ਸ਼ੁੱਕਰਵਾਰ, ਮਈ 9, 2025 06:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਾਲ 2022 ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤ ਦਰ ‘ਚ 9.4 ਫ਼ੀਸਦ ਵਾਧੇ ਦੇ ਦੇਸ਼ ਵਿਆਪੀ ਰੁਝਾਨ ਦੇ ਉੱਲਟ ਪੰਜਾਬ ‘ਚ ਸੜਕੀ ਦੁਰਘਨਾਵਾਂ ਸਬੰਧੀ ਮੌਤਾਂ ‘ਚ ਕਮੀ ਦਰਜ

by Gurjeet Kaur
ਦਸੰਬਰ 30, 2023
in ਪੰਜਾਬ
0
ਸਾਲ 2022 ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤ ਦਰ ਵਿੱਚ 9.4 ਫ਼ੀਸਦ ਵਾਧੇ ਦੇ ਦੇਸ਼ ਵਿਆਪੀ ਰੁਝਾਨ ਦੇ ਉੱਲਟ ਪੰਜਾਬ ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤਾਂ ਵਿੱਚ ਕਮੀ ਦਰਜ
– ਮੁੱਖ ਮੰਤਰੀ ਭਗਵੰਤ ਮਾਨ ਦੇ ਫਲੈਗਸ਼ਿਪ ਪ੍ਰੋਜੈਕਟ ‘ਸੜਕ ਸੁਰੱਖੀਆ ਫੋਰਸ’ ਦੀ ਸ਼ੁਰੂਆਤ ਨਾਲ ਮੌਤ ਦਰ ‘ਚ ਤੇਜ਼ੀ ਨਾਲ ਕਮੀ ਆਉਣ ਦੀ ਸੰਭਾਵਨਾ:  DGP ਗੌਰਵ ਯਾਦਵ
– ਪੰਜਾਬ ਪੁਲਿਸ ਵੱਲੋਂ ਪੰਜਾਬ ਸੜਕੀ ਹਾਦਸੇ ਅਤੇ ਟਰੈਫ਼ਿਕ ਦੀ ਸਾਲਾਨਾ ਰਿਪੋਰਟ-2022 ਲਾਂਚ
– ਡੀਜੀਪੀ ਪੰਜਾਬ ਨੇ ਲੋਕਾਂ ਨੂੰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ
– ਕਿਤਾਬ ਵਿੱਚ ਪੰਜਾਬ ‘ਚ ਸੜਕ ਹਾਦਸਿਆਂ, ਟ੍ਰੈਫਿਕ ਉਲੰਘਣਾਵਾਂ ਅਤੇ ਸੜਕ ਸੁਰੱਖਿਆ ਉਪਾਵਾਂ ਦਾ ਡੂੰਘਾ ਵਿਸ਼ਲੇਸ਼ਣ ਸ਼ਾਮਲ: ਏਡੀਜੀਪੀ ਟ੍ਰੈਫਿਕ ਏ.ਐਸ. ਰਾਏ
– ਸਾਲ 2022 ਵਿੱਚ ਸ਼ਾਮ 6 ਵਜੇ ਤੋਂ ਰਾਤ 9 ਵਜੇ ਦਰਮਿਆਨ ਸਭ ਤੋਂ ਵੱਧ ਸੜਕ ਹਾਦਸਿਆਂ ਵਿੱਚ ਮੌਤਾਂ ਹੋਈਆਂ: ਡਾਇਰੈਕਟਰ ਪੀ.ਆਰ.ਐਸ.ਟੀ.ਆਰ.ਸੀ. ਨਵਦੀਪ ਅਸੀਜਾ
ਸੜਕ ਸੁਰੱਖਿਆ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਗਤੀਸ਼ੀਲ ਸੋਚ ਤਹਿਤ ਪੰਜਾਬ ਵਿੱਚ ਸਾਲ 2021 ਦੇ ਮੁਕਾਬਲੇ 2022 ਦੌਰਾਨ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ‘ਚ 0.24 ਫੀਸਦ ਦੀ ਕਮੀ ਆਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਸਾਲ 2022 ਵਿੱਚ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ 4,578 ਮੌਤਾਂ ਦਰਜ ਕੀਤੀਆਂ ਗਈਆਂ ਸਨ।
ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ‘ਚ ਆਈ ਇਹ ਮਹੱਤਵਪੂਰਨ ਗਿਰਾਵਟ ਦੇਸ਼ ਵਿਆਪੀ ਰੁਝਾਨ, ਜਿਸ ਦੌਰਾਨ 2022 ਵਿੱਚ ਸੜਕੀ ਮੌਤਾਂ ਵਿੱਚ 9.4 ਪ੍ਰਤੀਸ਼ਤ ਦਾ ਵਾਧਾ ਹੋਇਆ, ਦੇ ਬਿਲਕੁੱਲ ਉਲਟ ਹੈ, ਜਿਸ ਦੇ ਨਤੀਜੇ ਵਜੋਂ ਭਾਰਤ ਵਿੱਚ ਸੜਕ ਹਾਦਸਿਆਂ ਵਿੱਚ ਕੁੱਲ 1,68,491 ਮੌਤਾਂ ਹੋਈਆਂ।
ਪੰਜਾਬ ਸੜਕੀ ਹਾਦਸੇ ਅਤੇ ਟਰੈਫ਼ਿਕ ਦੀ ਸਾਲਾਨਾ ਰਿਪੋਰਟ-2022 ਲਾਂਚ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ (ਐਸਐਸਐਫ), ਜੋ ਕਿ ਸੜਕ ਸੁਰੱਖਿਆ ਅਤੇ ਸਮਾਜ ਵਿਰੋਧੀ ਅਨਸਰਾਂ ‘ਤੇ ਨਕੇਲ ਕੱਸਣ ਵਾਲੀ ਵਿਸ਼ੇਸ਼ ਪੁਲਿਸ ਟੀਮ ਹੈ, ਦੀ ਸ਼ੁਰੂਆਤ ਨਾਲ ਇਸ ਗਿਰਾਵਟ ਦੇ ਰੁਝਾਨ ਵਿੱਚ ਹੋਰ ਤੇਜ਼ੀ ਆਉਣ ਦੀ ਸੰਭਾਵਨਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਮਾਗ ਦੀ ਉਪਜ-ਐਸਐਸਐਫ ਜਲਦੀ ਹੀ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹੋਵੇਗੀ, ਜਿਸ ਨਾਲ ਨਾ ਸਿਰਫ਼ ਦੁਰਘਟਨਾਵਾਂ ਵਿੱਚ ਕਮੀ ਲਿਆ ਕੇ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲੇਗੀ ਬਲਕਿ ਸੂਬੇ ਵਿੱਚ ਆਵਾਜਾਈ ਨੂੰ ਵੀ ਸੁਚਾਰੂ ਬਣਾਇਆ ਜਾ ਸਕੇਗਾ।
ਡੀਜੀਪੀ ਨੇ ਪੰਜਾਬ ਪੁਲਿਸ, ਪੰਜਾਬ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ ਦੀਆਂ ਟੀਮਾਂ ਵੱਲੋਂ ਕੀਤੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ।
ਵਧੇਰੇ ਜਾਣਕਾਰੀ ਦਿੰਦਿਆਂ ਏਡੀਜੀਪੀ ਟ੍ਰੈਫਿਕ ਏ.ਐਸ ਰਾਏ ਨੇ ਦੱਸਿਆ ਕਿ ਪੰਜਾਬ ਸੜਕੀ ਹਾਦਸੇ ਅਤੇ ਟਰੈਫ਼ਿਕ ਦੀ ਸਾਲਾਨਾ ਰਿਪੋਰਟ-2022, ਪੰਜਾਬ ਪੁਲਿਸ ਅਤੇ ਪੰਜਾਬ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ ਵੱਲੋਂ ਕੀਤੀ ਗਈ ਪਹਿਲ ਹੈ। ਇਸ ਰਿਪੋਰਟ ਵਿੱਚ ਪੰਜਾਬ ‘ਚ ਸੜਕ ਹਾਦਸਿਆਂ, ਟ੍ਰੈਫਿਕ ਉਲੰਘਣਾਵਾਂ ਅਤੇ ਸੜਕ ਸੁਰੱਖਿਆ ਉਪਾਵਾਂ ਦਾ ਡੂੰਘਾਈ ਨਾਲ ਵਿਸ਼ਲੇਸ਼ਣ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਇਹ ਰਿਪੋਰਟ ਟ੍ਰੈਫਿਕ ਅਤੇ ਕਾਨੂੰਨ ਲਾਗੂ ਕਰਨ ਵਾਲੇ ਕਰਮਚਾਰੀਆਂ ਲਈ ਸੂਬੇ ਵਿੱਚ ਟ੍ਰੈਫਿਕ ਨਾਲ ਸਬੰਧਤ ਮੁੱਦਿਆਂ ਨੂੰ ਸਮਝਣ ਅਤੇ ਹੱਲ ਕਰਨ ਲਈ ਮਦਦਗਾਰ ਸਾਬਤ ਹੋਵੇਗੀ। ਇਸ ਤੋਂ ਇਲਾਵਾ ਇਹ ਰਿਪੋਰਟ ਰੋਡ ਸੇਫਟੀ ਦੇ ਖੇਤਰ ਵਿੱਚ ਕੰਮ ਕਰ ਰਹੇ ਵਿਦਵਾਨਾਂ ਅਤੇ ਅਕਾਦਮੀਆਂ ਲਈ ਵੀ ਇੱਕ ਮਹੱਤਵਪੂਰਨ ਹਵਾਲਾ ਸਮੱਗਰੀ ਦਾ ਕੰਮ ਦੇਵੇਗੀ।
ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ ਦੇ ਡਾਇਰੈਕਟਰ ਡਾ. ਨਵਦੀਪ ਅਸੀਜਾ ਨੇ ਰਿਪੋਰਟ ਦੀਆਂ ਮੁੱਖ ਲੱਭਤਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2022 ਵਿੱਚ  7.44% ਦੀ ਸਾਲਾਨਾ ਵਾਧਾ ਦਰ ਦੇ ਹਿਸਾਬ ਨਾਲ ਪੰਜਾਬ ਵਿੱਚ ਕੁੱਲ 5,55,429 ਮੋਟਰ ਵਾਹਨ ਰਜਿਸਟਰਡ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਅਗਸਤ 2023 ਤੱਕ ਪੰਜਾਬ ਵਿੱਚ ਕੁੱਲ ਰਜਿਸਟਰਡ ਵਾਹਨਾਂ ਦੀ ਗਿਣਤੀ 1.33 ਕਰੋੜ (1,32,87,350) ਸੀ।
ਉਨ੍ਹਾਂ ਕਿਹਾ ਕਿ ਪਿਛਲੇ ਸਾਲ 2021 ਦੇ ਮੁਕਾਬਲੇ ਫਰਵਰੀ, ਜੁਲਾਈ, ਸਤੰਬਰ, ਅਕਤੂਬਰ, ਨਵੰਬਰ ਅਤੇ ਦਸੰਬਰ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ ਕਮੀ ਦੇਖੀ ਗਈ ਹੈ, ਜਦੋਂ ਕਿ ਬਾਕੀ ਹੋਰ ਸਾਰੇ ਮਹੀਨਿਆਂ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ ਵਾਧਾ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦਾ ਮੁੱਖ ਕਾਰਨ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣਾ ਅਤੇ ਅਵਾਰਾ ਪਸ਼ੂ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਾਲ 2022 ਵਿੱਚ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣ ਕਰਕੇ ਕੁੱਲ 2085 ਲੋਕ ਸੜਕ ਹਾਦਸਿਆਂ ਵਿੱਚ ਮਾਰੇ ਗਏ ਅਤੇ 421 ਮੌਤਾਂ ਅਵਾਰਾ ਪਸ਼ੂਆਂ ਕਰਕੇ ਹੋਈਆਂ।
ਦੱਸਣਯੋਗ ਹੈ ਕਿ ਸਾਲ 2022 ਵਿੱਚ ਸੜਕ ਹਾਦਸਿਆਂ ਵਿੱਚ ਹੋਈਆਂ ਸਭ ਤੋਂ ਵੱਧ ਮੌਤਾਂ, ਜੋ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਹੋਈਆਂ ਕੁੱਲ ਮੌਤਾਂ ਦਾ 26 ਫੀਸਦ ਬਣਦੀਆਂ ਹਨ, ਸ਼ਾਮ 6 ਵਜੇ ਤੋਂ ਰਾਤ 9 ਵਜੇ ਦਰਮਿਆਨ ਦਰਜ ਕੀਤੀਆਂ ਗਈਆਂ ਹਨ, ਜਦੋਂ ਕਿ  ਸੜਕ ਹਾਦਸਿਆਂ ਵਿੱਚ ਹੋਈਆਂ ਮੌਤਾਂ ਵਿੱਚੋਂ ਘੱਟੋ-ਘੱਟ 75 ਪ੍ਰਤੀਸ਼ਤ ਮੌਤਾਂ ਪੇਂਡੂ ਖੇਤਰਾਂ ਵਿੱਚ ਦਰਜ ਕੀਤੀਆਂ ਗਈਆਂ ਹਨ। ਸਮਾਜਿਕ-ਆਰਥਿਕ ਲਾਗਤ ਵਿਸ਼ਲੇਸ਼ਣ ਦੇ ਅਨੁਸਾਰ ਪੰਜਾਬ ਵਿੱਚ ਸਾਲ 2022 ‘ਚ ਸੜਕ ਹਾਦਸਿਆਂ ਵਿੱਚ 21,517 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
Tags: DGP Gaurav Yadavpro punjab tvpunjabpunjabi newsroad accident
Share220Tweet138Share55

Related Posts

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025
Load More

Recent News

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025

ਭਾਰਤ ਪਾਕਿਸਤਾਨ ਦੇ ਤਣਾਅ ਵਿਚਾਲੇ RSS ਮੁਖੀ ਮੋਹਨ ਭਾਗਵਤ ਦਾ ਬਿਆਨ

ਮਈ 9, 2025

ਚੰਡੀਗੜ੍ਹ ਪ੍ਰਸ਼ਾਸ਼ਨ ਨੇ ਜਾਰੀ ਕੀਤੀ ਨਵੀਂ ਐਡਵਾਇਜ਼ਰੀ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.