ਪੰਜਾਬ ‘ਚ ਸਕੂਲ ਸਿੱਖਿਆ ਬੋਰਡ ਵੱਲੋਂ ਚਾਲੂ ਵਿਦਿਅਕ ਸੈਸ਼ਨ ਦੀ ਪੰਜਾਬੀ ਵਾਧੂ ਵਿਸ਼ੇ ਦੀ ਚੌਥੀ ਤਿਮਾਹੀ ਦੀ ਪ੍ਰੀਖਿਆ 30 ਜਨਵਰੀ ਤੇ 31 ਜਨਵਰੀ ਨੂੰ ਹੋਵੇਗੀ।ਪ੍ਰੀਖਿਆ ਫਾਰਮ ਬੋਰਡ ਦੀ ਵੈਬਸਾਈਟ ‘ਤੇ 1 ਜਨਵਰੀ 2025 ਤੋਂ ਉਪਲਬਧ ਹੋਣਗੇ।ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਆਨਲਾਈਨ ਪ੍ਰੀਖਿਆ ਫਾਰਮ ਹਰ ਪੱਖੋਂ ਮੁਕੰਮਲ ਕਰਨ ਉਪਰੰਤ 17 ਜਨਵਰੀ ਤੱਕ ਬੋਰਡ ਦੀ ਪ੍ਰੀਖਿਆ ਸ਼ਾਖਾ ਦਸਵੀਂ ਦੇ ਫਾਰਮ ਸੈਕਸ਼ਨ ਮੁੱਖ ਦਫ਼ਤਰ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਿਖੇ ਪ੍ਰਾਪਤ ਕੀਤੇ ਜਾਣਗੇ।
ਰੋਲ ਨੰਬਰ ਬੋਰਡ ਦੀ ਵੈਬਸਾਈਟ ‘ਤੇ 24 ਜਨਵਰੀ ਤੋਂ ਉਪਲਬਧ ਹੋਣਗੇ।ਉਨ੍ਹਾਂ ਦੱਸਿਆ ਕਿ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਸਮੇਂ ਸਬੰਧਿਤ ਪ੍ਰੀਖਿਆਰਥੀ ਆਪਣੇ ਦਸਵੀਂ ਪਾਸ ਦਾ ਅਸਲ ਸਰਟੀਫਿਕੇਟ, ਫੋਟੋ ਪਛਾਣ ਪੱਤਰ ਤੇ ਉਨ੍ਹਾਂ ਦੀਆਂ ਤਸਦੀਕ ਸ਼ੁਦਾ ਫੋਟੋ ਕਾਪੀਆਂ ਨਾਲ ਲੈ ਕੇ ਆਉਣਾ।
ਨਿਰਧਾਰਿਤ ਮਿਤੀ ਤੱਕ ਪ੍ਰੀਖਿਆ ਫਾਰਮ ਦੀ ਤਸਦੀਕਸ਼ੁਦਾ ਹਾਰਡ ਕਾਪੀ, ਦਸਵੀਂ ਪਾਸ ਦੇ ਸਰਟੀਫਿਕੇਟ ਦੀ ਤਸਦੀਕਸ਼ੁਦਾ ਕਾਪੀ ਤੇ ਆਧਾਰ ਕਾਰਡ, ਮੁੱਖ ਦਫ਼ਤਰ ਵਿਖੇ ਜਮ੍ਹਾ ਕਰਵਾਉਣੇ ਲਾਜ਼ਮੀ ਹਨ।ਅਜਿਹਾ ਨਾ ਕਰਨ ‘ਤੇ ਸਬੰਧਿਤ ਪ੍ਰੀਖਿਆਰਥੀ ਦਾ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ, ਜਿਸ ਦੀ ਸਮੁੱਚੀ ਜ਼ਿੰਮੇਵਾਰੀ ਸਬੰਧਿਤ ਪ੍ਰੀਖਿਆਰਥੀ ਦੀ ਹੋਵੇਗੀ।ਪ੍ਰੀਖਿਆ ਸਬੰਧੀ ਹੋਰ ਜਾਣਕਾਰੀ ਲਈ ਬੋਰਡ ਦੀ ਵੈਬਸਾਈਟ ਵੇਖੀ ਜਾ ਸਕਦੀ ਹੈ।