ਐਤਵਾਰ, ਜਨਵਰੀ 25, 2026 09:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੈਰ-ਕਾਨੂੰਨੀ ਮੁਆਵਜ਼ਾ ਘਪਲਾ: ਕਰੋੜਾਂ ਰੁਪਏ ਦਾ ਗਲਤ ਮੁਨਾਫਾ ਲੈਣ ਵਾਲੇ ਛੇ ਹੋਰ ਮੁਲਜ਼ਮ ਵਿਜੀਲੈਂਸ ਵੱਲੋਂ ਗ੍ਰਿਫਤਾਰ

Illegal Compensation Scam: ਉਨ੍ਹਾਂ ਦੱਸਿਆ ਕਿ ਪਿੰਡ ਬਾਕਰਪੁਰ ਦੇ ਦਲਜੀਤ ਸਿੰਘ ਦੀ ਵਿਧਵਾ ਅਮਰੀਕ ਕੌਰ ਅਤੇ ਉਸ ਦੇ ਲੜਕੇ ਵਰਿੰਦਰ ਸਿੰਘ ਨੇ ਕਥਿਤ ਤੌਰ 'ਤੇ 1.25 ਲੱਖ ਰੁਪਏ ਪ੍ਰਤੀ ਮੈਂਬਰ ਗਲਤ ਮੁਆਵਜ਼ਾ ਲਿਆ ਹੈ।

by ਮਨਵੀਰ ਰੰਧਾਵਾ
ਮਈ 23, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿੱਚ ਅਮਰੂਦਾਂ ਦੇ ਦਰੱਖਤ ਲਾ ਕੇ ਗੈਰ-ਕਾਨੂੰਨੀ ਮੁਆਵਜ਼ਾ ਲੈਣ ਦੇ ਮਾਮਲੇ ਵਿੱਚ ਮੰਗਲਵਾਰ ਨੂੰ ਛੇ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਫੜੇ ਗਏ ਵਿਅਕਤੀਆਂ, ਜਿਨ੍ਹਾਂ ਵਿੱਚ ਤਿੰਨ ਪੁਰਸ਼ ਅਤੇ ਤਿੰਨ ਔਰਤਾਂ ਸ਼ਾਮਲ ਹਨ, ਨੇ ਉਕਤ ਪਿੰਡ ਵਿੱਚ ਸਰਕਾਰ ਵੱਲੋਂ ਜ਼ਮੀਨ ਐਕਵਾਇਰ ਕਰਨ ਦੌਰਾਨ ਗੈਰ-ਕਾਨੂੰਨੀ ਤਰੀਕਿਆਂ ਨਾਲ ਸਰਕਾਰ ਤੋਂ ਕਰੋੜਾਂ ਰੁਪਏ ਦਾ ਮੁਆਵਜ਼ਾ ਹਾਸਲ ਕੀਤਾ ਸੀ। ਹੁਣ ਤੱਕ ਇਸ ਘੁਟਾਲੇ ਵਿੱਚ ਸ਼ਾਮਲ ਕੁੱਲ 15 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿੱਚ ਮੁਲਜ਼ਮ ਪੀਡੀ ਗੁਪਤਾ ਦੀ ਪਤਨੀ ਸੁਨੀਤਾ ਗੁਪਤਾ, ਉਸਦਾ ਪੁੱਤਰ ਗੌਰਵ ਕਾਂਸਲ, ਵਾਸੀ ਮਕਾਨ ਨੰ. 199, ਸੈਕਟਰ 18, ਚੰਡੀਗੜ੍ਹ, ਸਮੇਤ ਪਿੰਡ ਬਾਕਰਪੁਰ ਦੇ ਵਸਨੀਕ ਗੁਰਮਿੰਦਰ ਸਿੰਘ ਅਤੇ ਹਰਮਿੰਦਰ ਸਿੰਘ, ਉਨ੍ਹਾਂ ਦੀ ਮਾਤਾ ਸੁਖਰਾਜ ਕੌਰ ਤੋਂ ਇਲਾਵਾ ਦਲਜੀਤ ਸਿੰਘ ਦੀ ਵਿਧਵਾ ਅਮਰੀਕ ਕੌਰ ਸ਼ਾਮਲ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਗੈਰ-ਕਾਨੂੰਨੀ ਮੁਆਵਜ਼ਾ ਘੁਟਾਲੇ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਮਾਲ ਵਿਭਾਗ, ਭੂਮੀ ਗ੍ਰਹਿਣ ਕੁਲੈਕਟਰ, ਗਮਾਡਾ, ਸਬ-ਰਜਿਸਟਰਾਰ ਮੋਹਾਲੀ, ਬਾਗਬਾਨੀ ਵਿਭਾਗ ਆਦਿ ਤੋਂ ਬਹੁਤ ਸਾਰੇ ਦਸਤਾਵੇਜ਼ੀ ਰਿਕਾਰਡ ਪ੍ਰਾਪਤ ਕੀਤੇ ਹਨ ਅਤੇ ਕਥਿਤ ਲਾਭਪਾਤਰੀਆਂ ਦੀਆਂ ਕਾਰਵਾਈਆਂ ਅਤੇ ਉਨਾਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਵਿਸ਼ਲੇਸ਼ਣ ਕੀਤਾ ਹੈ ਜਿਸ ਦੌਰਾਨ ਪਤਾ ਲੱਗਾ ਕਿ ਇਨ੍ਹਾਂ ਲਾਭਪਾਤਰੀਆਂ ਨੇ ਵੱਖ-ਵੱਖ ਵਿਭਾਗਾਂ ਦੇ ਕੁਝ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਖੁਦ ਨੂੰ ਗਲਤ ਫਾਇਦਾ ਪਹੁੰਚਾਇਆ ਹੈ ਅਤੇ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਸਿੱਟੇ ਵਜੋਂ, ਇਸ ਮੁਕੱਦਮੇ ਵਿੱਚ ਬਹੁਤ ਸਾਰੇ ਲਾਭਪਾਤਰੀਆਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਨ ਉਪਰੰਤ ਮੰਗਲਵਾਰ ਨੂੰ ਉਨ੍ਹਾਂ ਦੀ ਗ੍ਰਿਫਤਾਰੀ ਲਈ ਉਨ੍ਹਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਇਹ ਵੀ ਦੇਖਿਆ ਗਿਆ ਕਿ ਪੀ.ਡੀ.ਗੁਪਤਾ, ਉਸ ਦੀ ਪਤਨੀ ਸੁਨੀਤਾ ਗੁਪਤਾ ਅਤੇ ਉਨ੍ਹਾਂ ਦੇ ਦੋਵੇਂ ਪੁੱਤਰਾਂ ਗੌਰਵ ਕਾਂਸਲ ਅਤੇ ਅਭਿਸ਼ੇਕ ਕਾਂਸਲ, ਵਾਸੀ ਮਕਾਨ ਨੰ. 199, ਸੈਕਟਰ 18, ਚੰਡੀਗੜ੍ਹ ਨੇ ਸਾਲ 2018 ਵਿੱਚ ਬਾਕਰਪੁਰ ਪਿੰਡ ਵਿੱਚ ਇੱਕ ਏਕੜ ਜ਼ਮੀਨ ਖਰੀਦੀ ਸੀ ਜਿਸ ਵਿੱਚ ਹਰੇਕ ਮੈਂਬਰ ਦਾ ਬਰਾਬਰ 1/4 ਹਿੱਸਾ ਸੀ। ਜਮੀਨ ਪ੍ਰਾਪਤੀ ਪ੍ਰਕਿਰਿਆ ਦੌਰਾਨ ਉਨ੍ਹਾਂ ਨੇ ਧੋਖੇ ਨਾਲ ਉਕਤ ਜ਼ਮੀਨ ‘ਤੇ 2016 ਤੋਂ ਅਮਰੂਦ ਦਾ ਬਾਗ ਲਗਾਉਣ ਦਾ ਝੂਠਾ ਦਾਅਵਾ ਕਰਕੇ ਮੁਆਵਜ਼ਾ ਲੈਣ ਲਈ ਲਗਭਗ ਇਕ ਕਰੋੜ ਰੁਪਏ ਪ੍ਰਾਪਤ ਕੀਤੇ। ਜਿਸ ਕਰਕੇ ਇਸ ਮਾਮਲੇ ‘ਚ ਉਪਰੋਕਤ ਪਰਿਵਾਰਕ ਮੈਂਬਰਾਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਅੱਜ ਗੌਰਵ ਕਾਂਸਲ ਅਤੇ ਉਸ ਦੀ ਮਾਤਾ ਸੁਨੀਤਾ ਗੁਪਤਾ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸੇ ਤਰ੍ਹਾਂ ਪਿੰਡ ਬਾਕਰਪੁਰ ਨਿਵਾਸੀ ਅਮਰ ਸਿੰਘ ਦੇ ਦੋਵੇਂ ਪੁੱਤਰ ਗੁਰਮਿੰਦਰ ਸਿੰਘ ਅਤੇ ਹਰਮਿੰਦਰ ਸਿੰਘ ਤੇ ਉਨਾਂ ਦੀ ਮਾਤਾ ਸੁਖਰਾਜ ਕੌਰ ਨੇ ਵੀ ਧੋਖਾਦੇਹੀ ਨਾਲ ਮਾਲ ਅਤੇ ਬਾਗਬਾਨੀ ਵਿਭਾਗਾਂ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਤਿੰਨਾ ਨੇ 1.84 ਕਰੋੜ ਰੁਪਏ ਪ੍ਰਤੀ ਮੈਂਬਰ ਮੁਆਵਜ਼ੇ ਦਾ ਦਾਅਵਾ ਹਾਸਲ ਕੀਤਾ। ਉਨ੍ਹਾਂ ਨੂੰ ਇਸ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਬਿਊਰੋ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿੰਡ ਬਾਕਰਪੁਰ ਦੇ ਦਲਜੀਤ ਸਿੰਘ ਦੀ ਵਿਧਵਾ ਅਮਰੀਕ ਕੌਰ ਅਤੇ ਉਸ ਦੇ ਲੜਕੇ ਵਰਿੰਦਰ ਸਿੰਘ ਨੇ ਕਥਿਤ ਤੌਰ ‘ਤੇ 1.25 ਲੱਖ ਰੁਪਏ ਪ੍ਰਤੀ ਮੈਂਬਰ ਗਲਤ ਮੁਆਵਜ਼ਾ ਲਿਆ ਹੈ। ਅਮਰੀਕ ਕੌਰ ਨੂੰ ਇਸ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਇਲਾਵਾ, ਵਿਜੀਲੈਂਸ ਬਿਊਰੋ ਦੀਆਂ ਵੱਖ-ਵੱਖ ਟੀਮਾਂ ਨੇ ਹੋਰ ਮੁਲਜ਼ਮਾਂ ਨੂੰ ਫੜਨ ਲਈ ਰਾਜ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ ਇਹ ਵਿਸ਼ੇਸ਼ ਆਪ੍ਰੇਸ਼ਨ ਅੱਗੋਂ ਵੀ ਜਾਰੀ ਰਹੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Action against CorruptionGuava TreesIllegal Compensation Scampro punjab tvpunjab newsPunjab Vigilance Bureaupunjabi news
Share226Tweet142Share57

Related Posts

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਜਨਵਰੀ 24, 2026

ਰੇਲਵੇ ਲਾਈਨ ‘ਤੇ ਹੋਇਆ ਧਮਾਕਾ, ਮਾਲ ਗੱਡੀ ਦਾ ਇੰਜਣ ਨੁਕਸਾਨਿਆ ਗਿਆ; ਲੋਕੋ ਪਾਇਲਟ ਜ਼ਖਮੀ

ਜਨਵਰੀ 24, 2026

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਜਨਤਾ ਨਾਲ ਜੁੜਨ ਲਈ ਭਾਰਤ ਦੇ ਪਹਿਲੇ ਏਆਈ-ਈਨੇਬਲਡ ਵੈੱਬ ਪੋਰਟਲ ਨੂੰ ਕੀਤਾ ਲਾਂਚ

ਜਨਵਰੀ 23, 2026

ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

ਜਨਵਰੀ 23, 2026
Load More

Recent News

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਕੁਲਰੀ ਕਰਨ ਵਾਲਾ ਨੌਜਵਾਨ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ

ਜਨਵਰੀ 25, 2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਜਨਵਰੀ 24, 2026

ਕਸ਼ਮੀਰ ਤੋਂ ਹਿਮਾਚਲ ਤੋਂ ਉਤਰਾਖੰਡ ਤੱਕ 500 ਤੋਂ ਵੱਧ ਸੜਕਾਂ ਬੰਦ, ਉਡਾਣਾਂ ਰੱਦ, ਠੰਡ ਨਾਲ ਕੰਬ ਰਿਹਾ ਉੱਤਰੀ ਭਾਰਤ

ਜਨਵਰੀ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.