ਪੰਜਾਬ ‘ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ ਹੈ। ਦਰਅਸਲ ਭਲਕੇ ਮਤਲਬ ਕਿ 12 ਮਾਰਚ ਨੂੰ ਦੁਪਹਿਰ 12 ਵਜੇ ਤੋਂ ਬਾਅਦ ਪੂਰੇ ਪੰਜਾਬ ਅੰਦਰ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਇਸ ਦੇ ਨਾਲ ਹੀ 13 ਮਾਰਚ ਨੂੰ ਵੀ ਪੂਰਾ ਦਿਨ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਜਾਣਕਾਰੀ ਮੁਤਾਬਕ ਪਨਬੱਸ, ਪੀ. ਆਫ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ 13 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਗਈ ਹੈ ਅਤੇ ਵਾਅਦਿਆਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਭਲਕੇ ਦੁਪਹਿਰ 12 ਵਜੇ ਤੋਂ ਬਾਅਦ ਪੂਰੇ ਪੰਜਾਬ ਅੰਦਰ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ।
ਇਸ ਤੋਂ ਬਾਅਦ 13 ਮਾਰਚ ਨੂੰ ਪੰਜਾਬ ਭਰ ਦੇ ਕੱਚੇ ਮੁਲਾਜ਼ਮ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨਗੇ ਅਤੇ ਇਸ ਦੇ ਮੱਦੇਨਜ਼ਰ 13 ਮਾਰਚ ਨੂੰ ਵੀ ਕੋਈ ਸਰਕਾਰੀ ਬੱਸ ਸੜਕਾਂ ‘ਤੇ ਨਹੀਂ ਚੱਲੇਗੀ। ਸਰਕਾਰੀ ਬੱਸਾਂ ਦੇ ਬੰਦ ਹੋਣ ਕਾਰਨ ਆਮ ਜਨਤਾ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।