ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗਾਜੀਕੋਟ ਦੇ ਪ੍ਰਦੀਪ ਸਿੰਘ ਉਰਫ਼ ਪ੍ਰਿੰਸ (ਨਿਹੰਗ ਸਿੰਘ) ਦੀ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੁੱਲੜਬਾਜ਼ਾਂ ਨੇ ਹੱਤਿਆ ਕਰ ਦਿੱਤੀ। ਪ੍ਰਦੀਪ ਸਿੰਘ (24) ਪੁੱਤਰ ਗੁਰਬਖ਼ਸ਼ ਸਿੰਘ ਕੈਨੇਡਾ ਦਾ ਸਥਾਈ ਵਸਨੀਕ ਸੀ ਤੇ ਛੇ ਮਹੀਨੇ ਪਹਿਲਾਂ ਪਿੰਡ ਆਇਆ ਸੀ। ਪ੍ਰਿੰਸ ਨੇ 17 ਮਾਰਚ ਨੂੰ ਵਾਪਸ ਕੈਨੇਡਾ ਜਾਣਾ ਸੀ।
ਪ੍ਰਿੰਸ ਦੇ ਤਾਇਆ ਗੁਰਦਿਆਲ ਸਿੰਘ ਨੇ ਦੱਸਿਆ ਕਿ ਉਹ 5 ਮਾਰਚ ਨੂੰ ਹੋਲਾ ਮਹੱਲਾ ਸਮਾਗਮ ਲਈ ਗਿਆ ਸੀ। 6 ਮਾਰਚ ਦੀ ਦੇਰ ਸ਼ਾਮ ਉਹ ਕੁਝ ਖ਼ਰੀਦਦਾਰੀ ਕਰਨ ਗੁਰਦੁਆਰੇ ਤੋਂ ਬਾਹਰ ਆਇਆ ਜਿੱਥੇ ਕੁਝ ਹੁੱਲੜਬਾਜ਼ ਅਸ਼ਲੀਲ ਗੀਤ ਲਾ ਕੇ ਰੌਲਾ ਪਾ ਰਹੇ ਸਨ। ਪ੍ਰਿੰਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਹੁੱਲੜਬਾਜ਼ਾਂ ਨੇ ਉਸ ’ਤੇ ਕਿਰਪਾਨ ਨਾਲ ਹਮਲਾ ਕਰ ਕੇ ਹੱਤਿਆ ਕਰ ਦਿੱਤੀ।
ਡੇਰਾ ਬਾਬਾ ਨਾਨਕ: ਸ੍ਰੀ ਚੋਲਾ ਸਾਹਿਬ ਦੇ ਜੋੜ ਮੇਲੇ ਦੌਰਾਨ ਮੇਲਾ ਵੇਖਣ ਆਏ ਨੌਜਵਾਨਾਂ ਦੇ ਦੋ ਗਰੁੱਪਾਂ ਵਿੱਚ ਮਾਮੂਲੀ ਤਕਰਾਰ ਤੋਂ ਬਾਅਦ ਇੱਕ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਪਿੰਦਰ ਸਿੰਘ (20) ਵਾਸੀ ਪਿੰਡ ਹਰੂਵਾਲ ਵਜੋਂ ਹੋਈ ਹੈ।ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਪਿੰਦਰ ਪਿੰਡ ਦੇ ਕੁਝ ਹੋਰ ਨੌਜਵਾਨਾਂ ਨਾਲ ਮੇਲਾ ਵੇਖਣ ਲਈ ਡੇਰਾ ਬਾਬਾ ਨਾਨਕ ਗਿਆ ਸੀ, ਜਿੱਥੇ ਉਸ ਦੀ ਕੁਝ ਹੋਰ ਪਿੰਡਾਂ ਦੇ ਨੌਜਵਾਨਾਂ ਨਾਲ ਤਕਰਾਰ ਹੋ ਗਈ ਜਿਸ ਤੋਂ ਬਾਅਦ ਉਨ੍ਹਾਂ ਉਸ ਦੇ ਕਿਰਚਾਂ ਮਾਰੀਆਂ। ਗੁਰਪਿੰਦਰ ਨੂੰ ਜ਼ਖ਼ਮੀ ਹਾਲਤ ’ਚ ਕਲਾਨੌਰ ਦੇ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਰਸਤੇ ਵਿਚ ਹੀ ਮੌਤ ਹੋ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h