ਦਿੱਲੀ ਦੇ ਚਾਣਕਿਆਪੁਰੀ ਇਲਾਕੇ ਵਿੱਚ ਇੱਕ ਇਮਾਰਤ ਤੋਂ ਛਾਲ ਮਾਰ ਕੇ ਭਾਰਤੀ ਵਿਦੇਸ਼ ਸੇਵਾ (IFS) ਦੇ ਇੱਕ ਅਧਿਕਾਰੀ ਨੇ ਖੁਦਕੁਸ਼ੀ ਕਰ ਲਈ। ਦਿੱਲੀ ਪੁਲਿਸ ਦੇ ਸੂਤਰਾਂ ਅਨੁਸਾਰ, ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਆਈਐਫਐਸ ਅਧਿਕਾਰੀ ਪਿਛਲੇ ਕੁਝ ਦਿਨਾਂ ਤੋਂ ਪਰੇਸ਼ਾਨ ਸੀ।
ਦਿੱਲੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜਾ ਲਿਆ ਹੈ ਅਤੇ ਜਾਂਚ ਸ਼ੁਰੂ ਹੋ ਗਈ ਹੈ। ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰੇਗੀ। ਫਿਲਹਾਲ IFS ਅਧਿਕਾਰੀ ਦੀ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰੇਗੀ, ਜਿਸ ਤੋਂ ਬਾਅਦ ਹੀ ਸੱਚਾਈ ਸਾਹਮਣੇ ਆਵੇਗੀ।
ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਅਧਿਆਕਰੀ ਡਿਪ੍ਰੈਸ਼ਨ ਦਾ ਮਰੀਜ ਸੀ ਤੇ ਉਸਦਾ ਇਲਾਜ ਸੀ ਚੱਲ ਰਿਹਾ ਸੀ। ਘਟਨਾ ਦੇ ਸਮੇਂ ਘਰ ਵਿੱਚ ਸਿਰਫ ਉਸਦੀ ਮਾਂ ਮੋਜੁਸ ਸੀ। ਪਤਨੀ ਅਤੇ ਬੱਚੇ ਦੇਹਰਾਦੂਨ ‘ਚ ਰਹਿੰਦੇ ਹਨ।