Punjab Weather: ਪੰਜਾਬ ‘ਚ ਹੌਲੀ ਹੌਲੀ ਠੰਡ ਵਧਣੀ ਸ਼ੁਰੂ ਹੋ ਰਹੀ ਹੈ।ਕਈ ਥਾਵਾਂ ਹਲਕੀ ਬੂੰਦਾਂ ਬੂੰਦੀ ਹੋਣ ਕਾਰਨ ਪੰਜਾਬ ‘ਚ ਠੰਡ ਵਧਣੀ ਸ਼ੁਰੂ ਹੋ ਗਈ।ਬੀਤੇ ਦਿਨੀਂ ਪੰਜਾਬ ‘ਚ ਕਈ ਥਾਈਂ ਮੀਂਹ ਪਿਆ।ਪੰਜਾਬ ‘ਚ ਇਸ ਵਾਰ ਨਵੰਬਰ ਦਾ ਮਹੀਨੇ ਅੱਧਾ ਲੰਘ ਜਾਣ ਦੇ ਬਾਅਦ ਵੀ ਠੰਡ ਦਾ ਕੋਈ ਅਸਰ ਦਿਖਾਈ ਨਹੀਂ ਦਿੱਤਾ।
ਰਾਤ ਦੇ ਸਮੇਂ ਠੰਡ ਵੱਧ ਮਹਿਸੂਸ ਕੀਤੀ ਜਾਂਦੀ ਹੈ।ਹਾੜਾਂ ਵਿੱਚ ਹੋ ਰਹੀ ਬਰਫ਼ਬਾਰੀ ਅਤੇ ਲਗਾਤਾਰ ਡਿੱਗ ਰਹੇ ਤਾਪਮਾਨ ਕਾਰਨ ਮੈਦਾਨੀ ਇਲਾਕਿਆਂ ਵਿੱਚ ਵੀ ਸਰਦੀ ਵੱਧ ਰਹੀ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਰਾਜਾਂ ਵਿੱਚ ਹੁਣ ਧੁੰਦ ਨੇ ਦਸਤਕ ਦੇ ਦਿੱਤੀ ਹੈ ਅਤੇ ਘੱਟੋ-ਘੱਟ ਤਾਪਮਾਨ 15 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਤੋਂ ਲੈ ਕੇ ਕਸ਼ਮੀਰ ਤੱਕ ਬਰਫਬਾਰੀ ਦੇਖਣ ਨੂੰ ਮਿਲ ਰਹੀ ਹੈ।
ਜੇਕਰ ਦਿੱਲੀ ਦੇ ਮੌਸਮ ‘ਤੇ ਨਜ਼ਰ ਮਾਰੀਏ ਤਾਂ ਅੱਜ ਘੱਟੋ-ਘੱਟ ਤਾਪਮਾਨ 17 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਤੱਕ ਰਿਕਾਰਡ ਕੀਤਾ ਜਾ ਸਕਦਾ ਹੈ। ਰਾਜਧਾਨੀ ਵਿੱਚ ਸਵੇਰੇ ਧੁੰਦ ਅਤੇ ਹਲਕੀ ਧੁੰਦ ਵੀ ਦੇਖੀ ਜਾ ਸਕਦੀ ਹੈ। ਇਸ ਦੇ ਨਾਲ ਹੀ ਹਵਾ ਦੀ ਗੁਣਵੱਤਾ 300 ਤੋਂ ਪਾਰ ਦਰਜ ਹੋਣ ਦਾ ਅਨੁਮਾਨ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
Android: https://bit.ly/3VMis0h