ASI shot himself in Chandigarh: ਮੰਗਲਵਾਰ ਰਾਤ ਪੰਜਾਬ ਪੁਲਿਸ ਦੇ ਅਸਿਸਟੈਂਟ ਸਬ-ਇੰਸਪੈਕਟਰ ਨੇ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲ਼ੀ ਮਾਰ ਲਈ। ਇਸ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਵਤਾਰ ਚੰਦ ਵਜੋਂ ਹੋਈ ਹੈ। ਉਹ ਪੰਜਾਬ ਦੇ ਇੱਕ ਵਪਾਰੀ ਦੇ ਨਿੱਜੀ ਸੁਰੱਖਿਆ ਅਧਿਕਾਰੀ (ਪੀਐਸਓ) ਵਜੋਂ ਤੈਨਾਤ ਸੀ।
ਹਾਸਲ ਜਾਣਕਾਰੀ ਮੁਤਾਬਕ ਇੱਕ ਦਿਨ ਪਹਿਲਾਂ ਹੀ ਇਹ ਨਵੇਂ ਘਰ ‘ਚ ਸ਼ਿਫਟ ਹੋਇਆ ਸੀ। ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਗੁਆਂਢੀ ਘਰ ਵੱਲ ਭੱਜੇ ਤਾਂ ਉਨ੍ਹਾਂ ਨੇ ASI ਨੂੰ ਖੂਨ ਨਾਲ ਲੱਥਪੱਥ ਦੇਖਿਆ। ਦੱਸ ਦਈਏ ਕਿ ਚੰਦ ਫਗਵਾੜਾ ਦਾ ਰਹਿਣ ਵਾਲਾ ਸੀ।
ਪੁਲਿਸ ਨੇ ਦੱਸਿਆ ਕਿ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਜਦੋਂਕਿ ਪਰਿਵਾਰ ਦਾ ਕਹਿਣਾ ਹੈ ਕਿ ਉਹ ਡਿਪਰੈਸ਼ਨ ਤੋਂ ਪੀੜਤ ਸੀ। ਲਾਸ਼ ਨੂੰ ਸਰਕਾਰੀ ਮਲਟੀ-ਸਪੈਸ਼ਲਿਟੀ ਹਸਪਤਾਲ, ਸੈਕਟਰ 16 ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਪੁਲਿਸ ਨੇ ਸੀਆਰਪੀਸੀ ਦੀ ਧਾਰਾ 174 ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਉਸ ਦੀ ਰਿਵਾਲਵਰ ਜ਼ਬਤ ਕਰ ਲਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h