ਵੀਰਵਾਰ, ਜੂਨ 5, 2025 03:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੀ ਅਹਿਮ ਮੀਟਿੰਗ, ਟਰਾਂਸਪੋਰਟ ਮੰਤਰੀ ਵੱਲੋਂ ਸੜਕ ਹਾਦਸਿਆਂ ‘ਚ ਮੌਤ ਦਰ 50 ਫ਼ੀਸਦੀ ਘੱਟ ਕਰਨ ਦਾ ਟੀਚਾ

ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਰੋਜ਼ਾਨਾ 14 ਮੌਤਾਂ ਹੋ ਰਹੀਆਂ ਹਨ, ਜਿਨ੍ਹਾਂ 'ਤੇ ਮੁੱਖ ਮੰਤਰੀ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਸੀ ਕਿ ਇਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਘੱਟ ਕਰਨ ਦੇ ਕਾਰਜ ਕੀਤੇ ਜਾਣ।

by Bharat Thapa
ਦਸੰਬਰ 14, 2022
in ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਹਾਦਸਿਆਂ ਵਿੱਚ ਹੋ ਰਹੀਆਂ ਮੌਤਾਂ ਦੀ ਦਰ 50 ਫ਼ੀਸਦੀ ਘੱਟ ਕਰਨ ਲਈ ਸਬੰੰਧਤ ਵਿਭਾਗਾਂ ਨੂੰ ਟੀਚਾ ਦਿੱਤਾ ਹੈ।ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੀ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਨੇ ਕਿਹਾ ਕਿ ਕੁੱਝ ਸਮਾਂ ਪਹਿਲਾਂ ਮੀਟਿੰਗ ਦੌਰਾਨ ਸੜਕ ਸੁਰੱਖਿਆ ਮਾਪਦੰਡਾਂ ਬਾਰੇ ਸੁਝਾਅ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਭਾਗ ਨੂੰ ਸੜਕ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਮੌਤਾਂ ਨੂੰ ਘੱਟ ਕਰਨ ‘ਤੇ ਜ਼ੋਰ ਦਿੱਤਾ ਸੀ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਰੋਜ਼ਾਨਾ 14 ਮੌਤਾਂ ਹੋ ਰਹੀਆਂ ਹਨ, ਜਿਨ੍ਹਾਂ ‘ਤੇ ਮੁੱਖ ਮੰਤਰੀ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਸੀ ਕਿ ਇਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਘੱਟ ਕਰਨ ਦੇ ਕਾਰਜ ਕੀਤੇ ਜਾਣ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਤੇਜ਼ ਅਤੇ ਆਧੁਨਿਕ ਐਮਰਜੈਂਸੀ ਦੇਖਭਾਲ ਸਹੂਲਤਾਂ ਰਾਹੀਂ 10 ਵਿੱਚੋਂ 3 ਜਾਨਾਂ ਨੂੰ ਸਿੱਧੇ ਤੌਰ ‘ਤੇ ਬਚਾਇਆ ਜਾ ਸਕਦਾ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਐਮਰਜੈਂਸੀ ਅਤੇ ਟਰੌਮਾ ਦੇਖਭਾਲ ਸਹੂਲਤਾਂ ਨੂੰ ਹੋਰ ਦੁਰਸਤ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲੈਵਲ-2 ਦੇ ਪੰਜ ਟਰੌਮਾ ਕੇਅਰ ਸੈਂਟਰ ਖੰਨਾ, ਜਲੰਧਰ, ਪਠਾਨਕੋਟ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਵਿਖੇ ਬਣੇ ਹੋਏ ਹਨ, ਜਿਥੇ ਸਟਾਫ਼ ਦੀ ਕਮੀ ਪੂਰੀ ਹੋਣ ਨਾਲ ਸੜਕ ਹਾਦਸਿਆਂ ਵਿੱਚ ਮੌਤ ਦਰ ਘੱਟ ਕਰਨ ਦੀ ਦਿਸ਼ਾ ਵਿੱਚ ਮਦਦ ਮਿਲ ਸਕਦੀ ਹੈ।

ਇਸ ਤੋਂ ਇਲਾਵਾ ਇਹ ਫ਼ੈਸਲਾ ਵੀ ਲਿਆ ਗਿਆ ਕਿ ਰਾਜ ਵਿੱਚ ਚਾਲੂ ਸਾਰੀਆਂ ਐਂਬੂਲੈਂਸਾਂ ਜਿਵੇਂ ਐਨ.ਐਚ.ਏ.ਆਈ (1033), ਟਰਾਂਸਪੋਰਟ ਵਿਭਾਗ (112), ਸਿਹਤ ਵਿਭਾਗ (108) ਆਦਿ ਨੂੰ ਇੱਕ ਐਪ ਰਾਹੀਂ ਇੱਕ ਪਲੇਟਫ਼ਾਰਮ ‘ਤੇ ਲਿਆ ਕੇ ਪਬਲਿਕ ਫ਼ਰੈਂਡਲੀ ਬਣਾਇਆ ਜਾਵੇਗਾ।

ਇਸੇ ਤਰ੍ਹਾਂ ਮੰਤਰੀ ਨੇ ਭਾਰਤੀ ਕੌਮੀ ਰਾਜ ਮਾਰਗ ਅਥਾਰਿਟੀ (ਐਨ.ਐਚ.ਏ.ਆਈ.), ਲੋਕ ਨਿਰਮਾਣ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਨੂੰ ਆਪਣੇ ਅਧੀਨ ਆਉਂਦੀਆਂ ਵੱਧ ਹਾਦਸਿਆਂ ਵਾਲੀਆਂ ਥਾਵਾਂ (ਬਲੈਕ ਸਪਾਟਸ) ਨੂੰ ਤਰਜੀਹੀ ਤੌਰ ‘ਤੇ ਦਰੁਸਤ ਕਰਨ ਦੇ ਵੀ ਆਦੇਸ਼ ਦਿੱਤੇ। ਇਹ ਵੀ ਫ਼ੈਸਲਾ ਲਿਆ ਗਿਆ ਕਿ ਇਨ੍ਹਾਂ ਸਬੰਧਤ ਵਿਭਾਗਾਂ ਦੇ ਸਿਵਲ ਇੰਜੀਨੀਅਰਾਂ ਨੂੰ 15 ਦਿਨਾਂ ਦਾ ਵਿਸ਼ੇਸ਼ ਸਿਖਲਾਈ ਕੋਰਸ ਕਰਵਾਇਆ ਜਾਵੇਗਾ।

ਮੀਟਿੰਗ ਦੌਰਾਨ ਇਹ ਫ਼ੈਸਲਾ ਵੀ ਲਿਆ ਗਿਆ ਕਿ ਸੜਕਾਂ ਨਾਲ ਸਬੰਧਤ ਸਾਰੀਆਂ ਏਜੰਸੀਆਂ ਜਿਵੇਂ ਐਨ.ਐਚ.ਏ.ਆਈ., ਲੋਕ ਨਿਰਮਾਣ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ, ਖ਼ਾਸ ਕਰਕੇ ਸੜਕ ਦੇ ਦੁਰਘਟਨਾ ਪ੍ਰਭਾਵਿਤ ਖੇਤਰਾਂ ਅਤੇ ਹਾਈਵੇਜ਼ ਦੇ ਐਂਟਰੀ ਅਤੇ ਐਗਜ਼ਿਟ ਥਾਵਾਂ ‘ਤੇ ਅਗਲੇ 2 ਮਹੀਨਿਆਂ ਦੌਰਾਨ ਬੋਰਡ ਲਾਏ ਜਾਣਗੇ। ਦੋ ਮਹੀਨਿਆਂ ਉਪਰੰਤ ਇਸ ਸਬੰਧੀ ਕੀਤੀ ਕਾਰਵਾਈ ਦੀ ਟਰਾਂਸਪੋਰਟ ਮੰਤਰੀ ਖ਼ੁਦ ਸਮੀਖਿਆ ਕਰਨਗੇ।

ਕੈਬਨਿਟ ਮੰਤਰੀ ਨੇ ਏ.ਡੀ.ਜੀ.ਪੀ. (ਟ੍ਰੈਫ਼ਿਕ) ਅਮਰਜੀਤ ਸਿੰਘ ਰਾਏ ਨੂੰ ਸੂਬੇ ਵਿੱਚ ਟ੍ਰੈਫ਼ਿਕ ਨਿਯਮਾਂ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਤੂੜੀ ਢੋਹਣ ਵਾਲੇ ਵਾਹਨ ਚਾਲਕਾਂ ਨੂੰ ਜਾਗਰੂਕ ਕਰਨ ਅਤੇ ਇਸ ਕਾਰਨ ਵਾਪਰਦੇ ਹਾਦਸਿਆਂ ਬਾਰੇ ਜਾਣਕਾਰੀ ਦੇਣ ਲਈ ਵੀ ਕਿਹਾ। ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਐਸ.ਡੀ.ਐਮਜ਼. ਨੂੰ ਵੀ ਪੱਤਰ ਲਿਖਣ ਲਈ ਕਿਹਾ।

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਰੀਆ ਲੱਦ ਕੇ ਲਿਜਾਣ ਵਾਲੇ ਵਾਹਨਾਂ ਅਤੇ ਭਾਰੀ ਵਾਹਨਾਂ ਪਿੱਛੇ ਲੋਹੇ ਦੀ ਰਾਡ ਲਾਉਣਾ ਯਕੀਨੀ ਬਣਾਉਣ ਦੇ ਨਾਲ-ਨਾਲ ਇਸ ਧੁੰਦ ਦੇ ਸੀਜ਼ਨ ਵਿੱਚ ਟਰੈਕਟਰ-ਟਰਾਲੀਆਂ, ਤਿੰਨ ਪਹੀਆ ਅਤੇ ਦੋ ਪਹੀਆ ਵਾਹਨਾਂ ‘ਤੇ ਰਿਫ਼ਲੈਕਟਰ ਟੇਪ ਲਾਉਣ ਦੀ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇ। ਇਸ ਵਿਸੇਸ਼ ਮੁਹਿੰਮ ਵਿੱਚ ਰਾਜ ਦੇ ਸਾਰੇ ਐਸ.ਡੀ.ਐਮ. ਅਤੇ ਟ੍ਰੈਫਿਕ ਪੁਲਿਸ ਦੇ ਅਧਿਕਾਰੀ ਵੀ ਸ਼ਾਮਲ ਹੋਣਗੇ।

ਟਰਾਂਸਪੋਰਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਵਿਕਾਸ ਗਰਗ ਨੂੰ ਹਦਾਇਤ ਕੀਤੀ ਕਿ ਸੜਕ ਹਾਦਸਿਆਂ ਦੇ ਜ਼ਖ਼ਮੀਆਂ ਦੀ ਮਦਦ ਕਰਨ ਵਾਲਿਆਂ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਸਨਮਾਨਤ ਕਰਨ ਲਈ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਣ।

ਮੰਤਰੀ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਸੁਪਰੀਮ ਕੋਰਟ ਦੀਆਂ ਹਦਾਇਤਾਂ ਮੁਤਾਬਕ ਸ਼ਹਿਰਾਂ ਵਿੱਚ ਸੜਕਾਂ ਦੇ ਨਾਲ-ਨਾਲ ਫੁੱਟਪਾਥ ਅਤੇ ਸਾਈਕਲ ਟਰੈਕ ਬਣਾਉਣ ਵੱਲ ਉਚੇਚਾ ਧਿਆਨ ਦੇਣ ਲਈ ਕਿਹਾ।

ਡਿਜੀਲਾਕਰ ਦੇ ਦਸਤਾਵੇਜ਼ ਦਿਖਾਉਣ ‘ਤੇ ਨਹੀਂ ਕਟੇਗਾ ਚਲਾਨ: ਮੰਤਰੀ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਏਡੀਜੀਪੀ (ਟ੍ਰੈਫ਼ਿਕ) ਨੂੰ ਹਦਾਇਤ ਕੀਤੀ ਕਿ ਚਾਲਕ ਵੱਲੋਂ ਡਿਜੀਲਾਕਰ ਵਿਚਲਾ ਕੋਈ ਦਸਤਾਵੇਜ਼ ਪੇਸ਼ ਕਰਨ ‘ਤੇ ਉਸ ਨੂੰ ਮਾਨਤਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਆਲਮੀ ਪੱਧਰ ‘ਤੇ ਸਮਾਰਟ ਕਾਰਡ ਵਿੱਚ ਲਗਣ ਵਾਲੀ ਚਿੱਪ ਦੀ ਘਾਟ ਵਿਭਾਗ ਵੱਲੋਂ ਲਾਇਸੈਂਸ, ਰਜਿਸਟ੍ਰੇਸ਼ਨ ਸਰਟੀਫਿਕੇਟ ਆਦਿ ਜਾਰੀ ਕਰਨ ਵਿੱਚ ਦੇਰੀ ਹੋ ਰਹੀ ਹੈ। ਇਸ ਲਈ ਟ੍ਰੈਫ਼ਿਕ ਪੁਲਿਸ ਡਿਜੀਲਾਕਰ ਸੇਵਾਵਾਂ ਨੂੰ ਮਾਨਤਾ ਦੇਵੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: latest newspro punjab tvpunjab transport ministerpunjabi news
Share205Tweet128Share51

Related Posts

3 ਘੰਟੇ ਟਰੇਨ ‘ਚ ਤੜਫਦਾ ਰਿਹਾ ਪੰਜਾਬ ਦਾ ਕ੍ਰਿਕਟ, ਇਲਾਜ ਨਾ ਮਿਲਣ ਕਾਰਨ ਹੋਈ ਮੌਤ

ਜੂਨ 5, 2025

ਪੰਜਾਬ ਸਰਕਾਰ ਦੀ ਛੋਟੇ ਵਪਾਰੀਆਂ ਨੂੰ ਵੱਡੀ ਰਾਹਤ, CM ਮਾਨ ਨੇ ਕੀਤਾ ਐਲਾਨ

ਜੂਨ 4, 2025

ਧੀ ਨੂੰ ਪਿਆਰ ਕਰਨ ਦੀ ਪਿਤਾ ਨੇ ਦਿੱਤੀ ਅਜਿਹੀ ਸਜ਼ਾ, ਦੇਖ ਹੋ ਜਾਓਗੇ ਹੈਰਾਨ

ਜੂਨ 4, 2025
ਹਾਲਾਂਕਿ, ਇਹ ਇਸ਼ਤਿਹਾਰ ਕਿਸੇ ਵੀ ਤਰੀਕੇ ਨਾਲ ਵੀਡੀਓ ਵਿੱਚ ਦਖਲ ਨਹੀਂ ਦਿੰਦੇ ਹਨ, ਤੁਸੀਂ ਇਹਨਾਂ ਇਸ਼ਤਿਹਾਰਾਂ ਨਾਲ ਵੀ ਆਪਣੇ ਯੂਟਿਊਬ ਵੀਡੀਓ ਦਾ ਆਨੰਦ ਲੈ ਸਕਦੇ ਹੋ।

Punjabi Youtuber Arrest: ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ‘ਚ ਇੱਕ ਹੋਰ ਪੰਜਾਬ ਦਾ ਮਸ਼ਹੂਰ ਯੂ ਟਿਊਬਰ ਗਿਰਫ਼ਤਾਰ

ਜੂਨ 4, 2025

SC ਗਰੀਬ ਪਰਿਵਾਰਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ, ਹੋਵੇਗਾ ਵੱਡਾ ਫਾਇਦਾ

ਜੂਨ 3, 2025

ਪੰਜਾਬ ਪੁਲਿਸ ਨੇ ਕਾਬੂ ਕੀਤਾ ਪੰਜਾਬ ‘ਚ ਲੁਕਿਆ ਬੈਠਾ ਜਾਸੂਸ, ਸਾਂਝੀ ਕਰਦਾ ਸੀ ਅਜਿਹੀ ਨਿੱਜੀ ਜਾਣਕਾਰੀ

ਜੂਨ 3, 2025
Load More

Recent News

ਇਸ ਮਹਿਲਾ MP ਨੇ 50 ਸਾਲ ਦੀ ਉਮਰ ‘ਚ ਕਰਵਾਇਆ ਦੂਜਾ ਵਿਆਹ

ਜੂਨ 5, 2025

ਛੁੱਟੀਆਂ ‘ਚ ਬੁੱਕ ਕਰਨੀ ਹੈ ਟਰੇਨ ਦੀ ਤਤਕਾਲ ਟਿਕਟ ਤਾਂ ਕਰਨਾ ਹੋਵੇਗਾ ਇਹ ਕੰਮ, ਬਦਲੇ ਨਿਯਮ

ਜੂਨ 5, 2025

ਪੰਜਾਬ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਕਿਸਾਨਾਂ ਨਾਲ ਇਸ ਮੁੱਦੇ ਤੇ ਕੀਤੀ ਗੱਲਬਾਤ

ਜੂਨ 5, 2025

ਹੁਣ ਇੰਨ੍ਹਾਂ ਦੇਸ਼ਾਂ ਨੂੰ ਨਹੀਂ ਮਿਲੇਗੀ ਅਮਰੀਕਾ ‘ਚ ENTRY, ਟਰੰਪ ਨੇ ਕੀਤਾ ਨਵਾਂ ਐਲਾਨ

ਜੂਨ 5, 2025

3 ਘੰਟੇ ਟਰੇਨ ‘ਚ ਤੜਫਦਾ ਰਿਹਾ ਪੰਜਾਬ ਦਾ ਕ੍ਰਿਕਟ, ਇਲਾਜ ਨਾ ਮਿਲਣ ਕਾਰਨ ਹੋਈ ਮੌਤ

ਜੂਨ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.