Imran Khan Got Bail In Al Qadir Trust Case: ਪਾਕਿਸਤਾਨ ਦੇ ਸਾਬਕਾ ਪੀਐਮ ਇਮਰਾਨ ਖ਼ਾਨ ਨੂੰ ਆਖਰਕਾਰ ਇਸਲਾਮਾਬਾਦ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਅਦਾਲਤ ਵਲੋਂ ਇਮਰਾਨ ਨੂੰ ਅਲ ਕਾਦਿਰ ਮਾਮਲੇ ‘ਚ ਦੋ ਹਫ਼ਤਿਆਂ ਲਈ ਜ਼ਮਾਨਤ ਮਿਲੀ ਹੈ।
ਤੋਸ਼ਾਖਾਨਾ ਮਾਮਲੇ ‘ਚ ਇਮਰਾਨ ਖ਼ਾਨ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ। ਇਸ ਤੋਂ ਪਹਿਲਾਂ ਇਮਰਾਨ ਨੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਆਸਿਮ ਮੁਨੀਰ ਨੂੰ ਖੁੱਲ੍ਹ ਕੇ ਧਮਕੀ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ‘ਚ ਚੱਲ ਰਹੇ ਇਸ ਪੂਰੇ ਸੰਕਟ ਲਈ ਫੌਜ ਮੁਖੀ ਜ਼ਿੰਮੇਵਾਰ ਹੈ। ਇਮਰਾਨ ਖ਼ਾਨ ਨੇ ਕਿਹਾ ਕਿ ਪਾਕਿਸਤਾਨ ਦੇ ਫੌਜ ਮੁਖੀ ਉਨ੍ਹਾਂ ਤੋਂ ਡਰਦੇ ਹਨ। ਜਨਰਲ ਮੁਨੀਰ ਦੇਸ਼ ਭਰ ਵਿੱਚ ਹਿੰਸਾ ਲਈ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਇਹ ਗ੍ਰਿਫਤਾਰੀ ਨਹੀਂ ਸਗੋਂ ਅਗਵਾ ਹੈ। ਇਮਰਾਨ ਨੇ ਸ਼ੁੱਕਰਵਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਤਾਂ ਦੇਸ਼ ਭਰ ‘ਚ ਤਬਾਹੀ ਮਚ ਜਾਵੇਗੀ।
ਇਸ ਤੋਂ ਪਹਿਲਾਂ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਇਮਰਾਨ ਖ਼ਾਨ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ। ਸੁਪਰੀਮ ਕੋਰਟ ਨੇ ਵੀਰਵਾਰ ਨੂੰ ਰਾਸ਼ਟਰੀ ਜਵਾਬਦੇਹੀ ਬਿਊਰੋ (ਐੱਨ.ਏ.ਬੀ.) ਨੂੰ ਫਟਕਾਰ ਲਗਾਈ ਤੇ ਇਮਰਾਨ ਨੂੰ ਤੁਰੰਤ ਰਿਹਾਅ ਕਰਨ ਦਾ ਹੁਕਮ ਦਿੱਤਾ।
ਇਮਰਾਨ ਖ਼ਾਨ ਅਲ ਕਾਦਿਰ ਟਰੱਸਟ ਮਾਮਲੇ ਦੀ ਸੁਣਵਾਈ ਲਈ ਸਖ਼ਤ ਸੁਰੱਖਿਆ ਵਿਚਕਾਰ ਇਸਲਾਮਾਬਾਦ ਹਾਈ ਕੋਰਟ ਪਹੁੰਚੇ। ਜਿੱਥੇ ਅਦਾਲਤ ਨੰਬਰ 3 ‘ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਇਮਰਾਨ ਨੇ ਜੱਜਾਂ ਦੇ ਸਾਹਮਣੇ ਮੁੜ ਗ੍ਰਿਫਤਾਰੀ ਦਾ ਖਦਸ਼ਾ ਜ਼ਾਹਰ ਕੀਤਾ। ਇਸ ਦੌਰਾਨ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਸਮਰਥਕਾਂ ਨੇ ਕੋਰਟ ਰੂਮ ਦੇ ਅੰਦਰ ਹੰਗਾਮਾ ਕੀਤਾ। ਇਮਰਾਨ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਲਈ ਜਸਟਿਸ ਮੀਆਂ ਗੁਲ ਹਸਨ ਔਰੰਗਜ਼ੇਬ ਅਤੇ ਜਸਟਿਸ ਤਮਨ ਰਿਫਤ ਇਮਤਿਆਜ਼ ਦੀ ਵਿਸ਼ੇਸ਼ ਬੈਂਚ ਦਾ ਗਠਨ ਕੀਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h