ਸ਼ਨੀਵਾਰ, ਅਗਸਤ 1, 2026 06:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਆਪ੍ਰੇਸ਼ਨ ਪਰਹਾਰ–2 ਤਹਿਤ ਨਸ਼ਾ ਮੁਕਤ ਪੰਜਾਬ ਵੱਲ ਵੱਡਾ ਕਦਮ :ਖੰਨਾ ਜ਼ਿਲ੍ਹੇ ਤੋਂ ਇਤਿਹਾਸਕ ਪਹਿਲ — ਨਸ਼ਾ ਤਸਕਰੀ ਦੇ ਹੋਟ ਸਪੋਟ ਗੋਦ ਲੈ ਕੇ ਲੋਕਾਂ ਦਾ ਜੀਵਨ ਸੰਵਾਰਨ ਦੀ ਮੁਹਿੰਮ ਸ਼ੁਰੂ

ਪੰਜਾਬ ਅੰਦਰ ਚਲ ਰਹੇ ਆਪਰੇਸ਼ਨ ਪਰਹਾਰ–2 ਤਹਿਤ ਜਿੱਥੇ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਸਖ਼ਤ ਤੇ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ

by Pro Punjab Tv
ਫਰਵਰੀ 10, 2026
in Featured, Featured News, ਪੰਜਾਬ
0

ਪੰਜਾਬ ਅੰਦਰ ਚਲ ਰਹੇ ਆਪਰੇਸ਼ਨ ਪਰਹਾਰ–2 ਤਹਿਤ ਜਿੱਥੇ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਸਖ਼ਤ ਤੇ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਪੰਜਾਬ ਪੁਲਿਸ ਵੱਲੋਂ ਹੁਣ ਇੱਕ ਨਵੀਂ, ਇਨਕਲਾਬੀ ਅਤੇ ਲੋਕ-ਹਿਤੈਸ਼ੀ ਪਹਿਲ ਸ਼ੁਰੂ ਕੀਤੀ ਗਈ ਹੈ। ਇਸ ਪਹਿਲ ਤਹਿਤ ਨਸ਼ਾ ਤਸਕਰੀ ਦੇ ਹੋਟ ਸਪੋਟ ਏਰੀਆ ਗੋਦ ਲੈ ਕੇ ਉੱਥੇ ਰਹਿੰਦੇ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੁੱਕਣ, ਉਨ੍ਹਾਂ ਨੂੰ ਮੁੱਖ ਧਾਰਾ ਨਾਲ ਜੋੜਨ ਅਤੇ ਪੂਰੀ ਤਰ੍ਹਾਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ ਦਾ ਸੰਕਲਪ ਲਿਆ ਗਿਆ ਹੈ। ਇਹ ਸ਼ਲਾਘਾਯੋਗ ਮੁਹਿੰਮ ਪੁਲਿਸ ਜ਼ਿਲ੍ਹਾ ਖੰਨਾ ਤੋਂ ਸ਼ੁਰੂ ਕੀਤੀ ਗਈ ਹੈ, ਜੋ ਪੂਰੇ ਪੰਜਾਬ ਲਈ ਇੱਕ ਮਿਸਾਲ ਬਣੇਗੀ।

ਇਸ ਮਹੱਤਵਪੂਰਨ ਮੁਹਿੰਮ ਦੀ ਸ਼ੁਰੂਆਤ ਐਸਐਸਪੀ ਖੰਨਾ ਡਾ. ਦਰਪਣ ਆਹਲੂਵਾਲੀਆ ਦੇ ਯਤਨਾਂ ਸਦਕਾ ਕੀਤੀ ਗਈ, ਜਿੱਥੇ ਅੱਜ ਖੰਨਾ ਸ਼ਹਿਰ ਦੇ ਸਭ ਤੋਂ ਵੱਡੇ ਨਸ਼ਾ ਤਸਕਰੀ ਦੇ ਹੋਟ ਸਪੋਟ ਮੀਟ ਮਾਰਕੀਟ ਇਲਾਕੇ ਨੂੰ ਗੋਦ ਲਿਆ ਗਿਆ। ਇਸ ਮੌਕੇ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਧ ਵੀ ਪੁੱਜੇ। ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਸਾਂਝੇ ਸਹਿਯੋਗ ਨਾਲ ਇਸ ਇਲਾਕੇ ਦੇ ਪਰਿਵਾਰਾਂ ਨੂੰ ਇੱਕ ਨਵੀਂ ਦਿਸ਼ਾ ਦੇਣ ਲਈ ਵੱਡੀ ਯੋਜਨਾ ਤਿਆਰ ਕੀਤੀ ਗਈ।

ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਧ ਨੇ ਇੱਥੇ ਰਹਿੰਦੇ ਪਰਿਵਾਰਾਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵੇਚਣ ਅਤੇ ਨਸ਼ੇ ਦੀ ਵਰਤੋਂ ਪੂਰੀ ਤਰ੍ਹਾਂ ਛੱਡ ਦੇਣ। ਉਨ੍ਹਾਂ ਕਿਹਾ ਕਿ ਇਹ ਇਲਾਕਾ ਹੁਣ ਤੱਕ ਕਾਫ਼ੀ ਬਦਨਾਮੀ ਦਾ ਸ਼ਿਕਾਰ ਹੋ ਚੁੱਕਿਆ ਹੈ, ਪਰ ਹੁਣ ਸਰਕਾਰ ਚਾਹੁੰਦੀ ਹੈ ਕਿ ਇਸ ਦਾਗ ਨੂੰ ਮਿਟਾ ਕੇ ਇੱਥੇ ਦੇ ਲੋਕਾਂ ਦਾ ਜੀਵਨ ਸੰਵਾਰਿਆ ਜਾਵੇ। ਇਸੀ ਮਕਸਦ ਨਾਲ ਇਸ ਇਲਾਕੇ ਨੂੰ ਗੋਦ ਲਿਆ ਗਿਆ ਹੈ ਤਾਂ ਜੋ ਇੱਥੇ ਰਹਿੰਦੇ ਪਰਿਵਾਰਾਂ ਨੂੰ ਰੋਜ਼ਗਾਰ, ਸਿੱਖਿਆ, ਸਿਹਤ ਅਤੇ ਸਾਫ਼-ਸਫ਼ਾਈ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

ਕੈਬਨਿਟ ਮੰਤਰੀ ਨੇ ਖ਼ਾਸ ਤੌਰ ’ਤੇ ਔਰਤਾਂ ਨੂੰ ਸੈਲਫ ਹੈਲਪ ਗਰੁੱਪ ਬਣਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਗਰਾਂਟ ਦਿੱਤੀ ਜਾਵੇਗੀ, ਤਾਂ ਜੋ ਉਹ ਆਪਣੇ ਪੈਰਾਂ ’ਤੇ ਖੜ੍ਹੀਆਂ ਹੋ ਸਕਣ। ਉਨ੍ਹਾਂ ਦੱਸਿਆ ਕਿ ਇਲਾਕੇ ਦੀ ਪੂਰੀ ਤਰ੍ਹਾਂ ਸਫ਼ਾਈ ਕਰਵਾਈ ਜਾਵੇਗੀ, ਇਸਨੂੰ ਹਰਾ-ਭਰਾ ਬਣਾਇਆ ਜਾਵੇਗਾ, ਬੱਚਿਆਂ ਦੇ ਸਕੂਲਾਂ ਵਿੱਚ ਦਾਖਲੇ ਕਰਵਾਏ ਜਾਣਗੇ ਅਤੇ ਔਰਤਾਂ ਨੂੰ ਸਿਲਾਈ ਮਸ਼ੀਨਾਂ ਜਾਂ ਹੋਰ ਕਿੱਤਿਆਂ ਨਾਲ ਜੋੜਿਆ ਜਾਵੇਗਾ। ਸਰਕਾਰ ਵੱਲੋਂ ਹਰ ਤਰ੍ਹਾਂ ਦੀ ਮਦਦ ਯਕੀਨੀ ਬਣਾਈ ਜਾਵੇਗੀ ਤਾਂ ਜੋ ਇਹ ਇਲਾਕਾ ਪੂਰੀ ਤਰ੍ਹਾਂ ਨਸ਼ਾ ਮੁਕਤ ਅਤੇ ਵਿਕਸਿਤ ਬਣ ਸਕੇ।

ਇਸ ਮੌਕੇ ’ਤੇ ਐਸਐਸਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਲੋਕਾਂ ਨਾਲ ਦਿਲੋਂ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੁਲਿਸ ਸਿਰਫ਼ ਕਾਨੂੰਨੀ ਕਾਰਵਾਈ ਤੱਕ ਹੀ ਸੀਮਿਤ ਨਹੀਂ, ਸਗੋਂ ਲੋਕਾਂ ਦੀ ਜ਼ਿੰਦਗੀ ਬਦਲਣ ਲਈ ਵੀ ਪੂਰੀ ਸੰਵੇਦਨਸ਼ੀਲਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਸਭ ਤੋਂ ਪਹਿਲਾਂ ਲੋਕਾਂ ਨੂੰ ਇਹ ਪ੍ਰਣ ਦਿਵਾਇਆ ਕਿ ਉਹ ਆਪਣੇ ਬੱਚਿਆਂ ਨੂੰ ਲਾਜ਼ਮੀ ਤੌਰ ’ਤੇ ਸਕੂਲਾਂ ਵਿੱਚ ਦਾਖਲ ਕਰਵਾਉਣਗੇ, ਤਾਂ ਜੋ ਭਵਿੱਖ ਦੀ ਪੀੜ੍ਹੀ ਨਸ਼ੇ ਤੋਂ ਦੂਰ ਰਹੇ। ਐਸਐਸਪੀ ਨੇ ਕਿਹਾ ਕਿ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਇਸ ਕੰਮ ਲਈ ਹਰ ਸੰਭਵ ਮਦਦ ਕਰੇਗਾ।

ਡਾ. ਦਰਪਣ ਆਹਲੂਵਾਲੀਆ ਨੇ ਇਹ ਵੀ ਐਲਾਨ ਕੀਤਾ ਕਿ ਇਲਾਕੇ ਦੀਆਂ ਔਰਤਾਂ ਨੂੰ ਰੋਜ਼ਗਾਰ ਨਾਲ ਜੋੜਿਆ ਜਾਵੇਗਾ ਅਤੇ ਨਸ਼ੇ ਦੇ ਆਦੀਆਂ ਦਾ ਪੂਰਾ ਇਲਾਜ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮਕਸਦ ਸਜ਼ਾ ਨਹੀਂ, ਸਗੋਂ ਸੁਧਾਰ ਅਤੇ ਸਮਾਜਿਕ ਬਦਲਾਅ ਹੈ। ਲੋਕਾਂ ਨੇ ਵੀ ਪ੍ਰਣ ਲਿਆ ਕਿ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਜਮਾਨਤ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਉਨ੍ਹਾਂ ਦੀ ਮਦਦ ਕੀਤੀ ਜਾਵੇਗੀ।

ਇਸ ਭਾਵੁਕ ਮੌਕੇ ’ਤੇ ਇਲਾਕੇ ਦੀਆਂ ਔਰਤਾਂ ਨੇ ਇੱਕ ਸੁਰ ਵਿੱਚ “ਐਸਐਸਪੀ ਜ਼ਿੰਦਾਬਾਦ” ਦੇ ਨਾਅਰੇ ਲਗਾਏ ਅਤੇ ਕਿਹਾ ਕਿ ਅਜਿਹੇ ਇਮਾਨਦਾਰ, ਸੰਵੇਦਨਸ਼ੀਲ ਅਤੇ ਲੋਕ-ਹਿਤੈਸ਼ੀ ਅਫ਼ਸਰ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਖੰਨਾ ਵਿੱਚ ਅਜਿਹੇ ਅਫ਼ਸਰ ਕਦੇ ਨਹੀਂ ਵੇਖੇ ਗਏ ਜੋ ਦੂਜਿਆਂ ਦੇ ਪਰਿਵਾਰਾਂ ਦੀ ਇੰਨੀ ਫਿਕਰ ਕਰਦੇ ਹੋਣ। ਇਹ ਗੁਣ ਸਿਰਫ਼ ਅਤੇ ਸਿਰਫ਼ ਐਸਐਸਪੀ ਡਾ. ਦਰਪਣ ਆਹਲੂਵਾਲੀਆ ਵਿੱਚ ਹੀ ਵੇਖਣ ਨੂੰ ਮਿਲਦੇ ਹਨ, ਜਿਸ ਤੋਂ ਪ੍ਰਭਾਵਿਤ ਹੋ ਕੇ ਸਾਰਿਆਂ ਨੇ ਇਲਾਕੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਦਾ ਸੰਕਲਪ ਲਿਆ।

ਇਸ ਸਮਾਗਮ ਦੌਰਾਨ ਖੰਨਾ ਦੇ ਐਸਡੀਐਮ ਸਵਾਤੀ ਟਿਵਾਣਾ, ਕਾਰਜਕਾਰੀ ਅਫ਼ਸਰ ਨਗਰ ਕੌਂਸਲ ਚਰਨਜੀਤ ਸਿੰਘ, ਐਸਪੀ ਪਵਨਜੀਤ ਚੌਧਰੀ, ਐਸਪੀ ਹਰਪਿੰਦਰ ਕੌਰ ਗਿੱਲ, ਡੀਐਸਪੀ ਕਰਮਵੀਰ ਤੂਰ, ਡੀਐਸਪੀ ਵਿਨੋਦ ਕੁਮਾਰ, ਸਪੈਸ਼ਲ ਬਰਾਂਚ ਇੰਚਾਰਜ ਥਾਣੇਦਾਰ ਜਰਨੈਲ ਸਿੰਘ ਸਮੇਤ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਰਹੇ। ਸਭ ਨੇ ਮਿਲ ਕੇ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਅਤੇ ਖੰਨਾ ਨੂੰ ਮਾਡਲ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਦਾ ਦ੍ਰਿੜ੍ਹ ਨਿਸ਼ਚਾ ਪ੍ਰਗਟਾਇਆ।

ਨਿਸ਼ਚਿਤ ਤੌਰ ’ਤੇ ਇਹ ਪਹਿਲ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਦੂਰਦਰਸ਼ੀ ਸੋਚ ਦਾ ਪ੍ਰਤੀਕ ਹੈ। ਐਸਐਸਪੀ ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਮੁਹਿੰਮ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਇਤਿਹਾਸਕ ਕਦਮ ਸਾਬਤ ਹੋਵੇਗੀ।

Tags: latest newsLatest News Pro Punjab Tvlatest punjabi news pro punjab tvParhar-2pro punjab tvpro punjab tv newspro punjab tv punjabi newsPunjab under Operation Parhar-2
Share199Tweet125Share50

Related Posts

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026
Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026
Load More

Recent News

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026
Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.