ਮੰਗਲਵਾਰ, ਅਗਸਤ 5, 2025 03:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

CM ਮਾਨ ਦੀ ਕੋਠੀ ਅੱਗੇ ਅੱਜ ਦੇ ਸੰਗਰੂਰ ਪੱਕੇ ਮੋਰਚੇ ਦੀ ਵਾਗਡੋਰ ਕਿਸਾਨ ਔਰਤਾਂ ਨੇ ਸੰਭਾਲੀ

by Gurjeet Kaur
ਅਕਤੂਬਰ 12, 2022
in Featured, ਪੰਜਾਬ
0
CM ਮਾਨ ਦੀ ਕੋਠੀ ਅੱਗੇ ਅੱਜ ਦੇ ਸੰਗਰੂਰ ਪੱਕੇ ਮੋਰਚੇ ਦੀ ਵਾਗਡੋਰ ਕਿਸਾਨ ਔਰਤਾਂ ਨੇ ਸੰਭਾਲੀ

CM ਮਾਨ ਦੀ ਕੋਠੀ ਅੱਗੇ ਅੱਜ ਦੇ ਸੰਗਰੂਰ ਪੱਕੇ ਮੋਰਚੇ ਦੀ ਵਾਗਡੋਰ ਕਿਸਾਨ ਔਰਤਾਂ ਨੇ ਸੰਭਾਲੀ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਇੱਥੇ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਸਾਹਮਣੇ ਪਟਿਆਲਾ ਰੋਡ ‘ਤੇ ਚੌਥੇ ਦਿਨ ਵੀ ਜਾਰੀ, ਅੱਜ ਦੀ ਵਾਗਡੋਰ ਔਰਤਾਂ ਨੇ ਸੰਭਾਲੀ। ਪਹਿਲਾਂ ਨਾਲੋਂ ਵਧੇਰੇ ਸੈਂਕੜੇ ਔਰਤਾਂ ਸਮੇਤ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ ਮਜ਼ਦੂਰ ਨੌਜਵਾਨ ਇਸ ਵਿੱਚ ਸ਼ਾਮਿਲ ਹੋਏ। ਸਟੇਜ ਤੋਂ ਸੰਬੋਧਨ ਕਰਦਿਆਂ ਸੂਬਾ ਆਗੂ ਹਰਿੰਦਰ ਕੌਰ ਬਿੰਦੂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 7 ਅਕਤੂਬਰ ਦੀ ਮੀਟਿੰਗ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਬਾਰੇ ਧਾਰੀ ਹੋਈ ਮੁਜਰਮਾਨਾ ਚੁੱਪ ਨੂੰ ਤੋੜਨ ਲਈ 15 ਅਕਤੂਬਰ ਨੂੰ “ਲਲਕਾਰ ਦਿਵਸ” ਮੌਕੇ ਔਰਤਾਂ ਹੋਰ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੀਆਂ।

ਜਸਵੀਰ ਕੌਰ ਉਗਰਾਹਾਂ ਨੇ ਕਿਹਾ ਕਿ ਮੰਨੀਆਂ ਗਈਆਂ ਅਤੇ ਲਟਕ ਰਹੀਆਂ ਮੰਗਾਂ ਵਿੱਚ ਬੀਤੇ ਵਰ੍ਹੇ ਜਾਂ ਐਤਕੀਂ ਗੁਲਾਬੀ ਸੁੰਡੀ ਤੇ ਨਕਲੀ ਕੀਟਨਾਸ਼ਕਾਂ ਨਾਲ, ਗੜੇਮਾਰੀ/ਭਾਰੀ ਮੀਂਹਾਂ ਜਾਂ ਵਾਇਰਲ ਰੋਗ ਨਾਲ ਕਈ ਜ਼ਿਲ੍ਹਿਆਂ ‘ਚ ਤਬਾਹ ਹੋਏ ਨਰਮੇ ਤੇ ਹੋਰ ਫ਼ਸਲਾਂ ਸਮੇਤ ਨੁਕਸਾਨੇ ਗਏ ਮਕਾਨਾਂ ਦਾ ਪੂਰਾ ਪੂਰਾ ਮੁਆਵਜ਼ਾ ਕਾਸ਼ਤਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਚ ਤੁਰੰਤ ਵੰਡਾਉਣ ਲਈ, ਧਰਤੀ ਹੇਠਲੇ ਅਤੇ ਦਰਿਆਈ ਪਾਣੀਆਂ ਦੀ ਮਾਲਕੀ ਸਾਮਰਾਜੀ ਕਾਰਪੋਰੇਟਾਂ ਨੂੰ ਸੌਂਪਣ ਵਾਲ਼ੀ ਸੰਸਾਰ ਬੈਂਕ ਦੀ ਜਲ ਨੀਤੀ ਸਮੇਤ ਦੌਧਰ ਵਰਗੇ ਨਿੱਜੀ ਜਲ-ਸੋਧ ਪ੍ਰਾਜੈਕਟ ਰੱਦ ਕਰਾ ਕੇ ਸਰਕਾਰੀ ਜਲ ਸਪਲਾਈ ਸਕੀਮ ਪਹਿਲਾਂ ਵਾਂਗ ਜਾਰੀ ਰੱਖਣ ਲਈ,ਜ਼ੀਰਾ ਨੇੜੇ ਪ੍ਰਦੂਸ਼ਣ ਦਾ ਗੜ੍ਹ ਬਣੀ ਹੋਈ

ਸ਼ਰਾਬ ਫੈਕਟਰੀ ਨੂੰ ਤੁਰਤ ਬੰਦ ਕਰਾਉਣ ਲਈ, ਵੱਡੀਆਂ ਸਨਅਤਾਂ ਅਤੇ ਸ਼ਹਿਰੀ ਪ੍ਰਬੰਧਕੀ ਅਦਾਰਿਆਂ ਦੁਆਰਾ ਨਦੀਆਂ ਨਾਲਿਆਂ ਸੇਮਾਂ ਅਤੇ ਧਰਤੀ ਹੇਠਲੇ ਪਾਣੀ ਦਾ ਪ੍ਰਦੂਸ਼ਣ ਤੁਰੰਤ ਰੋਕਣ ਲਈ, ਭਾਰਤ ਮਾਲ਼ਾ ਹਾਈਵੇ ਪ੍ਰਾਜੈਕਟ ਲਈ ਨਿਗੂਣਾ ਜਿਹਾ ਮੁਆਵਜ਼ਾ ਜਾਰੀ ਕਰਕੇ ਜ਼ਮੀਨਾਂ ਉੱਤੇ ਪੁਲਿਸ ਦੇ ਜ਼ੋਰ ਕਬਜ਼ੇ ਰੋਕਣ ਲਈ, ਆਪਣੀ ਜ਼ਮੀਨ ਨੂੰ ਪੱਧਰ/ਨੀਂਵੀਂ ਕਰਨ ਦਾ ਹੱਕ ਖੋਹਣ ਵਾਲਾ ਮਾਈਨਿੰਗ ਕਾਨੂੰਨ ਰੱਦ ਕਰਾਉਣ ਲਈ, ਐਮ. ਐੱਸ. ਪੀ. ‘ਤੇ ਹਰ ਕਿਸਾਨ ਦੇ ਪੂਰੇ ਝੋਨੇ ਦੀ ਖਰੀਦ ਬਿਨਾਂ ਸ਼ਰਤ ਕਰਵਾਉਣ ਲਈ, ਬਿਨਾਂ ਸਾੜੇ ਤੋਂ ਪਰਾਲੀ ਸਾਂਭਣ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿਵਾਉਣ ਜਾਂ ਫਿਰ ਮਜਬੂਰੀ-ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਤੇ ਸਖ਼ਤੀ ਬੰਦ ਕਰਾਉਣ ਲਈ, ਅੱਗੇ ਤੋਂ ਇਸ ਪ੍ਰਦੂਸ਼ਣ ਦੇ ਮੁਕੰਮਲ ਖਾਤਮੇ ਲਈ ਝੋਨੇ ਦੀ ਬਿਜਾਈ ਪੂਰੀ ਤਰ੍ਹਾਂ ਬੰਦ ਕਰਨ ਖਾਤਰ ਇਸ ਦੀ ਥਾਂ ਬਦਲਵੀਆਂ ਫਸਲਾਂ ਮੱਕੀ, ਮੂੰਗੀ,ਗੁਆਰੀ, ਬਾਸਮਤੀ ਆਦਿ ਦਾ ਐਮ. ਐੱਸ. ਪੀ. ਸਵਾਮੀਨਾਥਨ ਰਿਪੋਰਟ ਅਨੁਸਾਰ ਲਾਭਕਾਰੀ ਮਿਥ ਕੇ ਬਿਨਾਂ ਸ਼ਰਤ ਖਰੀਦ ਦੀ ਕਾਨੂੰਨੀ ਗਰੰਟੀ ਕਰਾਉਣ ਲਈ, ਲੰਪੀ ਸਕਿਨ ਰੋਗ ਨਾਲ ਮਰੀਆਂ ਗਊਆਂ ਦਾ ਮੁਆਵਜ਼ਾ ਮਾਰਕੀਟ ਰੇਟ ਮੁਤਾਬਕ ਪੂਰਾ ਦਿਵਾਉਣ ਲਈ, ਸੰਸਾਰ ਬੈਂਕ ਦੀ ਹਦਾਇਤ ਮੁਤਾਬਿਕ ਕੇਂਦਰ ਵੱਲੋਂ ਮੜ੍ਹੀ ਗਈ

ਜ਼ਮੀਨੀ-ਬੈਂਕ ਨੀਤੀ ਰੱਦ ਕਰਦਿਆਂ ਪੰਚਾਇਤੀ ਸ਼ਾਮਲਾਟ ਜੁਮਲਾ ਮਾਲਕਾਨ ਸਰਕਾਰੀ ਜ਼ਮੀਨਾਂ ਉੱਤੇ ਖੇਤੀ ਜਾਂ ਰਿਹਾਇਸ਼ ਕਰ ਰਹੇ ਬੇਜ਼ਮੀਨੇ ਥੁੜਜਮੀਨੇ ਕਿਸਾਨਾਂ ਮਜ਼ਦੂਰਾਂ ਨੂੰ ਇਸ ਦੇ ਮਾਲਕੀ ਹੱਕ ਦਿਵਾਉਣ ਲਈ, ਲੋਕਾਂ ਦੇ ਹੱਕੀ ਜਮਹੂਰੀ ਅੰਦੋਲਨਾਂ ਦੌਰਾਨ ਪੁਲਿਸ ਜਬਰ ਬੰਦ ਕਰਾਉਣ ਅਤੇ ਪਿਛਲੀਆਂ ਸਰਕਾਰਾਂ ਸਮੇਤ ਹੁਣ ਮਜ਼ਦੂਰਾਂ ਕਿਸਾਨਾਂ ‘ਤੇ ਦਰਜ ਕੀਤੇ ਮਕੱਦਮੇ ਪਰਾਲੀ ਕੇਸਾਂ ਸਮੇਤ ਵਾਪਿਸ ਲੈਣ ਦੀ ਮੰਨੀ ਹੋਈ ਮੰਗ ਤੁਰੰਤ ਲਾਗੂ ਕਰਾਉਣ ਦੇ ਭਖਦੇ ਮਸਲੇ ਸ਼ਾਮਲ ਹਨ।

ਪਰਮਜੀਤ ਕੌਰ ਪਿੱਥੋ ਨੇ ਦੋਸ਼ ਲਾਇਆ ਕਿ ਮਾਨ ਸਰਕਾਰ ਵੱਲੋਂ ਮਾਈਨਿੰਗ ਕਾਨੂੰਨ ਬਾਰੇ ਕਿਸਾਨਾਂ ਦੀ ਉਕਤ ਮੰਨੀ ਹੋਈ ਮੰਗ ਲਾਗੂ ਕਰਨ ਤੋਂ ਉਲਟ ਪਟਿਆਲਾ ਜ਼ਿਲ੍ਹੇ ਦੇ ਪਿੰਡ ਕਲਵਾਣੂ ਤੇ ਰਾਮਗੜ੍ਹ ਵਿੱਚ 8 ਅਕਤੂਬਰ ਨੂੰ ਮੁੜ ਕਿਸਾਨਾਂ ਨੂੰ ਆਪਣੀ ਜ਼ਮੀਨ ਪੱਧਰ ਕਰਨ ਲਈ ਚੁੱਕੀ ਜਾ ਰਹੀ ਮਿੱਟੀ ਤੋਂ ਪੁਲਿਸ ਵੱਲੋਂ ਜ਼ਬਰਦਸਤੀ ਰੋਕਣ ਵਿਰੁੱਧ ਕਿਸਾਨਾਂ ਨੂੰ ਤਿੱਖਾ ਜਨਤਕ ਵਿਰੋਧ ਕਰਨਾ ਪਿਆ। 30 ਸਤੰਬਰ ਨੂੰ ਜ਼ਬਤ ਕੀਤਾ ਟਰੈਕਟਰ ਅਤੇ ਮਿੱਟੀ ਪੁੱਟਣ ਵਾਲ਼ੀ ਮਸ਼ੀਨ ਤੁਰੰਤ ਛੱਡਣ ਅਤੇ ਮਾਝੀ ਤੇ ਕਪਿਆਲ ਪਿੰਡ ਦੇ ਕਿਸਾਨਾਂ ਸਿਰ ਮੜ੍ਹੇ ਗਏ ਕੇਸ ਵਾਪਸ ਲੈਣ ਦੀ ਮੰਗ ਕੀਤੀ।

ਕਰਮਜੀਤ ਕੌਰ ਮੋਗਾ ਨੇ ਦੱਸਿਆ ਕਿ ਕੇਂਦਰ ਸਰਕਾਰ ਨਾਲ ਸੰਬੰਧਤ ਮੰਗਾਂ ਵਿੱਚ ਲਖੀਮਪੁਰ ਖੀਰੀ ਕਤਲਕਾਂਡ ਦੇ ਸਾਜਿਸ਼ਕਰਤਾ ਦੋਸ਼ੀ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਖਾਰਜ ਕਰ ਕੇ ਜੇਲ੍ਹ ਭੇਜਿਆ ਜਾਵੇ ਅਤੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਜੇਲ੍ਹੀਂ ਡੱਕੇ 4 ਬੇਗੁਨਾਹ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ। ਪੰਜ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ 1-1 ਪੱਕੀ ਸਰਕਾਰੀ ਨੌਕਰੀ ਅਤੇ ਜ਼ਖ਼ਮੀਆਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। 23 ਫ਼ਸਲਾਂ ਦੇ ਲਾਭਕਾਰੀ ਐੱਮ. ਐੱਸ. ਪੀ. ਸਵਾਮੀਨਾਥਨ ਰਿਪੋਰਟ ਅਨੁਸਾਰ ਮਿਥੇ ਜਾਣ ਅਤੇ ਇਨ੍ਹਾਂ ਰੇਟਾਂ ‘ਤੇ ਪੂਰੀ ਖਰੀਦ ਦੀ ਕਾਨੂੰਨੀ ਗਰੰਟੀ ਕੀਤੀ ਜਾਵੇ।

ਬਿਜਲੀ ਬਿੱਲ 2021 ਵਾਪਸ ਲਿਆ ਜਾਵੇ ਅਤੇ ਬਿਜਲੀ ਵੰਡ ਖੇਤਰ ਨਿੱਜੀ ਕਾਰਪੋਰੇਟਾਂ ਹਵਾਲੇ ਕਰਨ ਦਾ ਤਾਨਾਸ਼ਾਹੀ ਫੈਸਲਾ ਰੱਦ ਕੀਤਾ ਜਾਵੇ। ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 700 ਤੋਂ ਵੱਧ ਕਿਸਾਨਾਂ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜ਼ਾ ਅਤੇ 1-1 ਜੀਅ ਨੂੰ ਪੱਕੀ ਨੌਕਰੀ ਦਿੱਤੀ ਜਾਵੇ। ਇਸ ਮੌਕੇ ਕਿਸਾਨਾਂ ਸਿਰ ਮੜ੍ਹੇ ਗਏ ਸਾਰੇ ਪੁਲਿਸ ਕੇਸ ਵਾਪਸ ਲਏ ਜਾਣ। ਭਾਖੜਾ ਪਣ-ਬਿਜਲੀ ਪ੍ਰਾਜੈਕਟ ਦੇ ਪ੍ਰਬੰਧਕੀ ਬੋਰਡ ਦਾ ਕੰਟਰੋਲ ਕੇਂਦਰ ਦੇ ਹੱਥਾਂ ਵਿੱਚ ਲੈਣ ਦਾ ਤਾਨਾਸ਼ਾਹੀ ਫੈਸਲਾ ਰੱਦ ਕੀਤਾ ਜਾਵੇ ਅਤੇ ਪਹਿਲਾਂ ਵਾਂਗ ਪੰਜਾਬ ਹਰਿਆਣੇ ਦੇ ਸਾਂਝੇ ਕੰਟਰੋਲ ਹੇਠ ਲਿਆਂਦਾ ਜਾਵੇ। ਸੰਸਾਰ ਬੈਂਕ ਦੇ ਆਦੇਸ਼ਾਂ ਤਹਿਤ ਪੰਚਾਇਤੀ ਸ਼ਾਮਲਾਟ ਜੁਮਲਾ ਮਾਲਕਾਨ ਜ਼ਮੀਨਾਂ ਨਿੱਜੀ ਕੰਪਨੀਆਂ ਹਵਾਲੇ ਕਰਨ ਵੱਲ ਸੇਧਤ ਜ਼ਮੀਨ-ਬੈਂਕ ਸਥਾਪਤ ਕਰਨ ਦਾ ਫੈਸਲਾ ਰੱਦ ਕੀਤਾ ਜਾਵੇ ਆਦਿ ਮੰਗਾਂ ਸ਼ਾਮਲ ਹਨ।

ਕੁਲਵਿੰਦਰ ਕੌਰ ਬਰਨਾਲਾ ਨੇ ਇਨ੍ਹਾਂ ਭਖਦੇ ਮਸਲਿਆਂ ਦੇ ਔਰਤਾਂ ਦੀ ਹੋਣੀ ਨਾਲ ਜੁੜੇ ਹੋਏ ਸਿੱਧੇ ਸੰਬੰਧਾਂ ਉੱਤੇ ਚਾਨਣਾ ਪਾਇਆ। ਸਟੇਜ ਸਕੱਤਰ ਦੀ ਭੂਮਿਕਾ ਕਮਲਜੀਤ ਕੌਰ ਬਰਨਾਲਾ ਨੇ ਨਿਭਾਈ। ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਨ ਵਾਲੇ ਹੋਰ ਬੁਲਾਰਿਆਂ ਵਿੱਚ ਬੁਲਾਰਿਆਂ ਵਿੱਚ ਗੁਰਮੇਲ ਕੌਰ ਤੇ ਨਿਰਲੇਪ ਕੌਰ ਮਲੇਰਕੋਟਲਾ, ਮਨਜੀਤ ਕੌਰ ਸੁਖਦੇਵ ਕੌਰ ਤੇ ਅਮਰਜੀਤ ਕੌਰ ਬਰਨਾਲਾ, ਰਣਦੀਪ ਕੌਰ ਸੰਗਰੂਰ, ਸੁਖਜੀਤ ਕੌਰ, ਹਰਪ੍ਰੀਤ ਕੌਰ ਜੇਠੂਕੇ, ਭਗਵੰਤ ਕੌਰ ਮਾਨਸਾ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਆਗੂ ਜਸਵੀਰ ਕੌਰ ਲਹਿਰਾਗਾਗਾ ਸ਼ਾਮਲ ਸਨ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਮਾਨ ਸਰਕਾਰ ਦੇ ਅੜੀਅਲ ਵਤੀਰੇ ਦੀ ਸਖ਼ਤ ਨਿੰਦਾ ਕਰਦਿਆਂ ਸੰਘਰਸ਼ਸ਼ੀਲ ਔਰਤਾਂ ਦੇ ਸਿਦਕ ਸਿਰੜ ਦੀ ਸ਼ਲਾਘਾ ਕੀਤੀ ਅਤੇ ਲਲਕਾਰ ਦਿਵਸ ਦੀ ਲਾਮਿਸਾਲ ਲਾਮਬੰਦੀ ਲਈ ਦਿਨ ਰਾਤ ਇੱਕ ਕਰਨ ਦਾ ਸੱਦਾ ਦਿੱਤਾ। ਸਟੇਜ ਉੱਤੇ ਹਾਜ਼ਰ ਪ੍ਰਮੁੱਖ ਸੂਬਾ ਆਗੂਆਂ ਵਿੱਚ ਸੁਖਦੇਵ ਸਿੰਘ ਕੋਕਰੀ ਕਲਾਂ, ਝੰਡਾ ਸਿੰਘ ਜੇਠੂਕੇ ਅਤੇ ਜਗਤਾਰ ਸਿੰਘ ਕਾਲਾਝਾੜ, ਰੂਪ ਸਿੰਘ ਛੰਨਾਂ ਸ਼ਾਮਲ ਸਨ।

Tags: Bhagwant Manncm mannfarmerpro punjab tvSangrur Farmer ProTestToday lead woman
Share204Tweet128Share51

Related Posts

ਅੰਮ੍ਰਿਤਸਰ ‘ਚ ਇਮੀਗ੍ਰੇਸ਼ਨ ਏਜੰਟ ਦੇ ਘਰ NIA ਦੀ ਰੇਡ

ਅਗਸਤ 5, 2025

ਨਸ਼ਾ ਮੁਕਤੀ ਮੁਹਿੰਮ ਤਹਿਤ ਲੁਧਿਆਣੇ ਪਹੁੰਚੇ CM ਮਾਨ, ਕੀਤਾ ਇਹ ਖਾਸ ਐਲਾਨ

ਅਗਸਤ 4, 2025

ਫਰਜੀ ਐਨਕਾਊਂਟਰ ਕੇਸ ‘ਚ ਅੱਜ ਮਿਲੇਗੀ ਦੋਸ਼ੀਆਂ ਨੂੰ ਸਜ਼ਾ

ਅਗਸਤ 4, 2025

ਹੁਣ Online ਮੋਬਾਈਲ ‘ਤੇ ਮਿਲੇਗੀ ਆਮ ਆਦਮੀ ਕਿਲੀਨਿਕ ਦੀ ਰਿਪੋਰਟ

ਅਗਸਤ 3, 2025

ਪੋਂਗ ਡੈਮ ‘ਚ ਵਧਿਆ ਪਾਣੀ ਦਾ ਪੱਧਰ, ਪੰਜਾਬ ਚ ਅਲਰਟ ਹੋਇਆ ਜਾਰੀ

ਅਗਸਤ 3, 2025

SC ਕਮਿਸ਼ਨ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਤੇ SSP SAS ਨਗਰ ਨੂੰ ਕੀਤਾ ਤਲਬ

ਅਗਸਤ 2, 2025
Load More

Recent News

ਚੰਡੀਗੜ੍ਹ ‘ਚ ਹੁਣ ਵਾਹਨਾਂ ਨੂੰ ਨਹੀਂ ਰੋਕੇਗੀ ਟ੍ਰੈਫਿਕ ਪੁਲਿਸ

ਅਗਸਤ 5, 2025

Health Tips: ਦੁੱਧ ਜਾਂ ਚਾਹ ਨਾਲ ਦਵਾਈ ਲੈਣਾ ਸਹੀ ਜਾਂ ਗਲਤ, ਕੀ ਹਨ ਨੁਕਸਾਨ ਤੇ ਫਾਇਦੇ

ਅਗਸਤ 5, 2025

ਕਿਸਾਨਾਂ ਦੇ ਹੱਕ ‘ਚ ਆਵਾਜ਼ ਚੁੱਕਣ ਵਾਲੇ ਸਾਬਕਾ GOVERNOR ਦਾ ਹੋਇਆ ਦਿਹਾਂਤ

ਅਗਸਤ 5, 2025

ਅੰਮ੍ਰਿਤਸਰ ‘ਚ ਇਮੀਗ੍ਰੇਸ਼ਨ ਏਜੰਟ ਦੇ ਘਰ NIA ਦੀ ਰੇਡ

ਅਗਸਤ 5, 2025

Punjab Weather Update: ਪੰਜਾਬ ਦੇ ਇਨ੍ਹਾਂ 4 ਜ਼ਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.