ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ,ਵਿਧਾਇਕ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਘਰ ਪੁੱਜੇ । ਜਿਥੇ ਉਨ੍ਹਾਂ ਪੀੜਤ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ।
ਇਹ ਜਿਕਰਯੋਗ ਹੈ ਕਿ ਆਈਏਐਸ ਸੰਜੇ ਪੋਪਲੀ ਦੇ ਬੇਟੇ ਵੱਲੋਂ ਖੁਦ ਨੂੰ ਗੋਲੀ ਮਾਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਸਿਰ ਵਿਚ ਗੋਲੀ ਲੱਗੀ ਹੈ। ਇਸ ਮਗਰੋਂ ਸੰਜੇ ਪੋਪਲੀ ਦੀ ਪਤਨੀ ਨੇ ਕੁਰਲਾਉਂਦੇ ਹੋਏ ਕਿਹਾ ਕਿ ਮੇਰੇ ਪਤੀ ਵਿਰੁਧ ਝੂਠਾ ਕੇਸ ਬਣਾਇਆ ਗਿਆ ਹੈ।
ਇਸ ਮੌਕੇ ਐਸਐਸਪੀ ਚੰਡੀਗੜ੍ਹ ਕੁਲਦੀਪ ਚਾਹਲ ਨੇ ਕਿਹਾ ਕਿ ਕਾਰਤਿਕ ਨੇ ਖੁਦ ਨੂੰ ਗੋਲੀ ਮਾਰੀ ਹੈ। ਦੂਜੇ ਪਾਸੇ ਪੋਪਲੀ ਦੀ ਪਤਨੀ ਨੇ ਦੋਸ਼ ਲਾਏ ਕਿ ਵਿਜੀਲੈਂਸ ਨੇ ਮੇਰੇ ਪੁੱਤਰ ਨੂੰ ਗੋਲੀ ਮਾਰੀ ਹੈ।
ਇਥੇ ਇਹ ਜਿਕਰਯੋਗ ਹੈ ਕਿ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ 4 ਦਿਨ ਪਹਿਲਾਂ ਸੰਜੇ ਪੋਪਲੀ ਨੂੰ ਗ੍ਰਿਫ਼ਤਾਰ ਕੀਤਾ ਸੀ। ਪੋਪਲੀ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਪਰਿਵਾਰ ਦਾ ਦੋਸ਼ ਹੈ ਕਿ ਉਸ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਵਿਜੀਲੈਂਸ ਉਸ ‘ਤੇ ਝੂਠੇ ਬਿਆਨ ਦੇਣ ਲਈ ਦਬਾਅ ਪਾ ਰਹੀ ਸੀ। ਜਿਸ ਕਾਰਨ ਬੇਟੇ ਨੇ ਇਹ ਕਦਮ ਚੁੱਕਿਆ।