IMD Rainfall Alert, Weather Forecast: ਪਹਾੜੀ ਸੂਬਿਆਂ ‘ਚ ਸਰਦੀ ਸ਼ੁਰੂ ਹੋ ਗਈ ਹੈ ਅਤੇ ਕਈ ਥਾਵਾਂ ‘ਤੇ ਹਲਕੀ ਬਰਫ਼ਬਾਰੀ ਹੋ ਰਹੀ ਹੈ। ਦੂਜੇ ਪਾਸੇ ਉੱਤਰ ਪ੍ਰਦੇਸ਼, ਦਿੱਲੀ, ਬਿਹਾਰ ਵਰਗੇ ਸੂਬਿਆਂ ਵਿੱਚ ਦਿਨ ਵੇਲੇ ਤਾਪਮਾਨ ਆਮ ਵਾਂਗ ਰਹਿੰਦਾ ਹੈ। ਇਸ ਦੌਰਾਨ ਕਈ ਅਜਿਹੇ ਸੂਬੇ ਹਨ, ਜਿੱਥੇ ਭਾਰੀ ਮੀਂਹ ਨੇ ਮੁਸ਼ਕਲਾਂ ਵਧਾ ਦਿੱਤੀਆਂ ਹਨ।
ਮੌਸਮ ਵਿਭਾਗ (IMD) ਨੇ ਜਾਣਕਾਰੀ ਦਿੱਤੀ ਹੈ ਕਿ 29 ਅਕਤੂਬਰ ਤੋਂ ਤਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ, ਤੱਟੀ ਆਂਧਰਾ ਪ੍ਰਦੇਸ਼ ਦੇ ਖੇਤਰਾਂ ਵਿੱਚ ਉੱਤਰ-ਪੂਰਬੀ ਮਾਨਸੂਨ ਦੀ ਬਾਰਸ਼ ਸ਼ੁਰੂ ਹੋ ਗਈ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੂਰਬੀ ਮੌਨਸੂਨ ਸ਼ਨੀਵਾਰ ਨੂੰ ਤਾਮਿਲਨਾਡੂ ਅਤੇ ਆਂਧਰਾ ਪ੍ਰਦੇਸ਼ ‘ਚ ਪਹੁੰਚ ਗਿਆ ਹੈ। ਤਾਮਿਲਨਾਡੂ ਵਿੱਚ ਜ਼ਿਆਦਾਤਰ ਵਰਖਾ ਉੱਤਰ-ਪੂਰਬੀ ਮਾਨਸੂਨ ਦੌਰਾਨ ਹੁੰਦੀ ਹੈ, ਜੋ ਅਕਤੂਬਰ ਤੋਂ ਦਸੰਬਰ ਤੱਕ ਰਹਿੰਦੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ 29 ਅਕਤੂਬਰ ਤੋਂ 2 ਨਵੰਬਰ ਤੱਕ ਪੰਜ ਦਿਨ ਦਰਮਿਆਨੀ ਬਾਰਿਸ਼ ਹੋਣ ਵਾਲੀ ਹੈ। ਜਦੋਂ ਕਿ ਕੇਰਲ ਅਤੇ ਮਹੇ ਵਿੱਚ 30 ਤੋਂ 2 ਨਵੰਬਰ ਤੱਕ ਚਾਰ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਤੱਟਵਰਤੀ ਆਂਧਰਾ ਪ੍ਰਦੇਸ਼, ਯਾਨਮ ਵਿੱਚ 31 ਅਕਤੂਬਰ ਤੋਂ 2 ਨਵੰਬਰ ਤੱਕ ਮੀਂਹ ਪਵੇਗਾ। ਇਸ ਦੇ ਨਾਲ ਹੀ 2 ਨਵੰਬਰ ਨੂੰ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਰਾਇਲਸੀਮਾ ‘ਚ 1 ਅਤੇ 2 ਨਵੰਬਰ ਨੂੰ ਬਾਰਿਸ਼ ਹੋਣ ਵਾਲੀ ਹੈ।
ਇਸ ਤੋਂ ਇਲਾਵਾ ਪੱਛਮੀ ਗੜਬੜੀ ਕਾਰਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ਵਿੱਚ 31 ਅਕਤੂਬਰ ਤੋਂ 2 ਨਵੰਬਰ ਤੱਕ ਅਤੇ ਹਿਮਾਚਲ ਪ੍ਰਦੇਸ਼ ਵਿੱਚ 1 ਨਵੰਬਰ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਦੂਜੇ ਪਾਸੇ ਬਾਕੀ ਰਾਜਾਂ ਵਿੱਚ ਅਗਲੇ ਪੰਜ ਦਿਨਾਂ ਤੱਕ ਮੀਂਹ ਦੀ ਸੰਭਾਵਨਾ ਨਹੀਂ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h