ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। 1992 ਬੈਚ ਦੇ ਸੀਨੀਅਰ IAS KAP ਸਿਨਹਾ ਨੂੰ ਨਵਾਂ ਮੁੱਖ ਸਕੱਤਰ ਬਣਾਇਆ ਗਿਆ ਹੈ, ਜਦਕਿ ਅਨੁਰਾਗ ਵਰਮਾ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਕੇਏਪੀ ਸਿਨਹਾ 1992 ਬੈਚ ਦੇ ਸੀਨੀਅਰ IAS ਅਧਿਕਾਰੀਆਂ ਵਿੱਚੋਂ ਇੱਕ ਹਨ।
ਜਦੋਂ ਅਨੁਰਾਗ ਵਰਮਾ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ, ਉਦੋਂ ਵੀ ਉਹ ਇਸ ਅਹੁਦੇ ਦੀ ਦੌੜ ਵਿੱਚ ਸਨ। ਉਸ ਕੋਲ ਲਗਭਗ 20 ਸਾਲਾਂ ਦਾ ਤਜਰਬਾ ਹੈ। ਇਸ ਤੋਂ ਇਲਾਵਾ ਉਹ ਕਈ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਸੰਭਾਲ ਚੁੱਕੇ ਹਨ।
ਹਾਲਾਂਕਿ ਪਿਛਲੇ ਕਾਫੀ ਸਮੇਂ ਤੋਂ ਇਹ ਚਰਚਾ ਚੱਲ ਰਹੀ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਵੱਡੀਆਂ ਤਬਦੀਲੀਆਂ ਹੋਣਗੀਆਂ। ਅਨੁਰਾਗ ਵਰਮਾ ਨੂੰ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਖੇਤੀਬਾੜੀ ਅਤੇ ਕਿਸਾਨ ਭਲਾਈ, ਬਾਗਬਾਨੀ ਅਤੇ ਭੂਮੀ ਅਤੇ ਜਲ ਸੰਭਾਲ ਦਾ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।