Sukhchain Singh Gill on Amritpal Singh Arrest: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਪ੍ਰੈਸ ਕਾਨਫਰੰਸ ਬੁਲਾਈ ਗਈ। ਦੱਸ ਦਈਏ ਕਿ ਆਈਜੀਪੀ ਹੈਡਕੁਆਟਰ ਸੁਖਚੈਨ ਸਿੰਘ ਗਿੱਲ ਆਈਪੀਐਸ ਨੇ ਇਸ ਅਹਿਮ ਗ੍ਰਿਫ਼ਤਾਰੀ ਬਾਰੇ ਮੀਡੀਆ ਨੂੰ ਸੰਬੋਧਨ ਕੀਤਾ।
ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਐਨਐਸਏ ਵਾਰੰਟ ਜਾਰੀ ਕੀਤੇ ਗਏ ਹਨ। ਅੰਮ੍ਰਿਤਪਾਲ ਨੂੰ ਐਤਵਾਰ 23 ਅਪ੍ਰੈਲ ਨੂੰ ਸਵੇਰੇ ਕਰੀਬ 6.45 ਵਜੇ ਪੰਜਾਬ ਪੁਲੀਸ ਨੇ ਪਿੰਡ ਰੋਡ ਤੋਂ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਤੇ ਇੰਟੈਲੀਜੈਂਸ ਵਿੰਗ ਦੇ ਸਾਂਝੇ ਆਪ੍ਰੇਸ਼ਨ ਵਿੱਚ ਖਾਲਿਸਤਾਨ ਸਮਰਥਕ ਅਤੇ ਕੱਟੜਪੰਥੀ ਪ੍ਰਚਾਰਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਆਈਜੀ ਗਿੱਲ ਨੇ ਦੱਸਿਆ ਕਿ ਸਾਡੇ ਕੋਲ ਖਾਸ ਸੂਚਨਾ ਸੀ, ਜਿਸ ਵਿੱਚ ਸਾਨੂੰ ਪਤਾ ਸੀ ਕਿ ਉਹ ਰੋਡੇ ਪਿੰਡ ਦੇ ਗੁਰਦੁਆਰੇ ਵਿੱਚ ਮੌਜੂਦ ਹੈ। ਅਸੀਂ ਗੁਰਦੁਆਰਾ ਸਾਹਿਬ ਦੀ ਮਰਿਆਦਾ ਨੂੰ ਧਿਆਨ ਵਿਚ ਰੱਖਦਿਆਂ ਉਸ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕਰਨ ਤੋਂ ਬਾਅਦ ਉਸ ਨੂੰ ਅਸਾਮ ਦੇ ਡਿਬਰੂਗੜ੍ਹ ਭੇਜ ਦਿੱਤਾ ਗਿਆ ਹੈ। ਕਈ ਮਹੀਨਿਆਂ ਤੋਂ ਫ਼ਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲੀਸ ਨੇ ਮੋਗਾ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਬਾਅਦ ਉਸ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ।
NSA ਤਹਿਤ ਹੋਈ ਗ੍ਰਿਫਤਾਰੀ
ਆਈਜੀ ਸੁਖਚੈਨ ਗਿੱਲ ਨੇ ਦੱਸਿਆ ਕਿ ਅੰਮ੍ਰਿਤਪਾਲ ਖ਼ਿਲਾਫ਼ ਐਨਐਸਏ ਤਹਿਤ ਗ੍ਰਿਫ਼ਤਾਰੀ ਕੀਤੀ ਗਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸੇ ਨੂੰ ਵੀ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਅੰਮ੍ਰਿਤਪਾਲ ਨੂੰ ਐਤਵਾਰ ਸਵੇਰੇ 7.45 ਵਜੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਈਜੀ ਨੇ ਪੰਜਾਬ ਵਾਸੀਆਂ ਦਾ ਧੰਨਵਾਦ ਵੀ ਕੀਤਾ।
ਉਨ੍ਹਾਂ ਕਿਹਾ ਕਿ ਇਸ ਸਮੁੱਚੀ ਕਾਰਵਾਈ ਦੌਰਾਨ ਪੰਜਾਬ ਵਿੱਚ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਕਾਨੂੰਨ ਵਿਵਸਥਾ ਨੂੰ ਸੰਭਾਲਿਆ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਐਤਵਾਰ 23 ਅਪ੍ਰੈਲ ਨੂੰ ਕਰੀਬ 36 ਦਿਨਾਂ ਦੀ ਲੁੱਕਣ ਮੀਚੀ ਮਗਰੋਂ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਵਿੱਚ ਗ੍ਰਿਫਤਾਰੀ ਦਿੱਤੀ ਗਈ। ਗ੍ਰਿਫਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਗੁਰਦੁਆਰਾ ਸਾਹਿਬ ਵਿੱਚ ਸੰਗਤਾਂ ਨੂੰ ਵੀ ਸੰਬੋਧਨ ਕੀਤਾ। ਇਸ ਦੇ ਨਾਲ ਹੀ ਅੰਮ੍ਰਿਤਪਾਲ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਸ਼ਿਫਟ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h