Raid in Punjab-Himachal Border Area: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਹਦਾਇਤਾਂ ’ਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਰਾਜ ਭਰ ਵੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਆਈਜੀ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਤੇ ਐਸਐਸਪੀ ਵਿਵੇਕਸ਼ੀਲ ਸੋਨੀ ਨੇ ਐਸਟੀਐਫ਼ ਦੀ ਟੀਮਾਂ ਨਾਲ ਪੰਜਾਬ ਹਿਮਾਚਲ ਦੇ ਸਰਹੱਦੀ ਇਲਾਕੇ ਗੰਭੀਰਪੁਰ ਖਡ ਬਾ-ਹੱਦ ਮਜ਼ਾਰੀ ਵਿਖੇ ਲਾਈਵ ਰੇਡ ਕੀਤੀ। ਇਸ ਰੇਡ ਵਿਚ 14 ਗਜ਼ਟਿਡ ਅਫਸਰ ਤੇ 250 ਪੁਲਿਸ ਮੁਲਾਜ਼ਮ ਸ਼ਾਮਲ ਸੀ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਾਸੋ (ਕੋਰਡੋਨ ਐਂਡ ਸਰਚ ਆਪ੍ਰੇਸ਼ਨ) ਤਹਿਤ ਵਿਆਪਕ ਪੱਧਰ ‘ਤੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਅਧੀਨ ਗੁਪਤ ਸੂਚਨਾ ਦੇ ਆਧਾਰ ‘ਤੇ ਰੂਪਨਗਰ ਦੇ ਵੱਖ ਵੱਖ ਸੰਵੇਦਨਸ਼ੀਲ ਇਲਾਕਿਆਂ ਵਿਚ ਛਾਪੇਮਾਰੀ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪੰਜਾਬ ਹਿਮਾਚਲ ਦੇ ਸਰਹੱਦੀ ਇਲਾਕੇ ਗੰਭੀਰਪੁਰ ਖਡ ਬਾ-ਹੱਦ ਮਜ਼ਾਰੀ ਵਿਖੇ ਕੁਝ ਲੋਕਾਂ ਵਲੋਂ ਗੈਰ ਕਾਨੂੰਨੀ ਢੰਗ ਨਾਲ ਕੱਚੀ ਸ਼ਰਾਬ ਦੀ ਭੱਠੀ ਲਗਾਈ ਗਈ ਹੈ ਜਿਸ ‘ਤੇ ਕਾਰਵਾਈ ਕਰਦਿਆਂ ਮੌਕੇ ‘ਤੇ ਜਾ ਕੇ 8 ਡਰਮ ਸ਼ਰਾਬ ਦੇ ਬਰਾਮਦ ਕੀਤੇ ਗਏ ਤੇ ਹੋਰ ਬਰਾਮਦਗੀ ਲਈ ਪੁਲਿਸ ਟੀਮਾਂ ਵਲੋਂ ਲਗਾਤਾਰ ਤਲਾਸ਼ੀ ਲਈ ਜਾ ਰਹੀ ਹੈ।
ਗੁਰਪ੍ਰੀਤ ਭੁੱਲਰ ਨੇ ਅੱਗੇ ਦੱਸਿਆ ਕਿ ਨਸ਼ਾ ਤਸਕਰਾਂ ਵਿਰੁੱਧ ਚਲਾਈ ਤਲਾਸ਼ੀ ਮੁਹਿੰਮ ਤਹਿਤ ਅੱਜ 6 ਮੁਕੱਦਮੇ ਦਰਜ ਕਰਕੇ 5 ਦੋਸ਼ੀ ਵੀ ਗ੍ਰਿਫਤਾਰ ਕੀਤੇ ਗਏ ਹਨ। ਇਸ ਤੋਂ ਇਲਾਵਾ ਵੱਖ ਵੱਖ ਮਾਮਲਿਆਂ ਵਿਚ ਭਗੌੜੇ ਕਰਾਰ ਦਿੱਤੇ 4 ਦੋਸ਼ੀ ਵੀ ਗ੍ਰਿਫਤਾਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤਲਾਸ਼ੀ ਮੁਹਿੰਮ ਅਧੀਨ 310 ਗ੍ਰਾਮ ਹੈਰੋਇਨ ਨਾਲ ਡਰੱਗ ਮਨੀ ਵੀ ਫੜ੍ਹੀ ਗਈ ਹੈ।
.@PunjabPoliceInd in a joint operation with STF continued its special CASO focused on drug trafficking, anti-social elements and criminals for sixth day. Today’s CASO was conducted in two districts including Rupnagar and SBS Nagar on directions of @DgpPunjabPolice Gaurav Yadav. pic.twitter.com/6uzefLkDT8
— Government of Punjab (@PunjabGovtIndia) August 1, 2023
ਐਸਐਸਪੀ ਵਿਵੇਕਸ਼ੀਲ ਸੋਨੀ ਨੇ ਕਿਹਾ ਕਿ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਕਰਨ ਵਾਲਿਆਂ ਨੂੰ ਜੇਲ ਦੀਆਂ ਸਲਾਖਾਂ ਪਿੱਛੇ ਭੇਜਣਾ ਸਾਡੀ ਪਹਿਲੀ ਤਵੱਜੋਂ ਹੈ ਜਿਸ ਕਰਕੇ ਨਸ਼ੇ ਦਾ ਨੈੱਟਵਰਕ ਤੋੜਨ ਲਈ 15 ਵਿਅਕਤੀ ਵੱਖਰੇ ਤੌਰ ‘ਤੇ ਗ੍ਰਿਫਤਾਰ ਕੀਤੇ ਹਨ।
ਐੱਸਐੱਸਪੀ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਸ਼ਹਿਰ ਤੇ ਪਿੰਡ ਦੀਆਂ ਵੱਖ ਵੱਖ ਰਿਹਾਇਸ਼ੀ ਕਲੋਨੀਆਂ ਅਤੇ ਸ਼ੱਕੀ ਖੇਤਰਾਂ ਵਿੱਚ ਤਲਾਸ਼ੀ ਮੁਹਿੰਮ ਚਲਾ ਕੇ ਨਸ਼ੇ ਦੇ ਸੌਦਾਗਰਾਂ ਨੂੰ ਨਸ਼ੇ ਸਮੇਤ ਕਾਬੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ ਜੋ ਅੱਗੇ ਵੀ ਜਾਰੀ ਰਹਿਣਗੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h