ਕਿਸਾਨਾਂ ਨਾਲ ਮਿਲਣ ਤੋਂ ਪਹਿਲਾਂ ਪੰਜਾਬ ਸਰਕਾਰ ਦੀ ਕੈਬਨਿਟ ਮੰਤਰੀਆਂ ਨਾਲ ਅਹਿਮ ਮੀਟਿੰਗ
ਪੰਜਾਬ ਵਿਧਾਨ ਸਭਾ ਦੇ ਤਿੰਨ ਦਿਨਾਂ ਮਾਨਸੂਨ ਇਜਲਾਸ ਦੀ ਸਮਾਪਤੀ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਅਹਿਮ ਮੀਟਿੰਗ ਬੁਲਾਈ ਹੈ।
ਪੰਜਾਬ ਵਿਧਾਨ ਸਭਾ ਦੇ ਤਿੰਨ ਦਿਨਾਂ ਮਾਨਸੂਨ ਇਜਲਾਸ ਦੀ ਸਮਾਪਤੀ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਅਹਿਮ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋ ਰਹੀ ਹੈ। ਇਸ ‘ਚ ਖੇਤੀ ਨੀਤੀ ਸਮੇਤ ਕਈ ਮੁੱਦਿਆਂ ‘ਤੇ ਚਰਚਾ ਹੋਣੀ ਹੈ।
ਉਧਰ, ਅੱਜ ਹੀ ਚੰਡੀਗੜ੍ਹ ਦੇ ਸੈਕਟਰ-34 ਵਿੱਚ ਸੰਘਰਸ਼ ਵਿੱਚ ਲੱਗੇ ਕਿਸਾਨਾਂ ਨਾਲ ਮੁੱਖ ਮੰਤਰੀ ਦੀ ਮੀਟਿੰਗ ਤੈਅ ਹੈ। ਅਜਿਹੇ ‘ਚ ਬੈਠਕ ਲਈ ਰਣਨੀਤੀ ਵੀ ਤਿਆਰ ਕੀਤੀ ਜਾਵੇਗੀ। ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਵਿੱਚ ਪੰਚਾਇਤੀ ਚੋਣਾਂ ਵੀ ਹੋਣੀਆਂ ਹਨ। ਅਜਿਹੇ ‘ਚ ਇਸ ਬਾਰੇ ਕੁਝ ਫੈਸਲਾ ਲਿਆ ਜਾ ਸਕਦਾ ਹੈ।