ਐਤਵਾਰ, ਅਕਤੂਬਰ 4, 2026 11:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਗਵੰਤ ਮਾਨ ਦਾ ਸੁਖਬੀਰ ਬਾਦਲ ਨੂੰ ਜਵਾਬ, “ਮੈਨੂੰ ‘ਪਾਗਲ’ ਕਹਿਣਾ ਚਾਹੁੰਣੇ ਹੋ ਤਾਂ ਜੀਅ ਸਦਕੇ ਕਹੋ ਕਿਉਂਕਿ,,,”

Punjab News: ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਤੇ ਉਸ ਦੀ ਜੁੰਡਲੀ ਨੇ ਆਪਣੇ ਸੌੜੇ ਹਿੱਤ ਪਾਲਣ ਲਈ ਸੂਬੇ ਨੂੰ ਲੁੱਟਿਆ।

by ਮਨਵੀਰ ਰੰਧਾਵਾ
ਜੂਨ 17, 2023
in ਪੰਜਾਬ
0

CM Mann VS Sukhbir Singh Badal: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਟਿੱਪਣੀ ਦਾ ਜਵਾਬ ਦਿੰਦਿਆਂ ਕਿਹਾ ਕਿ ਬਿਨਾਂ ਸ਼ੱਕ ਉਨ੍ਹਾਂ ਉਪਰ ਪੰਜਾਬ ਦੇ ਵਿਕਾਸ ਦਾ ਪਾਗਲਪਣ ਸਵਾਰ ਹੈ ਕਿਉਂਕਿ ਉਹ ਦਿਨ-ਰਾਤ ਪੰਜਾਬ ਵਾਸੀਆਂ ਦੀ ਸੇਵਾ ਵਿਚ ਜੁਟੇ ਹੋਏ ਹਨ ਅਤੇ ਆਪਣੇ ਜਾਂ ਪਰਿਵਾਰ ਦੇ ਨਿੱਜੀ ਮੁਫਾਦਾਂ ਦੀ ਖਾਤਰ ਕੰਮ ਨਹੀਂ ਕਰਦੇ।

ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਕਿਹਾ ਕਿ ਸੁਖਬੀਰ ਬਾਦਲ ਤੇ ਉਸ ਦੇ ਪਰਿਵਾਰ ਦੇ ਦੋਗਲੇ ਕਿਰਦਾਰ ਅਤੇ ਪੰਜਾਬ ਤੇ ਪੰਜਾਬੀਆਂ ਵਿਰੁੱਧ ਕੀਤੇ ਗੁਨਾਹਾਂ ਬਾਰੇ ਹਰ ਕੋਈ ਭਲੀ-ਭਾਂਤ ਜਾਣਦਾ ਹੈ। ਭਗਵੰਤ ਮਾਨ ਨੇ ਕਿਹਾ, “ਮੈਨੂੰ ਦੂਜੇ ਸੂਬੇ ਅਤੇ ਵਿਦੇਸ਼ਾਂ ਵਿੱਚੋਂ ਪੜ੍ਹ ਹੋਏ ਸੁਖਬੀਰ ਬਾਦਲ ਦੀ ਹਾਲਤ ‘ਤੇ ਤਰਸ ਆਉਂਦਾ ਹੈ ਜਿਸ ਨੂੰ ਇਤਿਹਾਸਕ ਅਤੇ ਭੂਗੋਲਿਕ ਤੌਰ ‘ਤੇ ਸੂਬੇ ਬਾਰੇ ਭੋਰਾ ਵੀ ਸਮਝ ਨਹੀਂ ਹੈ। ਸੁਖਬੀਰ ਦੀ ਤੁੱਛ ਬੁੱਧੀ ਦਾ ਅੰਦਾਜ਼ਾ ਤਾਂ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਉਸ ਨੂੰ ਸੂਬੇ ਦੀ ਸੇਵਾ ਕਰ ਚੁੱਕੇ ਮੁੱਖ ਮੰਤਰੀਆਂ ਦੇ ਨਾਮ ਤੱਕ ਵੀ ਨਹੀਂ ਪਤਾ।”

ਸੁਖਬੀਰ ਬਾਦਲ ਜੀ ਤੁਹਾਡੇ ਦਿੱਤੇ ਬਿਆਨ ‘ਤੇ ਮੇਰਾ ਜੁਆਬ ਵੀ ਸੁਣ ਲਿਓ… pic.twitter.com/e9INU8DJdX

— Bhagwant Mann (@BhagwantMann) June 17, 2023

ਪੰਜਾਬ ਸੀਐਮ ਨੇ ਸੁਖਬੀਰ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ, “ਤੁਹਾਡੇ ਹਿਸਾਬ ਨਾਲ ਤਾਂ ਮੈਂ ਪਾਗਲ ਹਾਂ ਕਿਉਂਕਿ ਮੈਂ ਲੋਕਾਂ ਨੂੰ ਲੁੱਟ ਦਾ ਸ਼ਿਕਾਰ ਨਹੀਂ ਬਣਾਉਂਦਾ, ਮੈਂ ਨਸ਼ੇ ਦੇ ਸੌਦਾਗਰਾਂ ਦੀ ਪੁਸ਼ਤਪਨਾਹੀ ਨਹੀਂ ਕਰਦਾ, ਸੂਬੇ ਵਿਚ ਲੱਗਣ ਵਾਲੇ ਉਦਯੋਗ ਵਿੱਚ ਹਿੱਸਾ ਨਹੀਂ ਮੰਗਦਾ, ਮਾਫੀਏ ਨੂੰ ਸਿਰ ਨਹੀਂ ਚੁੱਕਣ ਦਿੰਦਾ ਅਤੇ ਸੂਬੇ ਨੂੰ ਲੀਹੋਂ ਲਾਹੁਣ ਵਾਲੇ ਘਿਨਾਉਣੇ ਮਨਸੂਬਿਆਂ ਦਾ ਭਾਈਵਾਲ ਨਹੀਂ ਬਣਦਾ। ਮੇਰੇ ‘ਤੇ ਤਾਂ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ, ਲੋਕਾਂ ਨੂੰ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ ਖੋਲ੍ਹਣ ਅਤੇ ਲੋਕਾਂ ਦੀ ਭਲਾਈ ਕਰਨ ਦਾ ਪਾਗਲਪਣ ਸਵਾਰ ਹੈ।” ਭਗਵੰਤ ਮਾਨ ਨੇ ਕਿਹਾ ਕਿ ਉਹ ਪਿਛਲੇ ਸੱਤਾਧਾਰੀਆਂ ਵਾਂਗ ਗੈਰ-ਕਾਨੂੰਨੀ ਢੰਗ ਨਾਲ ਪੈਸਾ ਨਹੀਂ ਕਮਾਉਂਦੇ ਸਗੋਂ ਉਨ੍ਹਾਂ ਉਪਰ ਸਮਰਪਿਤ ਭਾਵਨਾ ਨਾਲ ਸੂਬੇ ਦੀ ਸੇਵਾ ਕਰਨ ਦਾ ਜਨੂੰਨ ਸਵਾਰ ਹੈ।

ਭਗਵੰਤ ਮਾਨ ਨੇ ਸੁਖਬੀਰ ਬਾਦਲ ਨੂੰ ਕਿਹਾ, “ਤੁਹਾਨੂੰ ਤੇ ਤੁਹਾਡੇ ਕੁਨਬੇ ਦੇ ਬਾਕੀ ਮੈਂਬਰਾਂ ਨੂੰ ਤਾਂ ਤੁਹਾਡੇ ਪਿਤਾ ਕਰਕੇ ਕੁਰਸੀਆਂ ਨਸੀਬ ਹੋਈਆਂ ਹਨ ਜਦਕਿ ਮੈਂ ਲੋਕਾਂ ਦੇ ਭਰੋਸੇ ਤੇ ਪਿਆਰ ਸਦਕਾ ਸੂਬੇ ਦੇ ਸੇਵਾ ਨਿਭਾਅ ਰਿਹਾ ਹਾਂ।” ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਤੇ ਉਸ ਦੀ ਜੁੰਡਲੀ ਨੇ ਆਪਣੇ ਸੌੜੇ ਹਿੱਤ ਪਾਲਣ ਲਈ ਸੂਬੇ ਨੂੰ ਲੁੱਟਿਆ ਜਿਸ ਕਰਕੇ ਲੋਕਾਂ ਨੇ ਇਨ੍ਹਾਂ ਨੂੰ ਸੱਤਾ ਤੋਂ ਉਖੇੜ ਕੇ ਸੁੱਟ ਦਿੱਤਾ।

ਸੁਖਬੀਰ ਬਾਦਲ ਕਹਿੰਦਾ ਹੁਣ ਤੱਕ ਪੰਜਾਬ ਦੇ ਤਿੰਨ ਹੀ ਮੁੱਖ ਮੰਤਰੀ ਰਹੇ ਨੇ…ਇੱਕ ਉਹਦਾ ਬਾਪੂ ਬਾਦਲ ਸਾਬ੍ਹ, ਇੱਕ ਕੈਪਟਨ ਸਾਬ੍ਹ ਤੇ ਇੱਕ ਬੇਅੰਤ ਸਿੰਘ…ਜਿੱਥੇ ਸੁਖਬੀਰ ਪੜ੍ਹਿਆ ਉਥੇ ਪੰਜਾਬ ਦਾ ਇਤਿਹਾਸ ਨਹੀਂ ਪੜਾਉਂਦੇ..ਤਾਹੀਓਂ ਉਹਨੂੰ ਪਤਾ ਨਹੀਂ ਪੰਜਾਬ ਦੇ ਕਿੰਨੇ ਮੁੱਖ ਮੰਤਰੀ ਰਹੇ ਨੇ… pic.twitter.com/5Dq1XlXHGK

— Bhagwant Mann (@BhagwantMann) June 17, 2023

ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਾਸੀਆਂ ਦੀ ਖਾਤਰ ਆਪਣਾ ਜੀਵਨ ਸਮਰਪਿਤ ਕੀਤਾ ਹੈ ਜਦਕਿ ਇਨ੍ਹਾਂ ਨੇ ਲੀਡਰਾਂ ਨੇ ਸਿਰਫ ਤੇ ਸਿਰਫ ਆਪਣੇ ਪਰਿਵਾਰਾਂ ਦੀ ਖਾਤਰ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਸੂਬੇ ਦੇ ਹਿੱਤ ਦਾਅ ‘ਤੇ ਲਾ ਕੇ ਪਰਿਵਾਰਪ੍ਰਸਤੀ ਨੂੰ ਤਰਜੀਹ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਯਤਨ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Mannpro punjab tvPunjab CMpunjab governmentpunjab newsPunjab's Historypunjabi newsSukhbir Singh Badal
Share248Tweet155Share62

Related Posts

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026
Load More

Recent News

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.