Imran Khan in Toshakhana case: ਬੁੱਧਵਾਰ ਨੂੰ ਅਦਾਲਤ ਨੇ ਤੋਸ਼ਾਖਾਨਾ ਮਾਮਲੇ ‘ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਦੋਸ਼ੀ ਕਰਾਰ ਦਿੱਤਾ। ਹੁਣ ਉਸ ਨੂੰ ਸਜ਼ਾ ਸੁਣਾਈ ਜਾਵੇਗੀ, ਜਿਸ ਕਾਰਨ ਉਸ ਦੇ ਜੇਲ੍ਹ ਜਾਣਾ ਤੈਅ ਹੋ ਗਿਆ ਹੈ। ਦੂਜੇ ਪਾਸੇ ਅਲ-ਕਾਦਿਰ ਟਰੱਸਟ ਮਾਮਲੇ ‘ਚ ਭ੍ਰਿਸ਼ਟਾਚਾਰ ਵਿਰੋਧੀ ਏਜੰਸੀ NAB ਦੀ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਹੈ।
ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ‘ਚ ਗ੍ਰਿਫਤਾਰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਬੁੱਧਵਾਰ ਨੂੰ ਸਖ਼ਤ ਪੁਲਿਸ ਸੁਰੱਖਿਆ ਵਿਚਕਾਰ ਰਾਜਧਾਨੀ ਇਸਲਾਮਾਬਾਦ ਦੀ ਇੱਕ ਵਿਸ਼ੇਸ਼ ਅਦਾਲਤ ‘ਚ ਪੇਸ਼ ਕੀਤਾ। ਇਸ ਦੌਰਾਨ ਭ੍ਰਿਸ਼ਟਾਚਾਰ ਵਿਰੋਧੀ ਰੈਗੂਲੇਟਰ ਨੇ ਇਮਰਾਨ ਦੀ 14 ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ।
तोशखाना मामले में पाकिस्तान के पूर्व पीएम इमरान खान दोषी करार। pic.twitter.com/tUTh6CIc9c
— ANI_HindiNews (@AHindinews) May 10, 2023
ਇਸ ਕਾਰਨ ਮੰਗਲਵਾਰ ਨੂੰ ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੂਰੇ ਪਾਕਿਸਤਾਨ ‘ਚ ਚੱਲ ਰਹੇ ਹਿੰਸਕ ਪ੍ਰਦਰਸ਼ਨਾਂ ਦੇ ਹੋਰ ਭੜਕਣ ਦੇ ਆਸਾਰ ਹਨ। ਹੁਣ ਤੱਕ ਇਮਰਾਨ ਦੇ 1000 ਤੋਂ ਵੱਧ ਸਮਰਥਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਪਾਕਿਸਤਾਨੀ ਪੰਜਾਬ ਵਿੱਚ ਸਥਿਤੀ ਬਦਤਰ ਹੈ, ਜਿੱਥੇ ਸੂਬਾ ਸਰਕਾਰ ਨੇ ਦੰਗਾਕਾਰੀਆਂ ਨੂੰ ਕਾਬੂ ਕਰਨ ਲਈ ਪਾਕਿਸਤਾਨੀ ਫੌਜ ਦੀ ਮਦਦ ਮੰਗੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h