IG Range Rupnagar Gurpreet Singh Bhullar ਵੱਲੋਂ ਪੁਲੀਸ ਲਾਈਨ ਦੇ ਟੀ-ਪੁਆਇੰਟ ਅਤੇ ਹੋਰ 14 ਵੱਖ-ਵੱਖ ਥਾਵਾਂ ‘ਤੇ ਲਗਾਏ ਨਾਕਿਆਂ ਦੀ ਚੈਕਿੰਗ ਕੀਤੀ ਗਈ ਅਤੇ ਸ਼ਹਿਰ ਵਿਚ ਫਲੈਗ ਮਾਰਚ ਵੀ ਕੱਢਿਆ।
ਇਸ ਮੌਕੇ ਗੱਲਬਾਤ ਕਰਦਿਆਂ ਆਈਜੀ ਰੇਂਜ ਰੂਪਨਗਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਤਹਿਤ ਸੂਬੇ ਵਿਚ ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕਰ ਕੇ ਚੈਕਿੰਗ ਕੀਤੀ ਜਾ ਰਹੀ ਹੈ।
ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਚੈਕਿੰਗ ਅਤੇ ਨਾਕਾਬੰਦੀ ਦਾ ਮੁੱਖ ਉਦੇਸ਼ ਆਮ ਲੋਕਾਂ ਦੇ ਲਈ ਸੁਖਾਵਾਂ ਮਾਹੌਲ, ਲੋਕਾਂ ਵਿੱਚ ਸਹੀ ਸੋਚ ਅਤੇ ਉਸਾਰੂ ਵਿਸ਼ਵਾਸ ਪੈਦਾ ਕਰਨਾ ਹੈ ਅਤੇ ਨਾਲ ਹੀ ਸ਼ਰਾਰਤੀ ਅਨਸਰਾਂ ‘ਤੇ ਨਕੇਲ ਕੱਸਣ ਅਤੇ ਕਾਬੂ ਕਰਨ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਅਪਰਾਧਿਕ ਸੋਚ ਵਾਲੇ ਗੈਰ ਸਮਾਜੀ ਤੱਤਾਂ ਵਾਲੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕਣ।
ਫਲੈਗ ਮਾਰਚ ਸ਼ੁਰੂ ਕਰਨ ਤੋਂ ਪਹਿਲਾਂ ਭੁੱਲਰ ਵਲੋਂ ਮੌਜੂਦ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਕਿ ਜ਼ਿਲ੍ਹਾ ਰੂਪਨਗਰ ਵਿਚ ਹਰ ਪੱਧਰ ਉਤੇ ਇਲਾਕਾ ਵਾਸੀਆਂ ਨੂੰ ਸੁਰੱਖਿਅਤ ਅਤੇ ਸ਼ਾਂਤੀਪੂਰਨ ਮਾਹੌਲ ਪ੍ਰਦਾਨ ਕਰਨਾ ਤੁਹਾਡੀ ਪਹਿਲੀ ਜ਼ਿੰਮੇਵਾਰੀ ਹੈ ਜਿਸ ਲਈ ਆਪ ਸਭ ਵਲੋਂ ਆਪਣੀ ਡਿਊਟੀ ਨਿਰਪੱਖਤਾ ਅਤੇ ਨਿਡਰਤਾ ਨਾਲ ਨਿਭਾਈ ਜਾਵੇ। ਉਨ੍ਹਾਂ ਕਿਹਾ ਕਿ ਆਪ ਸਭ ਸਮਾਜ ਵਿਚ ਸਿੱਧੇ ਤੌਰ ਉਤੇ ਵਿਚਰਦੇ ਹੋ ਜਿਸ ਕਰਕੇ ਹਰ ਤਰ੍ਹਾਂ ਦੀ ਜਾਣਕਾਰੀ ਆਪ ਤੱਕ ਪਹੁੰਚਦੀ ਹੈ ਜਿਸ ਉਪਰੰਤ ਲੋਕਾਂ ਦੇ ਆਮ ਮਸਲਿਆਂ ਤੋਂ ਲੈ ਕੇ ਗੰਭੀਰ ਮਾਮਲੇ ਹੱਲ ਕਰਨਾ ਤੁਹਾਡੀ ਡਿਊਟੀ ਹੈ।
IGP Rupnagar Range, Rupnagar along with SSP Rupnagar & force personally supervised intensive checking of vehicles at special Nakas,Cordon & search of crowded places & security of religious places.
Ensuring the safety of citizens is our key priority.#PunjabPoliceOPSVigil pic.twitter.com/DvIOMkTR95
— Rupnagar Range Police (@RupnagarRange) May 9, 2023
ਐਸਐਸਪੀ ਰੂਪਨਗਰ ਵਿਵੇਕ ਐੱਸ ਸੋਨੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸੇ ਮੁਹਿੰਮ ਤਹਿਤ ਅੱਜ ਰੂਪਨਗਰ ਜ਼ਿਲ੍ਹੇ ਵਿੱਚ ਵੀ ਕਈ ਨਾਕੇ ਲਗਾਏ ਗਏ ਹਨ। ਜਿਨ੍ਹਾਂ ਤੇ ਵਾਹਨਾਂ ਦੀ ਚੰਗੀ ਤਰ੍ਹਾਂ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕੁੱਝ ਨਾਕਿਆਂ ‘ਤੇ ਵਿਸ਼ੇਸ਼ ਨਿਗਰਾਨੀ ਤਹਿਤ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਐਸਪੀ ਹੈੱਡਕੁਆਟਰ ਰਾਜਪਾਲ ਸਿੰਘ ਹੁੰਦਲ ਅਤੇ ਪੁਲਿਸ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h