22 ਜਨਵਰੀ ਨੂੰ ਅਯੁੱਧਿਆ ਵਿਚ ਰਾਮ ਮੰਦਰ ‘ਚ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਪੂਰੇ ਦੇਸ਼ ਵਿਚ ਉਤਸ਼ਾਹ ਦਾ ਮਾਹੌਲ ਹੈ। ਕੇਂਦਰ ਵੱਲੋਂ ਪਹਿਲਾਂ ਹੀ ਕਈ ਸੂਬਿਆਂ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੁਝ ਸਰਕਾਰੀ ਦਫਤਰਾਂ ਵੀ ਦੁਪਹਿਰ 2.30 ਵਜੇ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।
22 ਜਨਵਰੀ ਨੂੰ ਪੰਜਾਬ ‘ਚ ਛੁੱਟੀ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਪੰਜਾਬ ਵਿਚ ਭਾਵੇਂ ਭਲਕੇ ਸਰਕਾਰੀ ਛੁੱਟੀ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਰੈਕੋਗਨਾਈਜ਼ਡ ਐਂਡ ਐਫੀਲੇਟਿਡ ਸਕੂਲ ਐਸੋਸੀਏਸ਼ਨ ਅਧੀਨ ਆਉਣ ਵਾਲੇ 4000 ਸਕੂਲ ਭਲਕੇ ਬੰਦ ਰਹਿਣਗੇ । ਰਾਮ ਮੰਦਿਰ ‘ਪ੍ਰਾਣ ਪ੍ਰਤਿਸ਼ਠਾ’ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਇਹ ਐਲਾਨ ਸਕੂਲ ਐਸੋਸੀਏਸ਼ਨ ਦੇ ਪ੍ਰਧਾਨ ਜਗਤਪਾਲ ਮਹਾਜਨ ਅਤੇ ਜਨਰਲ ਸਕੱਤਰ ਸੁਰਜੀਤ ਸ਼ਰਮਾ ਬਬਲੂ ਨੇ ਕੀਤਾ ਹੈ।