Indian Air Force Mig 21 Crashed: ਰਾਜਸਥਾਨ ਦੇ ਹਨੂੰਮਾਨਗੜ੍ਹ ਵਿੱਚ ਸੋਮਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਹਵਾਈ ਸੈਨਾ ਦਾ ਮਿਗ-21 ਜਹਾਜ਼ ਕਰੈਸ਼ ਹੋ ਗਿਆ। ਇਸ ਹਾਦਸੇ ਵਿੱਚ ਇੱਕ ਪਿੰਡ ਵਾਸੀ ਦੀ ਮੌਤ ਹੋ ਗਈ। ਹਾਲਾਂਕਿ ਦੋਵੇਂ ਪਾਇਲਟ ਸੁਰੱਖਿਅਤ ਹਨ।
ਇਸ ਤੋਂ ਪਹਿਲਾਂ ਜੁਲਾਈ 2022 ਵਿੱਚ, ਇੱਕ ਮਿਗ-21 ਜਹਾਜ਼ ਰਾਜਸਥਾਨ ਦੇ ਬਾੜਮੇਰ ਨੇੜੇ ਇੱਕ ਸਿਖਲਾਈ ਉਡਾਣ ਦੌਰਾਨ ਕ੍ਰੈਸ਼ ਹੋ ਗਿਆ ਸੀ। ਇਸ ਹਾਦਸੇ ਵਿੱਚ ਭਾਰਤੀ ਹਵਾਈ ਸੈਨਾ (IAF) ਦੇ ਦੋ ਪਾਇਲਟ ਸ਼ਹੀਦ ਹੋ ਗਏ।
#WATCH | Indian Air Force MiG-21 fighter aircraft crashed near Hanumangarh in Rajasthan. The aircraft had taken off from Suratgarh. The pilot is safe. More details awaited: IAF Sources pic.twitter.com/0WOwoU5ASi
— ANI (@ANI) May 8, 2023
ਮਿਗ 21 1960 ਵਿੱਚ ਫਲੀਟ ਵਿੱਚ ਸ਼ਾਮਲ ਹੋਇਆ ਸੀ
ਮਿਗ-21 ਹਾਦਸੇ ਦੀ ਅੱਜ ਦੀ ਘਟਨਾ ਨੇ ਸੋਵੀਅਤ ਮੂਲ ਦੇ ਮਿਗ-21 ਜਹਾਜ਼ਾਂ ‘ਤੇ ਇਕ ਵਾਰ ਫਿਰ ਸਵਾਲ ਖੜ੍ਹੇ ਕਰ ਦਿੱਤੇ ਹਨ। ਮਿਗ-21 ਜਹਾਜ਼ਾਂ ਨੂੰ 1960 ਦੇ ਦਹਾਕੇ ਦੇ ਸ਼ੁਰੂ ਵਿੱਚ ਭਾਰਤੀ ਹਵਾਈ ਸੈਨਾ ਦੇ ਬੇੜੇ ਵਿੱਚ ਸ਼ਾਮਲ ਕੀਤਾ ਗਿਆ ਸੀ ਅਤੇ 2022 ਤੱਕ, ਮਿਗ-21 ਜਹਾਜ਼ਾਂ ਤੋਂ ਲਗਭਗ 200 ਹਾਦਸੇ ਹੋ ਚੁੱਕੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h