ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਅਤੇ 12ਵੀਂ ਸਾਲਾਨਾ ਬੋਰਡ ਦੀਆਂ ਪ੍ਰੀਖਿਆਵਾਂ 13 ਫਰਵਰੀ ਤੋਂ ਸ਼ੁਰੂ ਹੋ ਗਈਆਂ ਹਨ।16 ਫਰਵਰੀ ਨੂੰ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਬੋਰਡ ਨੇ ਸਾਰੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਇਕ ਸਪੱਸ਼ਟੀਕਰਨ ਜਾਰੀ ਕੀਤਾ ਹੈ।ਬੋਰਡ ਨੇ ਕਿਹਾ ਕਿ ਪ੍ਰੀਖਿਆਵਾਂ ਤੈਅ ਸਮੇਂ ‘ਤੇ ਕਰਵਾਈਆਂ ਜਾਣਗੀਆਂ ਤੇ ਕਿਸੇ ਵੀ ਤਰ੍ਹਾਂ ਦਾ ਬਦਲਾਅ ਨਹੀਂ ਕੀਤਾ ਜਾਵੇਗਾ।
ਵਿਦਿਆਰਥੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਪ੍ਰੀਖਿਆ ਸ਼ੁਰੂ ਹੋਣ ਤੋਂ ਘੱਟ ਤੋਂ ਘੱਟ 1 ਘੰਟਾ ਪਹਿਲਾਂ ਹੀ ਆਪਣੇ ਸਬੰਧਿਤ ਪ੍ਰੀਖਿਆ ਕੇਂਦਰਾਂ ‘ਤੇ ਪੁੱਜ ਜਾਣ।ਬੋਰਡ ਨੇ ਕਿਹਾ ਕਿ ਜੇਕਰ ਭਾਰਤ ਬੰਦ ਕਾਰਨ ਆਵਾਜਾਈ ਪ੍ਰਭਾਵਿਤ ਹੁੰਦੀ ਹੈ ਤਾਂ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰ ਤੱਕ ਪੁੱਜਣ ‘ਚ ਪ੍ਰੇਸ਼ਾਨੀ ਹੋ ਸਕਦੀ ਹੈ।