Punjab Police against Drug: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ ਪੰਜਾਬ ਪੁਲਿਸ (Punjab Police) ਨੇ ਪਿਛਲੇ ਹਫਤੇ ਸੂਬੇ ’ਚੋਂ ਐਨਡੀਪੀਐਸ ਐਕਟ, ਤਹਿਤ 192 ਐਫਆਈਆਰ ਦਰਜ ਕਰਕੇ, ਜਿਸ ਵਿੱਚ 26 ਵਪਾਰਕ ਮਾਮਲੇ ਹਨ, 271 ਨਸ਼ਾ ਤਸਕਰਾਂ/ਸਪਲਾਇਰਾਂ (drug traffickers/suppliers) ਨੂੰ ਗ੍ਰਿਫਤਾਰ ਕੀਤਾ ਹੈ।
ਇੰਸਪੈਕਟਰ ਜਨਰਲ ਆਫ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਸੋਮਵਾਰ ਨੂੰ ਆਪਣੀ ਹਫਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ ਦੋਸ਼ੀਆਂ ਕੋਲੋਂ 10.08 ਕਿਲੋ ਹੈਰੋਇਨ, 13.52 ਕਿਲੋ ਅਫੀਮ, 5.52 ਕਿਲੋ ਗਾਂਜਾ, 3.43 ਕੁਇੰਟਲ ਭੁੱਕੀ ਅਤੇ 54123 ਮੈਡੀਕਲ ਨਸ਼ੇ ਦੀਆਂ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 17.66 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਉਨਾਂ ਕਿਹਾ ਕਿ 5 ਜੁਲਾਈ, 2022 ਨੂੰ ਪੀਓਜ/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚਲਦਿਆਂ ਪਿਛਲੇ ਹਫਤੇ ਦੌਰਾਨ ਐਨਡੀਪੀਐਸ ਕੇਸਾਂ ਵਿੱਚ 11 ਹੋਰ ਭਗੌੜੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਨਾਲ ਗ੍ਰਿਫਤਾਰਆਂ ਦੀ ਕੁੱਲ ਗਿਣਤੀ 573 ਹੋ ਗਈ ਹੈ।
[LIVE] IGP Headquarters Sukhchain Singh Gill addressing a Press Conference
https://t.co/pCVa5ujPfB— Government of Punjab (@PunjabGovtIndia) December 19, 2022
ਦੱਸ ਦਈਏ ਕਿ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ/ਐਸਐਸਪੀਜ ਨੂੰ ਸਖਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਕਿਸੇ ਕੋਲੋਂ ਮਾਮੂਲੀ ਮਾਤਰਾ ਵਿੱਚ ਹੀ ਨਸ਼ੀਲੇ ਪਦਾਰਥ ਦੀ ਬਰਾਮਦਗੀ ਹੋਈ ਹੋਵੇ।
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਠੱਲ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀਪੀਜ/ਐਸਐਸਪੀਜ ਨੂੰ ਸਖਤੀ ਨਾਲ ਹੁਕਮ ਦਿੱਤੇ ਹਨ ਕਿ ਉਨ੍ਹਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕੀਤੀ ਜਾਵੇ ਜਿੱਥੇ ਨਸ਼ੇ ਦਾ ਰੁਝਾਨ ਹੈ ਤੇ ਉਨ੍ਹਾਂ ਦੇ ਅਧਿਕਾਰ ਖੇਤਰਾਂ ਨਾਲ ਸਬੰਧਤ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਨ੍ਹਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h