ਚੰਡੀਗੜ੍ਹ: ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਿੱਚ ਨਿਰੰਤਰ ਉਪਰਾਲੇ ਕਰ ਰਹੀ ਪੰਜਾਬ ਸਰਕਾਰ ਵੱਲੋਂ ਇਸ ਦਿਸ਼ਾ ‘ਚ ਅਹਿਮ ਕਦਮ ਚੁੱਕਿਆਂ ਗਿਆ ਹੈ। ਦੱਸ ਦਈਏ ਕਿ ਸੂਬੇ ਭਰ ਵਿੱਚ ਇੱਟਾਂ ਦੇ ਭੱਠੇ ਵਾਲਿਆਂ ਲਈ ਬਾਲਣ ਵਾਸਤੇ ਪਰਾਲੀ ਨੂੰ 20 ਫੀਸਦੀ ਬਾਲਣ ਵਜੋਂ ਵਰਤਣ ਲਈ ਲਾਜ਼ਮੀ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਵਾਤਾਵਰਣ ਅਤੇ ਸਾਇੰਸ ਤਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਕਿ ਇੱਟਾਂ ਦੇ ਭੱਠੇ ਵਾਲੇ ਪਰਾਲੀ ਦੀਆਂ ਗਿੱਟੀਆਂ ਨੂੰ 20 ਫੀਸਦੀ ਬਾਲਣ ਵਜੋਂ ਲਾਜ਼ਮੀ ਇਸਤੇਮਾਲ ਕਰਨ।
ਨਾਲ ਹੀ ਉਨ੍ਹਾਂ ਕਿਹਾ ਕਿ ਇਸ ਨਵੇਂ ਪ੍ਰਬੰਧਨ ਦੀ ਤਿਆਰੀ ਲਈ ਭੱਠਾ ਮਾਲਕਾਂ ਨੂੰ ਛੇ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ ਅਤੇ 1 ਮਈ 2023 ਤੋਂ ਬਾਅਦ ਇਨ੍ਹਾਂ ਹਦਾਇਤਾਂ ਨੂੰ ਲਾਗੂ ਨਾ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਮੀਤ ਹੇਅਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਪਰਾਲੀ ਪ੍ਰਬੰਧਨ ਵਿੱਚ ਮੱਦਦ ਕਰਨ ਅਤੇ ਪਰਾਲੀ ਨੂੰ ਸਾੜਨ ਨਾਲ ਹੁੰਦੇ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਇਨ ਸੀਟੂ ਤੇ ਐਕਸ ਸੀਟੂ ਕੰਮ ਕੀਤੇ ਜਾ ਰਹੇ ਹਨ। ਇਨ ਸੀਟੂ ਵਿੱਚ ਜਿੱਥੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਵਾਸਤੇ ਸਵਾ ਲੱਖ ਦੇ ਕਰੀਬ ਮਸ਼ੀਨਾਂ ਸਬਸਿਡੀ ‘ਤੇ ਮੁਹੱਈਆ ਕਰਵਾਈਆ ਉਥੇ ਐਕਸ ਸੀਟੂ ਤਹਿਤ ਉਦਯੋਗਾਂ ਨੂੰ ਪਰਾਲੀ ਨੂੰ ਬਾਲਣ ਵਜੋਂ ਵਰਤਣ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ। ਪਰਾਲੀ ਤੋਂ ਸੀ.ਐਨ.ਜੀ., ਬਿਜਲੀ ਅਤੇ ਹੋਰ ਊਰਜਾ ਸ੍ਰੋਤ ਪੈਦਾ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ।
ਮੀਤ ਹੇਅਰ ਨੇ ਕਿਹਾ ਕਿ ਨਵੇਂ ਫੈਸਲੇ ਤਹਿਤ ਇੱਟਾਂ ਦੇ ਭੱਠਿਆਂ ਵਿੱਚ ਪਰਾਲੀ ਦੀ ਬਾਲਣ ਵਜੋਂ 20 ਫੀਸਦੀ ਵਰਤੋਂ ਨਾਲ ਪਰਾਲੀ ਦੇ ਪ੍ਰਬੰਧਨ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਨੂੰ ਵੀ ਪਰਾਲੀ ਵੇਚ ਕੇ ਆਰਥਿਕ ਮੱਦਦ ਵੀ ਮਿਲੇਗੀ। ਉਨ੍ਹਾਂ ਕਿਹਾ ਕਿ ਨਵੇਂ ਪ੍ਰਬੰਧਨ ਲਈ ਵਾਤਾਵਰਣ ਅਤੇ ਸਾਇੰਸ ਤਕਨਾਲੋਜੀ ਵਿਭਾਗ ਵੱਲੋਂ ਇੱਟਾਂ ਦੇ ਭੱਠਿਆਂ ਵਾਲਿਆਂ ਲਈ ਹਰ ਤਕਨੀਕੀ ਮੱਦਦ ਮੁਹੱਈਆ ਕਰਵਾਈ ਜਾਵੇਗੀ। ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਤਹਿਤ ਇਨ੍ਹਾਂ ਹਦਾਇਤਾਂ ਦੀ ਪਾਲਣਾ ਲਈ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਆਖਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h