ਸ਼ਨੀਵਾਰ, ਮਾਰਚ 21, 2026 01:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਂਗਨਵਾੜੀ ਵਰਕਰਾਂ ਦਾ ਸਿਹਤਮੰਦ ਸਮਾਜ ਦੀ ਸਿਰਜਣਾ ‘ਚ ਅਹਿਮ ਯੋਗਦਾਨ : ਡਾ. ਬਲਜੀਤ ਕੌਰ

by Gurjeet Kaur
ਸਤੰਬਰ 30, 2023
in ਪੰਜਾਬ
0
ਆਂਗਨਵਾੜੀ ਵਰਕਰਾਂ ਦਾ ਸਿਹਤਮੰਦ ਸਮਾਜ ਦੀ ਸਿਰਜਣਾ ‘ਚ ਅਹਿਮ ਯੋਗਦਾਨ : ਡਾ. ਬਲਜੀਤ ਕੌਰ
– ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜ ਹਜ਼ਾਰ ਆਂਗਨਵਾੜੀ ਵਰਕਰਾਂ ਦੀ ਭਰਤੀ ਮੈਰਿਟ ਦੇ ਆਧਾਰ ਤੇ ਹੋਈ
– ਰਾਜ ਪੱਧਰੀ ਪੋਸ਼ਣ ਮਾਂਹ ਸਮਾਗਮ ਵਿੱਚ ਡਾ: ਬਲਜੀਤ ਕੌਰ ਨੇ ਪਹਿਲੀ ਵਾਰ ਮਾਂ ਬਣਨ ਵਾਲੀਆਂ 21 ਔਰਤਾਂ ਦੀ ਕੀਤੀ ਗੋਦ ਭਰਾਈ
– ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਵਿਖੇ ਰਾਜ ਪੱਧਰੀ ਪੋਸ਼ਣ ਮਾਹ ਸਮਾਗਮ ਦੀ ਕੀਤੀ ਪ੍ਰਧਾਨਗੀ
ਆਂਗਨਵਾੜੀ ਵਰਕਰ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੁਮਿਕਾ ਨਿਭਾਉਂਦੇ ਹਨ ਕਿਉਂਕਿ ਬੱਚੇ ਦੇ ਕੁੱਖ ਵਿੱਚ ਆਉਣ ਤੋਂ ਲੈ ਕੇ ਉਸ ਦੇ ਵੱਡੇ ਹੋਣ ਤੱਕ ਦਿੱਤੀ ਜਾਣ ਵਾਲੀ ਪੌਸ਼ਟਿਕ ਖੁਰਾਕ ਤੇ ਬਿਮਾਰੀਆਂ ਤੋਂ ਬਚਾਅ ਲਈ ਆਂਗਨਵਾੜੀ ਵਰਕਰਾਂ ਦਾ ਵੱਡਾ ਯੋਗਦਾਨ ਹੁੰਦਾ ਹੈ।  ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਦੇ ਗਿਆਨੀ ਦਿੱਤੀ ਸਿੰਘ ਆਡੀਟੋਰੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਪੋਸ਼ਣ ਮਾਹ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾ ਸ਼ਸ਼ਕਤੀਕਰਨ ਨਾਲ ਸਮਾਜ ਦੀ ਨੀਂਹ ਮਜਬੂਤ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੀ ਹੈ ਤਾਂ ਜੋ ਔਰਤਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਦੇ ਸਮਾਜ ਵਿੱਚ ਮਹਿਲਾਵਾਂ ਹਰ ਖੇਤਰ ਵਿੱਚ ਅੱਗੇ ਨਿਕਲ ਚੁੱਕੀਆਂ ਹਨ। । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਹਿਲਾ ਸ਼ਸ਼ਕਤੀਕਰਨ ਤੇ ਬਹੁਤ ਜੋਰ ਦਿੱਤਾ ਹੈ ਅਤੇ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜ ਹਜ਼ਾਰ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਮੈਰਿਟ ਦੇ ਆਧਾਰ ਤੇ ਭਰਤੀ ਕੀਤੀ ਗਈ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਜੀ ਪੀ. ਸ਼੍ਰੀਵਾਸਤਵਾ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੁਪੋਸ਼ਿਤ ਬੱਚਿਆਂ, ਅਨੀਮੀਆ ਪੀੜ੍ਹਤ ਬੱਚਿਆਂ, ਘਰੇਲੂ ਹਿੰਸਾਂ ਦਾ ਸ਼ਿਕਾਰ ਔਰਤਾਂ ਦੇ ਹੱਕਾਂ ਲਈ ਹਰੇਕ ਜ਼ਿਲ੍ਹੇ ਵਿੱਚ ਸਖੀ ਵਨ ਸਟਾਪ ਕੇਂਦਰ ਖੋਲ੍ਹੇ ਗਏ ਹਨ ਤਾਂ ਜੋ ਔਰਤਾਂ ਨੂੰ ਸਮਾਜ ਸੁਰਿਖਅਤ ਮਾਹੌਲ ਮਿਲ ਸਕੇ ।
ਇਸ ਮੌਕੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿਹਾ ਪੋਸ਼ਣ ਮਾਂਹ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿੱਚ ਆਂਗਨਵਾੜੀ ਵਰਕਰਾਂ ਨੇ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ । ਇਸ ਮੌਕੇ ਆਂਗਨਵਾੜੀ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਬਾਰੇ ਨਾਟਕ ਪੇਸ਼ ਕੀਤਾ ਗਿਆ ਅਤੇ ਲੜਕੀਆਂ ਨੇ ਆਤਮ ਰੱਖਿਆ ਲਈ ਮਾਰਸ਼ਲ ਆਰਟ ਦੀ ਪੇਸ਼ਕਾਰੀ ਵੀ ਕੀਤੀ।  ਡਾ. ਬਲਜੀਤ ਕੌਰ ਨੇ ਪਹਿਲੀ ਵਾਰ ਮਾਂ ਬਣਨ ਵਾਲੀਆਂ 21 ਔਰਤਾਂ ਦੀ ਗੋਦ ਭਰਾਈ ਦੀ ਰਸਮ ਵੀ ਅਦਾ ਕੀਤੀ।
ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ, ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ,  ਸਹਾਇਕ ਕਮਿਸ਼ਨਰ (ਜ) ਅਭਿਸ਼ੇਕ ਸ਼ਰਮਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਸ. ਗੁਰਵਿੰਦਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਚਨਾਰਥਲ ਕਲਾਂ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ, ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਮਰਿੰਦਰ ਸਿੰਘ ਮੰਡੋਫਲ, ਪੰਜਾਬ ਮਹਿਲਾ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਕੋਰੇ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਗੁਰਮੀਤ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜੋਬਨਦੀਪ ਕੌਰ, ਨਵਦੀਪ ਸਿੰਘ ਨਵੀ, ਮਾਨਵ, ਸਤੀਸ਼ ਲਟੋਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ, ਕਰਮਚਾਰੀ ਤੇ ਹੋਰ ਪਤਵੰਤੇ ਮੌਜੂਦ ਸਨ।
Tags: dr baljit kaurMinister for Social SecurityWomen and Child Development of Punjabਆਂਗਨਵਾੜੀ ਵਰਕਰਾਂ
Share210Tweet131Share52

Related Posts

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026
Load More

Recent News

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.