Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮੁੱਖ ਹੋਈ। ਜਿਸ ਵਿਚ ਅਹਿਮ ਫੈਸਲੇ ਲਏ ਗਏ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਿਹਾ ਕਿ ਇਕੱਤਰਤਾ ‘ਚ ਅਹਿਮ ਫੈਸਲਿਆਂ ਚ ਯੂਸੀਸੀ ਦੇ ਵਿਰੋਧ ‘ਚ ਮਤਾ ਪਾਸ ਕੀਤਾ ਗਿਆ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਰਬਾਣੀ ਪ੍ਰਸਾਰਨ ਨੂੰ ਲੈ ਕੇ ਸਬ ਕਮੇਟੀ ਦੀ ਰਿਪੋਰਟ ਜਲਦ ਆਵੇਗੀ। ਮੀਟਿੰਗਾਂ ਕਰ ਕੇ ਵਿਚਾਰ ਹੋ ਰਹੀ ਹੈ। ਇਕੱਤਰਤਾ ਵਿਚ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ ਹੋਈ ਸੁੱਕੀਆਂ ਰੋਟੀਆਂ ਦੀ ਜੂਠ ‘ਚ 1 ਕਰੋੜ ਦੀ ਹੇਰਾਫੇਰੀ ਸਬੰਧੀ ਵਿਰੋਧੀ ਧਿਰ ਨੇ ਪ੍ਰਧਾਨ ਨੂੰ ਘੇਰਿਆ ਜਿਸ ਤੋਂ ਬਾਅਦ ਪ੍ਰਧਾਨ ਵਲੋਂ ਸਬ-ਕਮੇਟੀ ਗਠਤ ਕਰ ਦਿੱਤੀ ਹੈ, ਜੋ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕਰੇਗੀ। ਇਹੀ ਕਮੇਟੀ 51 ਮੁਅੱਤਲ ਕੀਤੇ ਮੁਲਾਜ਼ਮ ਬਹਾਲ ਕਰਨ ਬਾਰੇ ਵੀ ਫੈਸਲਾ ਲਵੇਗੀ।
ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਚੈਨਲ ਦੇ ਮਾਮਲੇ ਤੇ ਬੋਲਦੇ ਹੋਏ ਐਸਜੀਪੀਸੀ ਪ੍ਰਧਾਨ ਵਿੱਚ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਵੱਲੋਂ ਸਾਰੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਚੈਨਲ ਚਲਾਉਣ ਦੇ ਵੀ ਯਤਨ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h