾਇਆ ਹੈ, ਚਾਹੇ ਉਹ ਕਿਸੇ ਦਾ ਵੀ ਜਵਾਬ ਦੇ ਰਹੇ ਹੋਣ।

ਵਿਰਸਾ ਸਿੰਘ ਵਲਟੋਹਾ ਵੱਲੋਂ ਉਨ੍ਹਾਂ ਵਿਰੁੱਧ ਕੀਤੀਆਂ ਟਿੱਪਣੀਆਂ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “ਸਭ ਜਾਣਦੇ ਹਨ ਕਿ ਅਕਾਲੀ ਸਰਕਾਰ ਨੇ 2015 ‘ਚ ਮੇਰੇ ‘ਤੇ ਝੂਠਾ ਕੇਸ ਦਰਜ ਕੀਤਾ ਸੀ। ਮੈਂ ਅਦਾਲਤ ਵਿੱਚ ਕਰੀਬ ਸਾਢੇ ਚਾਰ ਸਾਲ ਉਹ ਕੇਸ ਲੜਿਆ ਅਤੇ ਬਰੀ ਹੋਇਆ। ਜੇਕਰ ਵਿਰਸਾ ਸਿੰਘ ਵਲਟੋਹਾ ਆਪਣੀ ਭਾਸ਼ਾ ਨਹੀਂ ਸੁਧਾਰਦੇ ਤਾਂ ਮੈਂ ਅੱਖਰ-ਅੱਖਰ ਦੱਸਾਂਗਾ ਕਿ ਉਸ ਕੇਸ ਪਿੱਛੇ ਕੌਣ ਸੀ ਅਤੇ ਉਸ ਸਮੇਂ ਉਨ੍ਹਾਂ ਨੇ ਕੀ-ਕੀ ਕੀਤਾ ਸੀ। ਮੈਂ ਖੁਦ ਇਹ ਸਭ ਹੰਢਾਇਆ ਹੈ ਅਤੇ ਹਰ ਗੱਲ ਮੇਰੀਆਂ ਉਂਗਲਾਂ ‘ਤੇ ਹੈ।”

‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨੂੰ ਬਹਿਰੀਨ ਦੀ ਔਰਤ ਦੇ ਚਰਿੱਤਰ ‘ਤੇ ਹਮਲਾ ਕਰਨ ਦੀ ਬਜਾਏ ਉਸ ਨਾਲ ਜੁੜੇ ਦੋਸ਼ਾਂ ਦਾ ਜਵਾਬ ਵੀ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ“ਅਸੀਂ ਵਾਰ-ਵਾਰ ਦੇਖਿਆ ਹੈ ਕਿ ਵਿਰਸਾ ਸਿੰਘ ਵਲਟੋਹਾ ਕਿਸ ਤਰ੍ਹਾਂ ਦੀ ਭਾਸ਼ਾ ਵਰਤਦੇ ਹਨ। ਇੱਕ ਔਰਤ ਵਿਰੁੱਧ ਉਨ੍ਹਾਂ ਦੀਆਂ ਟਿੱਪਣੀਆਂ ਅਤੇ ਉਸ ਦਾ ਲਗਾਤਾਰ ਕੀਤਾ ਜਾ ਰਿਹਾ ਚਰਿੱਤਰ-ਹਨਨ ਬੇਹੱਦ ਇਤਰਾਜ਼ਯੋਗ ਹੈ। ਜੇਕਰ ਵਿਰਸਾ ਸਿੰਘ ਵਲਟੋਹਾ ਨੂੰ ਉਸ ਬਾਰੇ ਇਹ ਸਾਰੀਆਂ ਗੱਲਾਂ ਪਤਾ ਸਨ, ਤਾਂ ਉਸ ਨੂੰ ਪੰਜਾਬ ਕਿਉਂ ਲਿਆਂਦਾ ਗਿਆ ਅਤੇ ਮਹੀਨਿਆਂ ਬੱਧੀ ਐਸਜੀਪੀਸੀ ਦੀ ਸਰਾਅ ਵਿੱਚ ਕਿਉਂ ਰੱਖਿਆ ਗਿਆ? ਉਸ ਨੂੰ ਕਥਿਤ ਤੌਰ ‘ਤੇ ਐਸਜੀਪੀਸੀ ਦੀ ਗੱਡੀ ਅਤੇ ਦੋ ਸੇਵਾਦਾਰ ਕਿਉਂ ਦਿੱਤੇ ਗਏ, ਅਤੇ ਉਸ ਦੇ ਖਾਤੇ ਵਿੱਚ ਪੈਸੇ ਕਿਉਂ ਟ੍ਰਾਂਸਫਰ ਕੀਤੇ ਗਏ? ਇਹ ਉਹ ਸਵਾਲ ਹਨ ਜਿਨ੍ਹਾਂ ਦੇ ਜਵਾਬ ਚਾਹੀਦੇ ਹਨ,”।

ਬਲਤੇਜ ਪੰਨੂ ਨੇ ਵਿਰਸਾ ਸਿੰਘ ਵਲਟੋਹਾ ਦੇ ਉਸ ਦਾਅਵੇ ‘ਤੇ ਵੀ ਸਵਾਲ ਚੁੱਕੇ ਜਿਸ ਵਿੱਚ ਉਨ੍ਹਾਂ ਨੇ ਜਾਰੀ ਕੀਤੀ ਆਡੀਓ ਨੂੰ ਏਆਈ-ਜਨਰੇਟਿਡ ਦੱਸਿਆ ਸੀ। ਉਨ੍ਹਾਂ ਕਿਹਾ “ਜੇਕਰ ਤੁਹਾਨੂੰ ਲੱਗਦਾ ਹੈ ਕਿ ਇਹ ਏ.ਆਈ. ਦੁਆਰਾ ਬਣਾਈ ਗਈ ਹੈ, ਤਾਂ ਕਾਨੂੰਨੀ ਕਾਰਵਾਈ ਕਰੋ ਅਤੇ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ। ਪਰ ਕੱਲ੍ਹ ਨੂੰ ਇਹ ਦਾਅਵਾ ਨਾ ਕਰਨ ਲੱਗ ਪੈਣਾ ਕਿ ਬਹਿਰੀਨ ਦੀ ਔਰਤ, ਐਫਆਈਆਰ, ਸਰਾਅ ਦਾ ਕਮਰਾ, ਗੱਡੀ, ਸੇਵਾਦਾਰ ਅਤੇ ਐਸਜੀਪੀਸੀ ਦਾ ਰਿਕਾਰਡ ਵੀ ਏਆਈ ਦੁਆਰਾ ਹੀ ਬਣਾਇਆ ਗਿਆ ਸੀ,”

ਉਨ੍ਹਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਦੇ ਆਪਣੇ ਬਿਆਨਾਂ ਤੋਂ ਹੀ ਸਪੱਸ਼ਟ ਹੁੰਦਾ ਹੈ ਕਿ ਉਹ ਉਸ ਔਰਤ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਇਸ ਨਾਲ ਇਹ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ ਕਿ ਉਹ ਔਰਤ ਵਿਰਸਾ ਸਿੰਘ ਵਲਟੋਹਾ ਅਤੇ ਹੋਰਾਂ ਦੇ ਸੰਪਰਕ ਵਿੱਚ ਕਿਵੇਂ ਅਤੇ ਕਿਉਂ ਆਈ ਅਤੇ ਉਸ ਨੂੰ ਕਿਸ ਮਕਸਦ ਲਈ ਪੰਜਾਬ ਲਿਆਂਦਾ ਗਿਆ ਸੀ।

‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਨੇ ਵਿਰਸਾ ਸਿੰਘ ਵਲਟੋਹਾ ‘ਤੇ ਨਿਸ਼ਾਨਾ ਸਾਧਿਆ, ਜੋ ਸਵਾਲਾਂ ਦੇ ਜਵਾਬ ਦੇਣ ‘ਚ ਅਸਹਿਜ ਹੋਣ ਕਾਰਨ ਉਨ੍ਹਾਂ ‘ਤੇ ਨਿੱਜੀ ਟਿੱਪਣੀਆਂ ਵੀ ਕਰ ਰਹੇ ਸਨ। ਉਨ੍ਹਾਂ ਕਿਹਾ, “ਮੈਂ ਹਮੇਸ਼ਾ ਆਪਣੀ ਭਾਸ਼ਾ ਦੀ ਮਰਿਆਦਾ ਬਣਾਈ ਰੱਖੀ ਹੈ ਕਿਉਂਕਿ ਇਹ ਸਿੱਖਿਆ ਮੈਨੂੰ ਮੇਰੇ ਮਾਤਾ-ਪਿਤਾ, ਅਧਿਆਪਕਾਂ ਅਤੇ ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਤੋਂ ਮਿਲੀ ਹੈ। ਮੈਂ ਦੂਜੀ ਧਿਰ ਨੂੰ ਸੁਣਾਂਗਾ ਅਤੇ ਜਵਾਬ ਦੇਵਾਂਗਾ, ਪਰ ਮੈਂ ਉਸ ਮਰਿਆਦਾ ਨੂੰ ਨਹੀਂ ਛੱਡਾਂਗਾ,”।

ਔਰਤ ਬਾਰੇ ਵਿਰਸਾ ਸਿੰਘ ਵਲਟੋਹਾ ਦੀਆਂ ਵਾਰ-ਵਾਰ ਕੀਤੀਆਂ ਜਾ ਰਹੀਆਂ ਟਿੱਪਣੀਆਂ ‘ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਕਿਸੇ ‘ਤੇ ਕੇਸ ਹੋਣ ਨਾਲ ਕਿਸੇ ਨੂੰ ਵੀ ਉਸ ਦੇ ਚਰਿੱਤਰ ‘ਤੇ ਹਮਲਾ ਕਰਨ ਦਾ ਅਧਿਕਾਰ ਨਹੀਂ ਮਿਲ ਜਾਂਦਾ। ਉਨ੍ਹਾਂ ਕਿਹਾ “ਕਿਸੇ ਔਰਤ ‘ਤੇ ਕੇਸ ਹੋਣ ਨਾਲ ਕਿਸੇ ਨੂੰ ਉਸ ਦਾ ਚਰਿੱਤਰ-ਹਨਨ ਕਰਨ ਦਾ ਹੱਕ ਨਹੀਂ ਮਿਲ ਜਾਂਦਾ। ਜੇਕਰ ਤੁਸੀਂ ਉਸ ਬਾਰੇ ਸਭ ਕੁਝ ਜਾਣਦੇ ਸੀ, ਤਾਂ ਸਵਾਲ ਇਹ ਹੈ ਕਿ ਤੁਸੀਂ ਉਸ ਨੂੰ ਇੱਥੇ ਕਿਉਂ ਲਿਆਂਦਾ ਅਤੇ ਉਸ ਨੂੰ ਇੰਨੇ ਸਮੇਂ ਤੱਕ ਐਸਜੀਪੀਸੀ ਦੀ ਸਰਾਅ ਵਿੱਚ ਕਿਉਂ ਰੱਖਿਆ ਗਿਆ,” ।

ਬਲਤੇਜ ਪੰਨੂ ਨੇ ਇਸ ਮਾਮਲੇ ‘ਤੇ ਸੀਨੀਅਰ ਅਕਾਲੀ ਲੀਡਰਸ਼ਿਪ ਅਤੇ ਐਸਜੀਪੀਸੀ ਲੀਡਰਸ਼ਿਪ ਦੀ ਚੁੱਪੀ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ, ਜਿਨ੍ਹਾਂ ਨੂੰ ਉਨ੍ਹਾਂ ਨੇ ਅਕਾਲੀ ਦਲ ਦੇ “ਮੁੱਖ ਸਰਪ੍ਰਸਤ” ਵਜੋਂ ਦੱਸਿਆ, ਨੂੰ ਬਾਕੀਆਂ ਵੱਲੋਂ ਵਾਰ-ਵਾਰ ਬੋਲਣ ਦੀ ਬਜਾਏ ਖੁਦ ਇਨ੍ਹਾਂ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ।

ਬਲਤੇਜ ਪੰਨੂ ਨੇ ਕਿਹਾ ਕਿ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਵੀ ਉਸ ਔਰਤ ਨਾਲ ਸਬੰਧਤ ਐਸਜੀਪੀਸੀ ਦੇ ਫੈਸਲਿਆਂ ਅਤੇ ਰਿਕਾਰਡਾਂ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।

ਬਲਤੇਜ ਪੰਨੂ ਨੇ ਕਿਹਾ ਕਿ ਉਨ੍ਹਾਂ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਕੀਤੀ ਗਈ ਹਰ ਨਿੱਜੀ ਟਿੱਪਣੀ ਦਾ ਜਵਾਬ ਦੇਣ ਤੋਂ ਜਾਣਬੁੱਝ ਕੇ ਗੁਰੇਜ਼ ਕੀਤਾ ਹੈ, ਪਰ ਜੇਕਰ ਲੋੜ ਪਈ ਤਾਂ ਉਹ ਇੱਕ ਹੋਰ ਪ੍ਰੈਸ ਕਾਨਫਰੰਸ ਕਰਕੇ ਜਨਤਾ ਦੇ ਸਾਹਮਣੇ ਸਾਰੇ ਤੱਥ ਰੱਖਣਗੇ ਕਿ ਉਦੋਂ ਕੀ ਵਾਪਰਿਆ ਸੀ, ਕੌਣ-ਕੌਣ ਸ਼ਾਮਲ ਸੀ ਅਤੇ ਕੀ ਕਾਰਵਾਈਆਂ ਕੀਤੀਆਂ ਗਈਆਂ ਸਨ।

ਰੂਪ ਕੌਰ ਸੰਧੂ ਦਾ ਜ਼ਿਕਰ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨੂੰ ਚੁੱਪ ਰਹਿਣ ਦੀ ਬਜਾਏ ਉਸ ਔਰਤ ਵੱਲੋਂ ਚੁੱਕੇ ਗਏ ਸਵਾਲਾਂ ਦੇ ਜਵਾਬ ਵੀ ਦੇਣੇ ਚਾਹੀਦੇ ਹਨ।

ਬਲਤੇਜ ਪੰਨੂ ਨੇ ਅੱਗੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਵੱਲੋਂ ਵਾਰ-ਵਾਰ ਗਾਲੀ-ਗਲੋਚ ਅਤੇ ਮੰਦੀ ਭਾਸ਼ਾ ਦੀ ਵਰਤੋਂ ਤੋਂ ਲੱਗਦਾ ਹੈ ਕਿ ਉਨ੍ਹਾਂ ਨੂੰ ਆਪਣੀ ਜੀਭ ‘ਤੇ ਕਾਬੂ ਰੱਖਣ ਦੀ ਲੋੜ ਹੈ ਅਤੇ ਆਪਣੀ ਭਾਸ਼ਾ ਰਾਹੀਂ ਉਹ ਵਾਰ-ਵਾਰ ਜਿਸ ਬੀਮਾਰੀ ਦਾ ਪ੍ਰਦਰਸ਼ਨ ਕਰਦੇ ਹਨ, ਉਸ ਦਾ ਇਲਾਜ ਕਰਵਾਉਣਾ ਚਾਹੀਦਾ ਹੈ।

Tags: Aam Aadmi Party PunjabBaltej Pannubut I have the answer to every question: Baltej Pannucm bhagwant mannI will not use abusive languagelatest newspunjabnews
Share201Tweet126Share50

Related Posts

ਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ

ਅਕਤੂਬਰ 29, 2026

3 ਰੁਪਏ ਪ੍ਰਤੀ ਕਿਲੋ ਤੱਕ ਵਧਣਗੀਆਂ ਦੁੱਧ ਦੀਆਂ ਕੀਮਤਾਂ

ਅਕਤੂਬਰ 29, 2026

ਗੁਰਮੀਤ ਸਿੰਘ ਖੁੱਡੀਆਂ ਨੇ ਯੂਕੇ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਅਕਤੂਬਰ 29, 2026

ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ₹736.96 ਕਰੋੜ ਦੀ ਡਰੱਗ ਮਨੀ ਦਾ ਖੁਲਾਸਾ, ਵਿਜੀਲੈਂਸ ਬਿਊਰੋ ਨੇ 40,000 ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ: ਬਲਤੇਜ ਪੰਨੂ

ਅਕਤੂਬਰ 29, 2026

ਦੀਵਾਲੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਨੂੰ ਬੰਪਰ ਤੋਹਫ਼ਾ, ਮਹਿੰਗਾਈ ਭੱਤੇ ਵਿੱਚ 3% ਵਾਧਾ

ਅਕਤੂਬਰ 28, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 28, 2026
Load More

Recent News

ਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ

ਅਕਤੂਬਰ 29, 2026

3 ਰੁਪਏ ਪ੍ਰਤੀ ਕਿਲੋ ਤੱਕ ਵਧਣਗੀਆਂ ਦੁੱਧ ਦੀਆਂ ਕੀਮਤਾਂ

ਅਕਤੂਬਰ 29, 2026

ਗੁਰਮੀਤ ਸਿੰਘ ਖੁੱਡੀਆਂ ਨੇ ਯੂਕੇ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਅਕਤੂਬਰ 29, 2026

ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ₹736.96 ਕਰੋੜ ਦੀ ਡਰੱਗ ਮਨੀ ਦਾ ਖੁਲਾਸਾ, ਵਿਜੀਲੈਂਸ ਬਿਊਰੋ ਨੇ 40,000 ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ: ਬਲਤੇਜ ਪੰਨੂ

ਅਕਤੂਬਰ 29, 2026

ਦੀਵਾਲੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਨੂੰ ਬੰਪਰ ਤੋਹਫ਼ਾ, ਮਹਿੰਗਾਈ ਭੱਤੇ ਵਿੱਚ 3% ਵਾਧਾ

ਅਕਤੂਬਰ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.