PRTC ਦੇ ਕੱਚੇ ਮੁਲਾਜ਼ਮਾਂ ਨੇ ਭਲਕੇ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਚਿਤਾਵਨੀ ਦਿੱਤੀ ਹੈ। ਦਰਅਸਲ ਪਿਛਲੇ ਕਾਫੀ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮ ਸੰਘਰਸ਼ ਕਰ ਰਹੇ ਹਨ। ਪਿਛਲੇ ਦਿਨੀਂ ਉਨ੍ਹਾਂ ਵੱਲੋਂ ਬੱਸ ਵਿਚ 52 ਸੀਟਾਂ ‘ਤੇ 52 ਸਵਾਰੀਆਂ ਬੈਠਾਉਣ ਦਾ ਐਲਾਨ ਕੀਤਾ ਸੀ ਅਤੇ ਅੱਜ ਉਨ੍ਹਾਂ ਵਲੋਂ ਗੇਟ ਰੈਲੀ ਕੀਤੀ ਗਈ।
ਜਿਸ ਤੋਂ ਬਾਅਦ ਉਨ੍ਹਾਂ ਨੂੰ ਕੱਲ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਹੈ। ਕੱਚੇ ਮੁਲਾਜ਼ਮਾਂ ਦਾ ਕਹਿਣਾ ਕਿ ਜੇ ਕੱਲ ਦੀ ਮੀਟਿੰਗ ਵਿਚ ਕੋਈ ਹੱਲ ਨਾ ਨਿਕਲਿਆ ਤਾਂ 13 ਤਾਰੀਖ਼ ਤੋਂ ਉਹ ਹੜਤਾਲ ‘ਤੇ ਚਲੇ ਜਾਣਗੇ।
ਕੱਚੇ ਮੁਲਾਜ਼ਮਾਂ ਨੇ ਦੱਸਿਆ ਕਿ ਕੱਲ੍ਹ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਉਨ੍ਹਾਂ ਦੀ ਮੀਟਿੰਗ ਤੈਅ ਹੈ। ਜੇਕਰ ਮੀਟਿੰਗ ਵਿਚ ਕੋਈ ਸਿੱਟਾ ਨਹੀਂ ਨਿਕਲਦਾ ਤਾਂ ਉਹ 13 ਤਾਰੀਖ਼ ਤੋਂ ਹੜਤਾਲ ‘ਤੇ ਜਾਣਗੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪ੍ਰਸ਼ਾਸਨ ਨਾਲ ਸਹਿਮਤੀ ਬਣੀ ਸੀ ਕਿ ਸਵੇਰੇ ਅਤੇ ਸ਼ਾਮ ਸਮੇਂ 52 ਸਵਾਰੀਆਂ ਤੋਂ ਵੱਧ ਸੀਟਾਂ ‘ਤੇ ਸਵਾਰੀਆਂ ਬਿਠਾਈਆਂ ਜਾਣਗੀਆ ਕਿਉਂਕਿ ਉਹ 52 ਸੀਟਾਂ ਅਤੇ 52 ਸਵਾਰੀਆਂ ਹੀ ਬੱਸਾਂ ਵਿਚ ਬਿਠਾਉਂਦੇ ਹਨ। ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਉਹ ਬੱਸਾਂ ਵਿਚ 52 ਸਵਾਰੀਆ ਹੀ ਬੈਠਾਉਣਗੇ।