IELTS : ਲੁਧਿਆਣਾ ਦੇ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਆਈਲੈਟਸ ਪਾਸ ਕਰਵਾਉਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮ ਪ੍ਰੀਖਿਆ ਪਾਸ ਕਰਵਾਉਣ ਦੇ ਬਦਲੇ ਵਿਦਿਆਰਥੀਆਂ ਤੋਂ 2 ਤੋਂ 3 ਲੱਖ ਰੁਪਏ ਵਸੂਲਦੇ ਸਨ। ਇਸ ਰੈਕੇਟ ਨੂੰ ਆਈਲੈਟਸ ਸੈਂਟਰ ਦਾ ਮਾਲਕ ਚਲਾਉਂਦਾ ਸੀ।
ਏਡੀਸੀਪੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਸੈਂਟਰ ਦਾ ਮਾਲਕ ਪ੍ਰੀਖਿਆ ਕੇਂਦਰ ਵਿੱਚ ਪ੍ਰੀਖਿਆਰਥੀਆਂ ਨੂੰ ਇਲੈਕਟ੍ਰਾਨਿਕ ਉਪਕਰਨ ਮੁਹੱਈਆ ਕਰਵਾਉਂਦਾ ਸੀ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 12 ਇਲੈਕਟ੍ਰਾਨਿਕ ਯੰਤਰ ਬਰਾਮਦ ਕੀਤੇ ਹਨ। ਇਸ ਰੈਕੇਟ ਵਿੱਚ ਕਈ ਹੋਰ ਮੁਲਾਜ਼ਮਾਂ ਦੇ ਵੀ ਨਾਂ ਸ਼ਾਮਲ ਹੋਣ ਦਾ ਖਦਸ਼ਾ ਹੈ। ਮੁਲਜ਼ਮਾਂ ਦੀ ਪਛਾਣ ਦਿਲਬਾਗ ਸਿੰਘ, ਹਰਸੰਗਤ ਸਿੰਘ ਅਤੇ ਜਸਪ੍ਰੀਤ ਸਿੰਘ ਵਾਸੀ ਮੋਗਾ ਵਜੋਂ ਹੋਈ ਹੈ। ਜਦਕਿ ਮੁੱਖ ਮੁਲਜ਼ਮ ਗੁਰਭੇਜ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਅਜੇ ਤੱਕ ਫਰਾਰ ਹੈ। ਜਿਸ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।