ਖ਼ਾਲਸਾ ਏਡ ਤੇ ਸਿੱਖ ਸੰਗਤ ਦੇ ਸਹਿਯੋਗ ਨਾਲ ਦੀਪ ਸਿੱਧੂ ਮੈਮੋਰੀਅਲ ਟਰੱਸਟ ਚੌਕੀਮਾਨ ਨੇੜੇ ਇੱਕ ਯਾਦਗਾਰ ਉਸਾਰਨ ਜਾ ਰਿਹਾ ਹੈ। ਇਸ ਸੈਂਟਰ ‘ਚ ਨੌਜਵਾਨਾਂ ਨੂੰ ਆਈਏਐਸ ਤੇ ਪੀਸੀਐਸ ਦੀ ਮੁਫ਼ਤ ਤਿਆਰੀ ਕਰਵਾਉਣ ਤੋਂ ਇਲਾਵਾ ਲੋੜਵੰਦਾਂ ਲਈ ਹਸਪਤਾਲ ਦਾ ਨਿਰਮਾਣ ਵੀ ਹੋਵੇਗਾ।
ਮਰਹੂਮ ਕਲਾਕਾਰ ਦੀਪ ਸਿੱਧੂ ਦੀ ਇਹ ਯਾਦਗਾਰ ਹਾਈਵੇ ‘ਤੇ ਸਥਿਤ ਸੀਟੀ ਯੂਨੀਵਰਸਿਟੀ ਦੇ ਸਾਹਮਣੇ ਉਸਾਰੀ ਜਾਵੇਗੀ ਜਿਸ ਦਾ ਨੀਂਹ ਪੱਥਰ 15 ਫਰਵਰੀ ਨੂੰ ਰੱਖਿਆ ਜਾਵੇਗਾ। ਇਸ ਸਬੰਧ ‘ਚ ਦੀਪ ਸਿੱਧੂ ਮੈਮੋਰੀਅਲ ਟਰੱਸਟ ਦੀ ਉਸਾਰੀ ਵਾਲੀ ਥਾਂ ‘ਤੇ ਮੀਟਿੰਗ ਹੋਈ। ਮੀਟਿੰਗ ‘ਚ ਤਿਆਰੀਆਂ ਦਾ ਜਾਇਜ਼ਾ ਲੈਣ ਮਗਰੋਂ ਮਰਹੂਮ ਕਲਾਕਾਰ ਦੇ ਭਰਾ ਐਡਵੋਕੇਟ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਤਿੰਨ ਰੋਜ਼ਾ ਸਮਾਗਮ ਦੀ ਸਮਾਪਤੀ ‘ਤੇ 15 ਫਰਵਰੀ ਨੂੰ ਨੀਂਹ ਪੱਥਰ ਰੱਖਿਆ ਜਾਵੇਗਾ।
ਇਸ ਥਾਂ ਗੁਰਦੁਆਰੇ ਦੀ ਉਸਾਰੀ ਕਰਵਾਉਣ ਤੋਂ ਇਲਾਵਾ ਆਮ ਲੋਕਾਂ ਦੀ ਸਿਹਤ ਸਹੂਲਤ ਲਈ ਹਸਪਤਾਲ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਜਿਹੜੇ ਹੋਣਹਾਰ ਨੌਜਵਾਨ ਆਈਏਐਸ, ਪੀਸੀਐਸ ਆਦਿ ਪ੍ਰਸ਼ਾਸਨਿਕ ਇਮਤਿਹਾਨਾਂ ਦੀ ਤਿਆਰੀ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਮੁਫ਼ਤ ‘ਚ ਟਰੱਸਟ ਵੱਲੋਂ ਤਿਆਰੀ ਕਰਵਾਈ ਜਾਵੇਗੀ। ਇਸ ਨਾਲ ਨੌਜਵਾਨਾਂ ਨੂੰ ਵਿਦੇਸ਼ ਜਾਣ ਦੀ ਦੌੜ ਛੱਡ ਕੇ ਇਥੇ ਹੀ ਚੰਗੀਆਂ ਨੌਕਰੀਆਂ ਲੈਣ ਲਈ ਟਰੱਸਟ ਸਹਾਈ ਹੋਵੇਗਾ।
ਉਨ੍ਹਾਂ ਦੱਸਿਆ ਕਿ ਹਸਪਤਾਲ ਤੋਂ ਇਲਾਵਾ ਬਲੱਡ ਬੈਂਕ ਵੀ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਮੁਤਾਬਕ 15 ਫਰਵਰੀ ਨੂੰ ਧਾਰਮਿਕ ਸਮਾਗਮ ਕਰਵਾ ਕੇ ਇਸ ਸ਼ੁੱਭ ਕਾਰਜ ਦਾ ਆਰੰਭ ਹੋਵੇਗਾ। ਨੌਜਵਾਨਾਂ ਨੂੰ ਸਿੱਖੀ ਤੇ ਧਰਮ ਨਾਲ ਜੋੜ ਕੇ ਰੱਖਣ ਲਈ ਸਿੱਖ ਅਜਾਇਬਘਰ ਤੇ ਲਾਇਬਰੇਰੀ ਸਥਾਪਤ ਕਰਨ ਦਾ ਵੀ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਸਮੇਂ ਲੇਖਕ-ਨਿਰਦੇਸ਼ਕ ਅਮਰਦੀਪ ਗਿੱਲ ਸਮੇਤ ਦੀਪ ਸਿੱਧੂ ਨੂੰ ਚਾਹੁਣ ਵਾਲੇ ਪ੍ਰਸ਼ਸੰਕ ਤੇ ਟਰੱਸਟ ਦੇ ਅਹੁਦੇਦਾਰ ਮੌਜੂਦ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h