ਬੁੱਧਵਾਰ, ਸਤੰਬਰ 16, 2026 02:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਜੇ ਭਾਜਪਾ ਨੇ ਗੁਜਰਾਤ ‘ਚ ਕੰਮ ਕੀਤਾ ਹੁੰਦਾ ਤਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੌਰੇ ਸਮੇਂ ਝੁੱਗੀਆਂ-ਝੌਂਪੜੀਆਂ ਨੂੰ ਲੁਕਾਉਣਾ ਨਾ ਪੈਂਦਾ: CM ਮਾਨ

ਗੁਜਰਾਤ ਦੌਰੇ 'ਤੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਅਤੇ ਕਾਂਗਰਸ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰੀ ਅਦਾਰੇ ਵੇਚ ਰਹੀ ਹੈ ਅਤੇ ਉੱਧਰ ਕਾਂਗਰਸ ਨੇ ਆਪਣੇ ਵਿਧਾਇਕਾਂ ਨੂੰ ਸੇਲ 'ਤੇ ਲਾਇਆ ਹੈ। ਭਾਜਪਾ ਆਪਣੀ ਸਰਕਾਰ ਬਣਾਉਣ ਲਈ ਦੇਸ਼ ਵੇਚ ਕੇ ਕਾਂਗਰਸੀ ਵਿਧਾਇਕਾਂ ਨੂੰ ਖਰੀਦ ਰਹੀ ਹੈ

by Bharat Thapa
ਅਕਤੂਬਰ 2, 2022
in Featured, Featured News, ਦੇਸ਼, ਪੰਜਾਬ
0

ਗੁਜਰਾਤ ਦੌਰੇ ‘ਤੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਅਤੇ ਕਾਂਗਰਸ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰੀ ਅਦਾਰੇ ਵੇਚ ਰਹੀ ਹੈ ਅਤੇ ਉੱਧਰ ਕਾਂਗਰਸ ਨੇ ਆਪਣੇ ਵਿਧਾਇਕਾਂ ਨੂੰ ਸੇਲ ‘ਤੇ ਲਾਇਆ ਹੈ। ਭਾਜਪਾ ਆਪਣੀ ਸਰਕਾਰ ਬਣਾਉਣ ਲਈ ਦੇਸ਼ ਵੇਚ ਕੇ ਕਾਂਗਰਸੀ ਵਿਧਾਇਕਾਂ ਨੂੰ ਖਰੀਦ ਰਹੀ ਹੈ।

ਮਾਨ ਨੇ ਗੁਜਰਾਤ ਦੇ ਸੁਰਿੰਦਰ ਨਗਰ ‘ਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਾਂਗਰਸ ‘ਤੇ ਭਾਜਪਾ ਨਾਲ ਮਿਲੀ ਭੁਗਤ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕਾਂਗਰਸ ਚਾਹੁੰਦੀ ਹੈ ਕਿ ਗੁਜਰਾਤ ‘ਚ ਭਾਜਪਾ ਦੀ ਸਰਕਾਰ ਬਣੇ, ਇਸੇ ਲਈ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਗੁਜਰਾਤ ਨਹੀਂ ਪਹੁੰਚ ਰਹੀ |

ਮਾਨ ਨੇ ਭਾਜਪਾ ਨੂੰ ਵੀ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜੇਕਰ ਭਾਜਪਾ ਸਰਕਾਰ ਨੇ ਗੁਜਰਾਤ ‘ਚ ਕੰਮ ਕੀਤਾ ਹੁੰਦਾ ਤਾਂ ਉਨ੍ਹਾਂ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਗੁਜਰਾਤ ਫੇਰੀ ਦੌਰਾਨ ਝੁੱਗੀਆਂ ਛੁਪਾਉਣ ਦੀ ਲੋੜ ਹੀ ਨਾ ਪੈਂਦੀ।

ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਨੇ ਗੁਜਰਾਤ ਵਾਂਗ ਦਿੱਲੀ ਦੀ ਐਮ.ਸੀ.ਡੀ ਨੂੰ ਤਬਾਹ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਦਿੱਲੀ ਸਰਕਾਰ ਦੇ ਅਧੀਨ ਆਉਂਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਇਆ, ਜਦਕਿ ਭਾਜਪਾ ਨੇ ਐਮ.ਸੀ.ਡੀ. ਦੇ ਸਰਕਾਰੀ ਸਕੂਲਾਂ ਦੀ ਹਾਲਤ ਖਸਤਾ ਹੈ। ਜਦੋਂ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਨੇ ਦਿੱਲੀ ਦੇ ਸਰਕਾਰੀ ਸਕੂਲ ਦੇਖਣ ਦੀ ਇੱਛਾ ਜ਼ਾਹਰ ਕੀਤੀ ਤਾਂ ਭਾਜਪਾ ਨੂੰ ਉਨ੍ਹਾਂ ਨੂੰ ਦਿੱਲੀ ਸਰਕਾਰ ਦੇ ਸਕੂਲ ਦਿਖਾਉਣ ਲਈ ਮਜ਼ਬੂਰ ਹੋਣਾ ਪਿਆ।

ਮਾਨ ਨੇ ਗੁਜਰਾਤ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟ ਦੇਣ ਦੀ ਅਪੀਲ ਕਰਦਿਆਂ ਕਿਹਾ, “ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੋਧੀ ਲਹਿਰ ਵਿੱਚੋਂ ਉਭਰੀ ਇਮਾਨਦਾਰ ਪਾਰਟੀ ਹੈ। ਅਸੀਂ ਸੱਚ ਦੀ ਰਾਜਨੀਤੀ ਕਰਦੇ ਹਾਂ, ਇਸੇ ਲਈ 10 ਸਾਲਾਂ ਵਿੱਚ ਦੋ ਰਾਜਾਂ ਵਿੱਚ ਸਾਡੀ ਸਰਕਾਰ ਹੈ।” ਉਨ੍ਹਾਂ ਕਿਹਾ ਕਿ ਭਾਜਪਾ ਕੋਲ ਪੈਸਾ ਹੈ, ਇਸ ਲਈ ਜੇਕਰ ਉਹ ਪਹਿਲਾਂ ਵੋਟਾਂ ਲਈ ਪੈਸਾ ਦਿੰਦੇ ਹਨ ਤਾਂ ਲੈ ਲਓ ਕਿਉਂਕਿ ਇਹ ਤੁਹਾਡਾ ਤੋਂ ਹੀ ਲੁੱਟਿਆ ਹੋਇਆ ਪੈਸਾ ਹੈ। ਪਰ ਆਪਣੇ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਸਿਰਫ਼ ਆਮ ਆਦਮੀ ਪਾਰਟੀ ਨੂੰ ਵੋਟ ਦਿਓ।

ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਸਰਕਾਰ ਬਣਦੇ ਹੀ ਅਸੀਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕੀਤਾ। ਉਸ ਨੰਬਰ ‘ਤੇ ਮਿਲੀਆਂ ਸ਼ਿਕਾਇਤਾਂ ਦੇ ਆਧਾਰ ‘ਤੇ 200 ਤੋਂ ਵੱਧ ਭ੍ਰਿਸ਼ਟ ਸਰਕਾਰੀ ਮੁਲਾਜ਼ਮਾਂ-ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਗਈ। ਹੁਣ ਪੰਜਾਬ ਦੇ ਅਧਿਕਾਰੀ ਰਿਸ਼ਵਤ ਮੰਗਣ ਤੋਂ ਡਰਦੇ ਹਨ ਅਤੇ ਸਿਸਟਮ ਵਿੱਚ ਚੰਗੇ ਸੁਧਾਰ ਕੀਤੇ ਜਾ ਰਹੇ ਹਨ।

ਮਾਨ ਨੇ ਸੁਰਿੰਦਰ ਨਗਰ ਦੇ ਕਪਾਹ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਕਿਸਾਨਾਂ ਦੀ ਹਾਲਤ ਵੀ ਤਰਸਯੋਗ ਬਣਾ ਦਿੱਤੀ ਸੀ। ਉਨ੍ਹਾਂ ਕਿਹਾ, “ਅਸੀਂ ਇਸਨੂੰ ਬਿਹਤਰ ਕਰ ਰਹੇ ਹਾਂ। ਜੇਕਰ ਗੁਜਰਾਤ ਵਿੱਚ ਸਾਡੀ ਸਰਕਾਰ ਬਣੀ ਤਾਂ ਇੱਥੇ ਵੀ ਕਿਸਾਨਾਂ ਦੇ ਹਾਲਾਤ ਚੰਗੇ ਕਰਨ ਲਈ ਕੰਮ ਕਰਾਂਗੇ।”

Share211Tweet132Share53

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.