IAS Sanjay Popli: ਪੰਜਾਬ ‘ਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਆਈਏਐਸ ਸੰਜੇ ਪੋਪਲੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ। ਹਾਈਕੋਰਟ ਨੇ ਦੋਸ਼ੀ ਪੋਪਲੀ ਦੀ ਜ਼ਮਾਨਤ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਮੁਲਜ਼ਮ ਪੋਪਲੀ ਨੇ ਜ਼ਮਾਨਤ ਲਈ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ। ਹਾਲਾਂਕਿ ਮਾਮਲੇ ਦੇ ਬਾਕੀ ਮੁਲਜ਼ਮਾਂ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲ ਚੁੱਕੀ ਹੈ।
ਦੱਸ ਦਈਏ ਕਿ ਪੰਜਾਬ ਵਿਜੀਲੈਂਸ ਨੇ 2008 ਬੈਚ ਦੇ ਆਈਏਐਸ ਸੰਜੇ ਪੋਪਲੀ ਨੂੰ ਸਾਲ 2022 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਉਸ ਖ਼ਿਲਾਫ਼ ਮੁਹਾਲੀ ਵਿਜੀਲੈਂਸ ਬਿਊਰੋ ਦੇ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਵਿਜੀਲੈਂਸ ਨੇ ਪੋਪਲੀ ਨੂੰ ਚੰਡੀਗੜ੍ਹ ਦੇ ਸੈਕਟਰ-20 ਸਥਿਤ ਘਰ ਤੋਂ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਉਸ ਦੇ ਤਤਕਾਲੀ ਸਹਾਇਕ ਸਕੱਤਰ ਸੰਜੀਵ ਵਤਸ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ।
ਇਸ ਦੇ ਨਾਲ ਹੀ ਸੰਜੇ ਪੋਪਲੀ ਦੇ ਪੁੱਤਰ ਕਾਰਤਿਕ ਪੋਪਲੀ ਨੇ ਆਪਣੇ ਪਿਤਾ ਨੂੰ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਕੋਠੀ ਨੰਬਰ-520, ਸੈਕਟਰ-11, ਚੰਡੀਗੜ੍ਹ ਵਿੱਚ ਖੁਦਕੁਸ਼ੀ ਕਰ ਲਈ ਸੀ। ਉਸ ਨੇ ਵਿਜੀਲੈਂਸ ਟੀਮ ਦੀ ਕਾਰਵਾਈ ਦੌਰਾਨ ਖੁਦ ਨੂੰ ਗੋਲੀ ਮਾਰ ਲਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h