Cyclone Biparjoy effect Punjab Weather: ਚੱਕਰਵਾਤੀ ਤੂਫਾਨ ਬਿਪਰਜੋਏ ਵੀਰਵਾਰ ਨੂੰ ਗੁਜਰਾਤ ਦੇ ਤੱਟ ਨਾਲ ਟਕਰਾਏਗਾ। ਪਰ ਇਸ ਦਾ ਅਸਰ ਪੰਜਾਬ ‘ਚ ਪਹਿਲਾਂ ਹੀ ਦਿਖਾਈ ਦੇ ਰਿਹਾ ਹੈ। ਚੱਕਰਵਾਤੀ ਤੂਫ਼ਾਨ ਅਤੇ ਵੈਸਟਰਨ ਡਿਸਟਰਬੈਂਸ ਦਰਮਿਆਨ ਪੰਜਾਬ ਵਿੱਚ 18 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਨਮੀ ਵਧੇਗੀ।
ਮੌਸਮ ਵਿਭਾਗ ਮੁਤਾਬਕ ਮਾਲਵੇ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਪੂਰੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬੀਤੇ ਦਿਨ ਮੀਂਹ ਪਿਆ। ਅੰਮ੍ਰਿਤਸਰ ‘ਚ 26 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਲੁਧਿਆਣਾ ‘ਚ ਦਰੱਖਤ ਡਿੱਗਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ।
ਅੰਮ੍ਰਿਤਸਰ ‘ਚ ਬਾਰਸ਼ ਨੇ ਤੋੜੇ ਰਿਕਾਰਡ
ਅੰਮ੍ਰਿਤਸਰ ਵਿੱਚ ਪਿਛਲੇ 24 ਘੰਟਿਆਂ ਵਿੱਚ 129.5 ਐਮਐਮ ਬਾਰਿਸ਼ ਦਰਜ ਕੀਤੀ ਗਈ ਹੈ, ਜਿਸ ਨੇ 30 ਜੂਨ, 1970 ਨੂੰ 92.6 ਐਮਐਮ ਮੀਂਹ ਦਾ ਰਿਕਾਰਡ ਵੀ ਤੋੜ ਦਿੱਤਾ ਹੈ। ਆਮ ਤੌਰ ‘ਤੇ, ਜੂਨ ਦੇ ਮਹੀਨੇ ਵਿੱਚ ਅੰਮ੍ਰਿਤਸਰ ਵਿੱਚ ਪ੍ਰਤੀ ਦਿਨ 38.9MM ਬਾਰਿਸ਼ ਹੁੰਦੀ ਹੈ ਤੇ ਪੂਰੇ ਮਹੀਨੇ ਲਈ ਆਮ ਤੌਰ ‘ਤੇ 89.9MM ਬਾਰਿਸ਼ ਹੁੰਦੀ ਹੈ। ਇੰਨਾ ਹੀ ਨਹੀਂ ਅੰਮ੍ਰਿਤਸਰ ‘ਚ ਗੜੇਮਾਰੀ ਵੀ ਹੋਈ।
ਬਿਜਲੀ ਦੀਆਂ ਤਾਰਾਂ ਟੁੱਟਣ ਕਾਰਨ ਵਿਭਾਗ ਨੂੰ ਨੁਕਸਾਨ
ਪੰਜਾਬ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਕਾਰਨ ਬਿਜਲੀ ਵਿਭਾਗ ਨੂੰ ਵੀ ਕਾਫੀ ਨੁਕਸਾਨ ਹੋਇਆ ਹੈ। ਤੇਜ਼ ਹਵਾਵਾਂ ਨੇ ਲੁਧਿਆਣਾ ਜ਼ਿਲ੍ਹੇ ਤੋਂ ਇਲਾਵਾ ਜੰਡਿਆਲਾ ਗੁਰੂ, ਅਜਨਾਲਾ ਰੋਡ ਅਤੇ ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ਵਿੱਚ ਭਾਰੀ ਨੁਕਸਾਨ ਕੀਤਾ ਹੈ। ਬਿਜਲੀ ਦੀਆਂ ਤਾਰਾਂ ਟੁੱਟਣ ਕਾਰਨ ਪਿਛਲੇ ਦਿਨ ਤੋਂ ਕਈ ਇਲਾਕਿਆਂ ਵਿੱਚ ਲਾਈਟ ਨਹੀਂ ਹੈ।
ਤਾਪਮਾਨ ‘ਚ ਵੱਡੀ ਗਿਰਾਵਟ
ਮੀਂਹ ਕਾਰਨ ਪੰਜਾਬ ਦਾ ਔਸਤ ਤਾਪਮਾਨ 2.9 ਡਿਗਰੀ ਤੇ ਆਮ ਨਾਲੋਂ 3.6 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਬੀਤੇ ਦਿਨ ਦੇ ਮੁਕਾਬਲੇ ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 6.5 ਡਿਗਰੀ, ਅੰਮ੍ਰਿਤਸਰ ਵਿੱਚ 5.3 ਡਿਗਰੀ, ਮੁਕਤਸਰ ਵਿੱਚ 3.4 ਡਿਗਰੀ, ਬਠਿੰਡਾ ਵਿੱਚ 3.8 ਡਿਗਰੀ ਅਤੇ ਫਰੀਦਕੋਟ ਵਿੱਚ 5.4 ਡਿਗਰੀ ਘੱਟ ਗਿਆ ਹੈ।
18 ਫਿਰ ਮੀਂਹ ਦਾ ਅਲਰਟ
ਪੰਜਾਬ ਵਿੱਚ ਮੌਸਮ ਵਿਭਾਗ ਨੇ 18 ਜੂਨ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਹ ਮੌਸਮ ਪੂਰੇ ਪੰਜਾਬ ਵਿੱਚ ਰਹੇਗਾ। ਦਰਅਸਲ, ਇੱਕ ਪਾਸੇ ਬਿਪਰਜੋਏ ਚੱਕਰਵਾਤ ਅਤੇ ਦੂਜੇ ਪਾਸੇ ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ‘ਤੇ ਦਬਾਅ ਬਣਾਇਆ ਜਾ ਰਿਹਾ ਹੈ। ਜਿਸ ਕਾਰਨ 18 ਜੂਨ ਤੱਕ ਬੱਦਲਵਾਈ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜਾਬ ਦੇ ਤਾਪਮਾਨ ਵਿੱਚ ਵੀ ਕਮੀ ਆਵੇਗੀ। ਵੀਰਵਾਰ ਨੂੰ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 36 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h