Punjab Weather: ਅਗਸਤ ਮਹੀਨੇ ਦੇ ਨਾਲ ਹੀ ਮਾਨਸੂਨ ਨੇ ਵੀ ਪੰਜਾਬ ਨੂੰ ਅਲਵਿਦਾ ਕਹਿ ਦਿੱਤਾ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਇਸ ਸਾਲ ਮਾਨਸੂਨ ਆਮ ਵਾਂਗ ਰਿਹਾ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ‘ਚ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਆਉਣ ਵਾਲੇ ਇੱਕ ਹਫ਼ਤੇ ਵਿੱਚ ਦਿਨ ਦੇ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਤੱਕ ਦੀ ਗਿਰਾਵਟ ਦੇਖਣ ਨੂੰ ਮਿਲੇਗੀ, ਜਦੋਂ ਕਿ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਬਹੁਤੀ ਤਬਦੀਲੀ ਨਹੀਂ ਹੋਵੇਗੀ।
ਮੌਸਮ ਵਿਭਾਗ ਅਨੁਸਾਰ ਇਸ ਸਾਲ 1 ਜੂਨ ਤੋਂ 31 ਅਗਸਤ ਤੱਕ 17 ਐਮਐਮ ਘੱਟ ਮੀਂਹ ਦਰਜ ਕੀਤਾ ਗਿਆ ਹੈ। ਆਮ ਤੌਰ ‘ਤੇ ਇਨ੍ਹਾਂ ਦਿਨਾਂ ਦੌਰਾਨ 370.6 ਐਮਐਮ ਬਰਸਾਤ ਹੁੰਦੀ ਹੈ ਪਰ ਇਸ ਸਾਲ 353 ਐਮਐਮ ਬਰਸਾਤ ਹੋਈ ਹੈ। ਜਿਸ ਤੋਂ ਬਾਅਦ ਮਾਨਸੂਨ ਨੂੰ ਆਮ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ।
ਇਸ ਵਾਰ ਅਗਸਤ ਮਹੀਨੇ ਵਿੱਚ 66 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਭਾਵੇਂ ਅਗਸਤ ਮਹੀਨੇ ਵਿੱਚ ਪੰਜਾਬ ਹੜ੍ਹਾਂ ਦੀ ਲਪੇਟ ਵਿੱਚ ਸੀ ਪਰ ਇਸ ਵਾਰ ਪੰਜਾਬ ਵਿੱਚ ਸਿਰਫ਼ 55.4 ਐਮਐਮ ਮੀਂਹ ਹੀ ਦਰਜ ਕੀਤਾ ਗਿਆ। ਆਮ ਤੌਰ ‘ਤੇ ਅਗਸਤ ਦੇ ਮਹੀਨੇ ਵਿੱਚ 162.4mm ਬਾਰਿਸ਼ ਹੋਣੀ ਚਾਹੀਦੀ ਸੀ।
ਜੂਨ-ਜੁਲਾਈ ਵਿੱਚ ਰਿਕਾਰਡ ਟੁੱਟੇ
ਜੂਨ ਅਤੇ ਜੁਲਾਈ ਵਿੱਚ ਮੀਂਹ ਆਮ ਨਾਲੋਂ ਵੱਧ ਰਿਹਾ ਹੈ। ਜਿੱਥੇ ਜੂਨ ਮਹੀਨੇ ਵਿੱਚ 21 ਫੀਸਦੀ ਜ਼ਿਆਦਾ ਮੀਂਹ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਦੋ ਦਹਾਕਿਆਂ ਦਾ ਰਿਕਾਰਡ ਤੋੜਦੇ ਹੋਏ ਜੁਲਾਈ ‘ਚ 44 ਫੀਸਦੀ ਜ਼ਿਆਦਾ ਰਿਕਾਰਡ ਕੀਤਾ ਗਿਆ ਹੈ। ਜੂਨ ਮਹੀਨੇ ਵਿੱਚ 65.9 ਐਮਐਮ ਬਾਰਿਸ਼ ਦਰਜ ਕੀਤੀ ਗਈ, ਜਦੋਂ ਕਿ ਜੁਲਾਈ ਵਿੱਚ 231.8 ਐਮਐਮ ਬਾਰਿਸ਼ ਦਰਜ ਕੀਤੀ ਗਈ।
ਜੁਲਾਈ ਮਹੀਨੇ ਵਿੱਚ ਪਿਛਲੇ ਦੋ ਦਹਾਕਿਆਂ ਵਿੱਚ ਸਭ ਤੋਂ ਵੱਧ ਮੀਂਹ ਦਰਜ ਕੀਤਾ ਗਿਆ। ਸੂਬੇ ਦੇ ਇੱਕ ਦਰਜਨ ਜ਼ਿਲ੍ਹਿਆਂ ਵਿੱਚ 100 ਫੀਸਦੀ ਤੋਂ ਵੱਧ ਮੀਂਹ ਪਿਆ ਹੈ। ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਕੇਂਦਰ ਦੇ ਵੇਰਵਿਆਂ ਅਨੁਸਾਰ, ਜੁਲਾਈ ਵਿੱਚ ਆਮ ਤੌਰ ‘ਤੇ 161.4 MM ਬਾਰਿਸ਼ ਹੁੰਦੀ ਹੈ।
ਮੌਸਮ ਵਿਭਾਗ ਦੇ ਅਨੁਸਾਰ ਮੰਗਲਵਾਰ ਤੇ ਬੁੱਧਵਾਰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲਿ੍ਹਆਂ ‘ਚ ਬਾਰਿਸ਼ ਦੇ ਆਸਾਰ ਬਣੇ ਹੋਏ ਹਨ।ਦੂਜੇ ਪਾਸੇ, ਹੁਣ ਪੰਜਾਬ ‘ਚ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।ਆਉਣ ਵਾਲੇ ਇਕ ਹਫਤੇ ‘ਚ ਦਿਨ ਦੇ ਘੱਟੋ ਘੱਟ ਤਾਪਮਾਨ ‘ਚ 2 ਡਿਗਰੀ ਤੱਕ ਦੀ ਗਿਰਾਵਟ ਦੇਖਣ ਨੂੰ ਮਿਲੇਗੀ, ਭਾਵ ਕਿ 15 ਸਤੰਬਰ ਤੱਕ ਰਾਤ ਦੇ ਤਾਪਮਾਨ ‘ਚ ਬਦਲਾਅ ਹੋਣ ਲੱਗੇਗਾ।
ਦੂਜੇ ਪਾਸੇ, ਫਿਲਹਾਲ ਇਕ ਹਫ਼ਤੇ ‘ਚ ਦਿਨ ਦੇ ਤਾਪਮਾਨ ‘ਚ ਵਧੇਰੇ ਬਦਲਾਅ ਦੇਖਣ ਨੂੰ ਨਹੀਂ ਮਿਲੇਗਾ।ਪਰ 15 ਸਤੰਬਰ ਤੋਂ ਬਾਅਦ ਦਿਨ ਦੇ ਤਾਪਮਾਨ ‘ਚ ਵੀ ਬਦਲਾਅ ਹੋਣ ਲੱਗੇਗਾ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h