Imran Khan Arrested: ਪਾਕਿਸਤਾਨ ‘ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਹਾਲਾਤ ਵਿਗੜ ਗਏ ਹਨ। ਇੱਕ ਤਰ੍ਹਾਂ ਨਾਲ ਸਥਿਤੀ ਘਰੇਲੂ ਜੰਗ ਵਰਗੀ ਬਣ ਗਈ ਹੈ। ਅਜਿਹੇ ‘ਚ ਪੰਜਾਬ ਸੂਬੇ ‘ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਫੌਜ ਦੀਆਂ ਟੁਕੜੀਆਂ ਤਾਇਨਾਤ ਕੀਤੀਆਂ ਗਈਆਂ ਹਨ।
ਪੰਜਾਬ ਸੂਬਾ ਆਬਾਦੀ ਦੇ ਲਿਹਾਜ਼ ਨਾਲ ਪਾਕਿਸਤਾਨ ਦਾ ਸਭ ਤੋਂ ਵੱਡਾ ਸੂਬਾ ਹੈ। ਇਸ ਦੇ 36 ਜ਼ਿਲ੍ਹੇ ਹਨ। ਪਾਕਿਸਤਾਨ ਸਰਕਾਰ ਨੇ ਸੰਵਿਧਾਨ ਦੀ ਧਾਰਾ 245 ਅਤੇ ਅੱਤਵਾਦ ਵਿਰੋਧੀ ਐਕਟ, 1997 ਦੀ ਧਾਰਾ 4(3)(ii) ਦੇ ਤਹਿਤ ਫੌਜੀ ਸ਼ਾਸਨ ਲਗਾਇਆ ਹੈ। ਹੁਣ ਪਾਕਿਸਤਾਨੀ ਫੌਜ ਪੰਜਾਬ ਸੂਬੇ ‘ਚ ਚੱਲ ਰਹੇ ਤਣਾਅ ਅਤੇ ਵਿਗੜਦੇ ਹਾਲਾਤ ‘ਤੇ ਕਾਬੂ ਪਾਉਣ ਲਈ ਆਪਣੇ ਤਰੀਕੇ ਨਾਲ ਕੋਸ਼ਿਸ਼ ਕਰੇਗੀ।
ਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ ਭੜਕੀ ਹਿੰਸਾ
ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਇਮਰਾਨ ਖ਼ਾਨ ਨੂੰ ਅਲ-ਕਾਦਿਰ ਟਰੱਸਟ ਮਾਮਲੇ ਦੇ ਸਿਲਸਿਲੇ ‘ਚ ਮੰਗਲਵਾਰ ਦੁਪਹਿਰ ਨੂੰ ਇਸਲਾਮਾਬਾਦ ਹਾਈ ਕੋਰਟ ਦੇ ਕੰਪਲੈਕਸ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਬਾਅਦ ਪੰਜਾਬ ਅਤੇ ਬਲੋਚਿਸਤਾਨ ਸਰਕਾਰਾਂ ਨੇ ਮੰਗਲਵਾਰ ਨੂੰ ਆਪੋ-ਆਪਣੇ ਸੂਬਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ। ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਇਮਰਾਨ ਖ਼ਾਨ ਦੀ ਨਜ਼ਰਬੰਦੀ ਦੇ ਜਵਾਬ ‘ਚ ਗੁੱਸੇ ‘ਚ ਆਏ ਪ੍ਰਦਰਸ਼ਨਕਾਰੀਆਂ ਨੇ ਸਰਕਾਰੀ ਇਮਾਰਤਾਂ ‘ਤੇ ਧਾਵਾ ਬੋਲ ਦਿੱਤਾ ਅਤੇ ਸੜਕਾਂ ਜਾਮ ਕਰ ਦਿੱਤੀਆਂ।
Army deployed in Pakistan's Punjab to maintain law and order after Imran Khan's arrest yesterday
Read @ANI Story | https://t.co/pvvjOc42tv#Pakistan #ImranKhanArrest #Punjabprovince pic.twitter.com/e4ATbcdYRr
— ANI Digital (@ani_digital) May 10, 2023
NAB ਅਦਾਲਤ ‘ਚ ਸੁਣਵਾਈ ਜਾਰੀ
ਜਦੋਂ ਕਿ ਅਲ-ਕਾਦਿਰ ਯੂਨੀਵਰਸਿਟੀ ਟਰੱਸਟ ਵਿਰੁੱਧ ਉਸ ਦੇ ਕੇਸ ਦੀ ਸੁਣਵਾਈ ਵਿਸ਼ੇਸ਼ ਜਵਾਬਦੇਹੀ ਅਦਾਲਤ ਕਰ ਰਹੀ ਹੈ। ਖ਼ਾਨ ਦੀ ਨੁਮਾਇੰਦਗੀ ਵਕੀਲਾਂ ਦੇ ਇੱਕ ਸਮੂਹ ਦੁਆਰਾ ਕੀਤੀ ਜਾ ਰਹੀ ਹੈ, ਜਿਸ ਵਿੱਚ ਖਵਾਜਾ ਹੈਰਿਸ, ਬੈਰਿਸਟਰ ਅਲੀ ਗੋਹਰ ਅਤੇ ਐਡਵੋਕੇਟ ਅਲੀ ਬੁਖਾਰੀ ਸ਼ਾਮਲ ਹਨ।
ਇਸਲਾਮਾਬਾਦ ਵਿੱਚ ਵੀ ਧਾਰਾ 144 ਲਾਗੂ
ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਸੂਬਾਈ ਇੰਟੈਲੀਜੈਂਸ ਕਮੇਟੀ ਦੀ ਮੀਟਿੰਗ ਵਿੱਚ ਸਮੁੱਚੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਾਲ ਨਜਿੱਠਣ ਲਈ ਅਹਿਮ ਫੈਸਲੇ ਲਏ ਗਏ। ਇਸਲਾਮਾਬਾਦ ਪ੍ਰਸ਼ਾਸਨ ਨੇ ਰਾਜਧਾਨੀ ਖੇਤਰ ਵਿੱਚ ਧਾਰਾ 144 ਵੀ ਲਾਗੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h