Punjab Cabinet Meeting decisions: ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਕੈਬਨਿਟ ਮੀਟਿੰਗ ਹੋਈ। ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ ‘ਚ ਸਭ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਮੰਨੇ ਜਾਂਦੇ ਅਤੇ ਪੰਜਾਬ ਦੇ ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ ਗਈ।
ਸ਼ੁੱਕਰਵਾਰ ਨੂੰ ਪਹਿਲੀ ਵਾਰ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਰੱਖੀ ਗਈ। ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ ਅਸੀਂ ਦਫਤਰਾਂ ਅਤੇ ਚੰਡੀਗੜ੍ਹ ਵਿਚ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਖ਼ਤਮ ਕਰ ਦੇਵਾਂਗੇ। ‘ਸਰਕਾਰ ਆਪ ਕੇ ਦੁਆਰ’ ਮੁਹਿੰਮ ਤਹਿਤ ਪਹਿਲੀ ਕੈਬਨਿਟ ਮੀਟਿੰਗ ਹੋਈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਕੈਬਿਨਟ ਦੀਆਂ ਮੀਟਿੰਗਾਂ ਹੁਣ ਪੰਜਾਬ ਦੇ ਸ਼ਹਿਰਾਂ ‘ਚ ਹੋਣਗੀਆਂ।
ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਸਫ਼ਲ ਬਣਾਉਣ ਲਈ ਡਰੱਗ ਲੈਬਾਰਟਰੀਆਂ ਵਿੱਚ ਪੱਕੇ ਮੁਲਾਜ਼ਮ ਭਰਤੀ ਕੀਤੇ ਜਾਣਗੇ। ਇਸ ਦੇ ਨਾਲ ਹੀ ਪੰਜਾਬ ਟੈਕਨੀਕਲ ਯੂਨੀਵਰਸਿਟੀ (ਪੀਟੀਯੂ) ਅਤੇ ਖੇਡ ਵਿਭਾਗ ਵਿੱਚ ਵੀ ਨਵੀਂਆਂ ਭਰਤੀਆਂ ਕੀਤੀਆਂ ਜਾਣਗੀਆਂ।
ਖੇਤ ਮਜ਼ਦੂਰਾਂ ਨੂੰ ਹੱਕ ਮਿਲਣਗੇ
ਉਨ੍ਹਾਂ ਕਿਹਾ ਕਿ 1 ਮਈ ਤੋਂ ਸਰਕਾਰ ਮਜ਼ਦੂਰਾਂ ਨੂੰ ਤੋਹਫਾ ਦੇਣ ਜਾ ਰਹੀ ਹੈ। ਹੁਣ ਜੇਕਰ ਕਿਸੇ ਕਿਸਾਨ ਦੀ ਫ਼ਸਲ ਖ਼ਰਾਬ ਹੋ ਜਾਂਦੀ ਹੈ ਤਾਂ ਸਰਕਾਰ ਉਸ ਕਿਸਾਨ ਦੇ ਨਾਲ-ਨਾਲ ਉਸ ਖੇਤ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ 10 ਫ਼ੀਸਦੀ ਮੁਆਵਜ਼ਾ ਦੇਵੇਗੀ। ਵੱਧ ਤੋਂ ਵੱਧ ਮਜ਼ਦੂਰਾਂ ਦੀ ਰਜਿਸਟਰੇਸ਼ਨ ਕਰਵਾਉਣ ਲਈ ਕੰਮ ਸ਼ੁਰੂ ਕੀਤਾ ਜਾਵੇਗਾ। ਮਜ਼ਦੂਰਾਂ ਨੂੰ ਵੀ ਅਪੀਲ ਹੈ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਸਰਕਾਰੀ ਸਕੀਮਾਂ ਦਾ ਲਾਭ ਉਠਾਉਣ।
ਟੋਲ ਪਲਾਜ਼ਿਆਂ ਨੂੰ ਹਟਾ ਕੇ ਵਧੀਆ ਸੜਕਾਂ ਬਣਾਈਆਂ ਜਾਣਗੀਆਂ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਸੜਕਾਂ ਦਾ ਬੁਰਾ ਹਾਲ ਹੈ। ਹਰ ਸੜਕ ’ਤੇ ਟੋਲ ਪਲਾਜ਼ਾ ਤਾਂ ਬਣੇ ਹੋਏ ਹਨ ਪਰ ਸੜਕਾਂ ਟੁੱਟੀਆਂ ਪਈਆਂ ਹਨ। ਸਭ ਤੋਂ ਪਹਿਲਾਂ ਟੋਲ ਪਲਾਜ਼ਿਆਂ ਨੂੰ ਖਤਮ ਕੀਤਾ ਜਾਵੇਗਾ। ਇਸ ਤੋਂ ਬਾਅਦ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ। ‘ਆਪ’ ਸਰਕਾਰ ਲੋਕਾਂ ਨੂੰ ਰਾਹਤ ਦੇਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਵਿਜੀਲੈਂਸ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਵਾਲੇ ਆਗੂਆਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਕਾਨੂੰਨ ਮੁਤਾਬਕ ਜਾਇਦਾਦਾਂ ਨੂੰ ਸੀਲ ਕਰਨ ਤੋਂ ਬਾਅਦ ਇਸ ਪੈਸੇ ਦੀ ਵਰਤੋਂ ਲੋਕ ਹਿੱਤ ਵਿੱਚ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h