ਅਦਾਕਾਰ ਸੋਨੂ ਸੂਦ ਲੰਬੇ ਸਮੇਂ ਤੋਂਂ ਆਪਣੇ ਚੰਗੇ ਕੰਮਾਂ ਕਰਕੇ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ | ਉਹ ਆਪਣੇ ਪ੍ਰਸ਼ੰਸਕਾਂ ਨੂੰ ਖੁਸ਼ ਕਰਨ ਲਈ ਕੋਈ ਵੀ ਮੌਕਾ ਨਹੀਂ ਛੱਡਦੇ। ਹਰ ਆਏ ਦਿਨ ਉਨਾਂ ਦੀਆਂ ਮਦਦ ਕਰਨ ਵਾਲੀਆਂ ਵੀਡੀਓ ਵਾਈਰਲ ਹੁੰਦੀਆਂ ਰਹਿੰਦੀਆਂ ਹਨ |ਜਿਸ ‘ਚ ਲੋਕਾਂ ਵੱਲੋਂ ਸੋਨੂ ਸੂਦ ਨੂੰ ਦੁਆਵਾਂ ਦਿੱਤੀਆਂ ਜਾਂਦੀਆਂ ਹਨ| ਉਨ੍ਹਾਂ ਦੀ ਮਦਦ ਕਰਨ ਦੀ ਪ੍ਰਕਿਰਿਆ ਜਾਰੀ ਹੈ, ਪਰ ਜਿਸ ਢੰਗ ਨਾਲ ਉਨ੍ਹਾਂ ਦੁਆਰਾ ਮਦਦ ਕੀਤੀ ਜਾਂਦੀ ਹੈ, ਉਹ ਸਭ ਦਾ ਦਿਲ ਜਿੱਤ ਲੈਂਦੀ ਹੈ।
ਅਦਾਕਾਰ ਦਾ ਹਰ ਟਵੀਟ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦਾ ਹੈ। ਉਨ੍ਹਾਂ ਦਾ ਹਰ ਵਾਅਦਾ ਸਮੇਂ ਸਿਰ ਪੂਰਾ ਹੁੰਦਾ ਹੈ। ਲੋਕਾਂ ਦੀ ਮਦਦ ਕਰਨ ਦਾ ਉਸ ਦਾ ਜਨੂੰਨ ਉਹਨਾਂ ਨੂੰ ਦੂਜਿਆਂ ਤੋਂ ਵੱਖਰਾ ਬਣਾ ਰਿਹਾ ਹੈ।ਸੋਨੂੰ ਸੂਦ ਹੁਣ ਸਿਵਲ ਸੇਵਾਵਾਂ ਪ੍ਰੀਖਿਆ (ਯੂਪੀਐਸਸੀ) ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦੀ ਮਦਦ ਲਈ ਅੱਗੇ ਆਏ ਹਨ ਉਹਨਾਂ ਨੇ ਵੱਡਾ ਐਲਾਨ ਕਰਦਿਆਂ ਸੇਵਾਵਾਂ ਪ੍ਰੀਖਿਆ UPSC ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਕੋਚਿੰਗ ਸਕਾਲਰਸ਼ਿਪ ਦੇਣ ਦਾ ਫੈਸਲਾ ਕੀਤਾ ਹੈ। ਉਹਨਾਂ ਨੇ ਖ਼ੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।
ਸੋਨੂੰ ਸੂਦ ਨੇ ਟਵੀਟ ਕਰਦਿਆਂ ਲਿਖਿਆ, ”ਕਰਨੀ ਹੈ ਆਈਏਐਸ ਦੀ ਤਿਆਰੀ ਅਸੀਂ ਲਵਾਂਗੇ ਤੁਹਾਡੀ ਜ਼ਿੰਮੇਵਾਰੀ।” ਮੈਂ ਸੰਭਾਵਮ ਦੇ ਉਦਘਾਟਨ ਦੀ ਘੋਸ਼ਣਾ ਕਰ ਕੇ ਖੁਸ਼ ਹਾਂ। ਦੱਸ ਦੇਈਏ ਕਿ ਇਹ ਸੋਨੂੰ ਸੂਦ ਦੀ ਚੈਰਿਟੀ ਫਾਉਂਡੇਸ਼ਨ ਅਤੇ ਦਰਿਆਦਿਲੀ ਦੀ ਇੱਕ ਪਹਿਲ ਹੈ।