Punjab Vidhan Sabha Speaker: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਦਵਾਈਆਂ ਦੀਆਂ ਵੱਧ ਕੀਮਤਾਂ ਕਾਰਨ ਜਨਤਾ ਦੀ ਹੋ ਰਹੀ ਲੁੱਟ-ਖਸੁੱਟ ਦਾ ਸਥਾਈ ਹੱਲ ਲੱਭਣ ਲਈ ਪੰਜਾਬ ਵਿਧਾਨ ਸਭਾ ‘ਚ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਮਾਹਰਾਂ ਦੀ ਅਹਿਮ ਮੀਟਿੰਗ 21 ਫ਼ਰਵਰੀ ਨੂੰ ਸੱਦੀ ਗਈ ਹੈ।
ਉਨ੍ਹਾਂ ਦੱਸਿਆ ਕਿ ਜਨਤਾ ਨੂੰ ਦਰਪੇਸ਼ ਵੱਖ-ਵੱਖ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰੇ ਦੀ ਲੜੀ ਤਹਿਤ ਇਸ ਭਖਦੇ ਮਸਲੇ ਬਾਰੇ ਇਹ ਵਿਚਾਰ ਚਰਚਾ ਉਲੀਕੀ ਗਈ ਹੈ ਕਿਉਂਕਿ ਇਹ ਆਮ ਧਾਰਣਾ ਹੈ ਕਿ ਦਵਾਈਆਂ ਦੀ ਉੱਚ ਐਮਆਰਪੀ ‘ਤੇ ਵਿਕਰੀ ਕਾਰਨ ਜਨਤਾ ਦੀ ਲੁੱਟ-ਖਸੁੱਟ ਹੋ ਰਹੀ ਹੈ ਅਤੇ ਦਵਾਈਆਂ ਗ਼ਰੀਬਾਂ ਦੀ ਪਹੁੰਚ ਤੋਂ ਬਾਹਰ ਹੁੰਦੀਆਂ ਜਾ ਰਹੀਆਂ ਹਨ, ਇਸ ਲਈ ਲੋਕ ਹਿੱਤ ਨਾਲ ਜੁੜੀ ਇਸ ਸਮੱਸਿਆ ਦਾ ਹੱਲ ਲੱਭਣਾ ਸਮੇਂ ਦੀ ਮੁੱਖ ਲੋੜ ਹੈ।
ਉਨ੍ਹਾਂ ਕਿਹਾ ਕਿ ਜਨਤਾ ਅਤੇ ਸਰਕਾਰ ਦਰਮਿਆਨ ਕੜੀ ਵਜੋਂ ਕੰਮ ਕਰਦੇ ਵਿਧਾਇਕ ਸਾਹਿਬਾਨ ਨੂੰ ਇਸ ਮਾਮਲੇ ਸਬੰਧੀ ਜਾਗਰੂਕ ਕਰਨ ਅਤੇ ਇਸ ਦੇ ਪੁਖ਼ਤਾ ਹੱਲ ਲਈ ਯੋਗ ਕਦਮ ਚੁੱਕਣ ਦੇ ਮੱਦੇਨਜ਼ਰ ਇਹ ਮੀਟਿੰਗ ਉਲੀਕੀ ਗਈ ਹੈ ਤਾਂ ਜੋ ਵਿਧਾਇਕ ਇਸ ਲੋਕ ਹਿੱਤ ਦੇ ਮੁੱਦੇ ‘ਤੇ ਸਦਨ ਅੰਦਰ ਸਾਰਥਕ ਬਹਿਸ ਕਰ ਸਕਣ ਅਤੇ ਜਨਤਾ ਨੂੰ ਸਹੀ ਸੇਧ ਦੇ ਸਕਣ।
ਮੀਟਿੰਗ ਵਿੱਚ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਤੋਂ ਇਲਾਵਾ ਸਿਹਤ ਮਾਹਰ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h