ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਹੰਗਾਮੇ ਨਾਲ ਸ਼ੁਰੂ ਹੋਈ। ਵਿਰੋਧੀ ਪਾਰਟੀ ਲਗਾਤਾਰ ਨਾਅਰੇਬਾਜ਼ੀ ਕਰ ਰਹੀ ਹੈ। ਪੰਜਾਬ ਦਾ ਬਜਟ ਸਵੇਰੇ 11 ਵਜੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੇਸ਼ ਕਰਨਗੇ। ਇਸ ਦੌਰਾਨ ਪੰਜਾਬੀਆਂ ਲਈ ਕਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਸਦਨ ਵਿੱਚ ਇਸ ਸਮੇਂ ਪ੍ਰਸ਼ਨ ਕਾਲ ਚੱਲ ਰਿਹਾ ਹੈ ਅਤੇ ਮੰਤਰੀ ਸਵਾਲਾਂ ਦੇ ਜਵਾਬ ਦੇ ਰਹੇ ਹਨ।
ਸਦਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਐੱਸ.ਸੀ. ਜਾਂ ਕਿਸੇ ਹੋਰ ਜਾਤੀ ਦਾ ਜਾਅਲੀ ਸਰਟੀਫਿਕੇਟ ਲੈ ਕੇ ਨੌਕਰੀ ਦਿਵਾਉਣ ਦਾ ਮਾਮਲਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਅਸੀਂ ਅਜਿਹੇ ਮਾਮਲਿਆਂ ‘ਤੇ ਕਾਰਵਾਈ ਕਰਨ ਲਈ ਪੂਰੀ ਤਿਆਰੀ ਕਰ ਰਹੇ ਹਾਂ। ਦੋਸ਼ੀ ਪਾਏ ਗਏ ਵਿਅਕਤੀ ਨੇ ਕਦੋਂ ਨੌਕਰੀ ਲਈ ਅਤੇ ਉਸ ਨੂੰ ਹੁਣ ਤੱਕ ਕਿੰਨੀ ਤਨਖਾਹ ਮਿਲੀ ਹੈ, ਇਹ ਸਭ ਵਾਪਸ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਸਾਰੇ ਫਰਜ਼ੀ ਸਰਟੀਫਿਕੇਟਾਂ ਦੀ ਜਾਂਚ ਕਰ ਰਹੇ ਹਨ।
ਆਉਣ ਵਾਲੇ ਦਿਨਾਂ ਵਿੱਚ ਪਤਾ ਲੱਗੇਗਾ ਕਿ ਕਿੰਨੇ ਲੋਕ ਗਲਤ ਕੰਮਾਂ ਵਿੱਚ ਲੱਗੇ ਹੋਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਦੀਆਂ ਬੰਦ ਪਈਆਂ ਨਹਿਰਾਂ, ਰਜਵਾਹਾ ਅਤੇ ਬਰਸਾਤੀ ਨਹਿਰਾਂ ਵਿੱਚ ਪਾਣੀ ਆ ਰਿਹਾ ਹੈ ਅਤੇ ਲੋਕਾਂ ਨੂੰ ਕਾਫੀ ਫਾਇਦਾ ਹੋ ਰਿਹਾ ਹੈ। ਉਹ ਅਗਲੇ ਹਾੜੀ ਦੇ ਸੀਜ਼ਨ ਵਿੱਚ 14 ਲੱਖ ਵਿੱਚੋਂ 5 ਲੱਖ ਦੇ ਕਰੀਬ ਟਿਊਬਵੈੱਲ ਬੰਦ ਕਰਨਾ ਚਾਹੁੰਦੇ ਹਨ ਕਿਉਂਕਿ ਲੋਕਾਂ ਨੂੰ ਨਹਿਰਾਂ ਵਿੱਚੋਂ ਇੰਨਾ ਪਾਣੀ ਮਿਲੇਗਾ।