DGP ਗੌਰਵ ਯਾਦਵ ਵੱਲੋਂ ਸਾਰੇ ਪੁਲਿਸ ਕਮਿਸ਼ਨਰਾਂ ਅਤੇ SSP ਨੂੰ ਸਰਦੀ ਦੇ ਮੌਸਮ ਅਤੇ ਧੁੰਦ ਨੂੰ ਮੱਦੇਨਜਰ ਰੱਖਦੇ ਹੋਏ ਰਾਤ ਨੂੰ ਵੀ ਨਾਕਾ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਉਨ੍ਹਾਂ ਨੇ ਆਪਣੀਆਂ ਨਵੀਆਂ ਹਦਾਇਤਾਂ ਵਿੱਚ ਕਿਹਾ ਕਿ ਰਾਤ ਦੇ ਨਾਕਿਆਂ ਵਿੱਚ ਸੀਨੀਅਰ ਅਧਿਕਾਰੀਆਂ ਦੀ ਵੀ ਚੈਕਿੰਗ ਕੀਤੀ ਜਾਵੇ। ਸੂਬੇ ਚ ਆਉਣ ਵਾਲੇ ਸਾਰੇ ਰਸਤਿਆਂ ਨੂੰ ਨਾਕੇ ਲਗਾਕੇ ਸੀਲ ਕਰ ਲਿਆ ਗਿਆ ਹੈ।
ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਸੁਰੱਖਿਆ ਸਾਡਾ ਮੁੱਖ ਉਦੇਸ਼ ਹੈ। ਇਸ ਦੇ ਮੱਦੇ ਨਜਰ ਹਰ ਇੱਕ ਵਾਹਨ ਦੀ ਬਾਖੂਬੀ ਚੈਕਿੰਗ ਕੀਤੀ ਜਾਵੇ ਅਤੇ ਕੋਈ ਵੀ ਕੁਤਾਹੀ ਨਾ ਵਰਤੀ ਜਾਵੇ। ਇਸ ਨਾਲ ਅਪਰਾਧਿਕ ਤੱਤਾਂ ਅਤੇ ਗੈਂਗਸਟਰਾਂ ‘ਤੇ ਨਜ਼ਰ ਰੱਖਣ ਵਿੱਚ ਮਦਦ ਮਿਲੇਗੀ।
ਜੰਮੂ ਕਸ਼ਮੀਰ, ਹਰਿਆਣਾ, ਰਾਜਸਥਾਨ ਅਤੇ ਹੋਰ ਰਸਤਿਆਂ ਤੋਂ ਆਉਣ ਵਾਲੇ ਵਾਹਨਾਂ ਦੀ ਚੰਗੀ ਤਰਾਂ ਚੈਕਿੰਗ ਕੀਤੀ ਜਾਵੇਗੀ ਅਤੇ ਜੰਮੂ ਕਸ਼ਮੀਰ ਤੋਂ ਆਉਣ ਵਾਲੇ ਵਾਹਨਾਂ ਤੇ ਖਾਸ ਧਿਆਨ ਰੱਖਣ ਦੀਆਂ ਹਦਾਇਤਾਂ ਹਨ ਕਿਉਂਕਿ ਜਾਣਕਾਰੀ ਮੁਤਾਬਿਕ ਜੰਮੂ ਕਸ਼ਮੀਰ ਵਿੱਚ ਪਹਿਲਾ ਵੀ ਅਤਵਾਦੀ ਹਮਲੇ ਹੋ ਚੁੱਕੇ ਹਨ।