ਸੋਮਵਾਰ, ਮਈ 19, 2025 04:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਬਰਸਾਤ ਦੇ ਦਿਨਾਂ ‘ਚ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਪੰਜਾਬ ਸਿਹਤ ਮੰਤਰੀ ਨੇ ਦਿੱਤੀ ਸਲਾਹ

Health Tips in Rainy Day: ਡਾ ਬਲਬੀਰ ਸਿੰਘ ਨੇ ਕਿਹਾ ਕਿ ਦਸਤ ਤੇ ਹੈਜ਼ੇ ਤੋਂ ਬਚਾਅ ਲਈ ਤੇ ਮੈਡੀਕਲ ਟੀਮਾਂ ਰਾਹੀਂ ਸਕਰੀਨਿੰਗ ਕਰਵਾਈ ਜਾਵੇ।

by ਮਨਵੀਰ ਰੰਧਾਵਾ
ਜੁਲਾਈ 18, 2023
in ਸਿਹਤ, ਪੰਜਾਬ
0

Punjab Health Minister: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਬਰਸਾਤ ਦਾ ਮੌਸਮ ਦਸਤ ਅਤੇ ਹੈਜ਼ੇ ਜਿਹੀਆਂ ਬਿਮਾਰੀਆਂ ਦੇ ਅਨੁਕੂਲ ਹੋਣ ਕਾਰਨ ਸਾਨੂੰ ਪਾਣੀ ਉਬਾਲ ਕੇ ਤੇ ਠੰਢਾ ਕਰ ਕੇ ਪੀਣਾ ਅਤੇ ਖਾਣਾ ਹਮੇਸ਼ਾਂ ਤਾਜ਼ਾ ਪਕਾ ਕੇ ਖਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜਿਨ੍ਹਾਂ ਪ੍ਰਭਾਵਿਤ ਖੇਤਰਾਂ ਵਿੱਚ ਡਾਇਰੀਆ ਤੇ ਹੈਜ਼ੇ ਦੇ ਕੇਸ ਸਾਹਮਣੇ ਆਏ ਹਨ, ਉਹ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਬਾਅਦ ਹੁਣ ਲਗਾਤਾਰ ਘਟ ਰਹੇ ਹਨ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਜ਼ਿਲ੍ਹੇ ਵਿੱਚ ਸਾਹਮਣੇ ਆਏ ਦਸਤ ਤੇ ਹੈਜ਼ੇ ਦੇ ਕੇਸਾਂ ਸਬੰਧੀ ਲਈ ਮੰਗਲਵਾਰ ਨੂੰ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਜਾਇਜ਼ਾ ਲੈਣ ਆਏ। ਉਨ੍ਹਾਂ ਕਿਹਾ ਕਿ ਦਸਤ ਤੇ ਹੈਜ਼ੇ ਤੋਂ ਬਚਾਅ ਲਈ ਸਮੁੱਚੇ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਵਿਸ਼ੇਸ਼ ਤੌਰ ‘ਤੇ ਮੈਡੀਕਲ ਟੀਮਾਂ ਰਾਹੀਂ ਸਕਰੀਨਿੰਗ ਕਰਵਾਈ ਜਾਵੇ ਅਤੇ ਇਸ ਮੰਤਵ ਲਈ ਆਈ ਐਮ ਏ ਦਾ ਸਹਿਯੋਗ ਵੀ ਲਿਆ ਜਾਵੇ।

ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਜਿੱਥੇ ਵੀ ਦਸਤ ਤੇ ਹੈਜ਼ੇ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ, ਉੱਥੇ ਤੁਰੰਤ ਪੀਣ ਵਾਲੇ ਪਾਣੀ ਦੇ ਬਦਲਵੇਂ ਪ੍ਰਬੰਧ ਕੀਤੇ ਜਾਣ, ਲੋਕਾਂ ਨੂੰ ਪਾਣੀ ਉਬਾਲ ਕੇ ਪੀਣ ਜਾਣ ਕਲੋਰੀਨ ਰਾਹੀਂ ਸੋਧ ਕੇ ਪੀਣ ਅਤੇ ਖਾਣਾ ਤਾਜ਼ਾ ਪਕਾ ਕੇ ਖਾਣ ਦੀਆਂ ਮੁਢਲੀਆਂ ਪ੍ਰਹੇਜ਼ ਲੋੜਾਂ ਤੋਂ ਜਾਣੂ ਕਰਵਾਇਆ ਜਾਵੇ। ਇਸ ਦੇ ਨਾਲ ਹੀ ਪਾਣੀ ਦੇ ਮੁਕੰਮਲ ਟੈਸਟ ਕੀਤੇ ਜਾਣ ਅਤੇ ਸਪਲਾਈ ਲਾਈਨ ਦੀ ਜਾਂਚ ਕੀਤੀ ਜਾਵੇ ਕਿ ਇਸ ਵਿੱਚ ਦੂਸ਼ਿਤ ਪਾਣੀ ਦੀ ਮਿਲਾਵਟ ਤਾਂ ਨਹੀਂ ਹੋ ਰਹੀ।

ਪੰਜਾਬ ਸਿਹਤ ਮੰਤਰੀ ਡਾ. ਬਲਬੀਰ ਸਿੰਘ ਕਿਹਾ ਕਿ ਰੈਪਿਡ ਰਿਸਪਾਂਸ ਟੀਮਾਂ ਤੋਂ ਰੋਟੇਸ਼ਨ ਅਧਾਰ ਉਤੇ ਕੰਮ ਲਿਆ ਜਾਵੇ ਅਤੇ ਮੈਡੀਕਲ ਅਤੇ ਨਰਸਿੰਗ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਵੀ ਸਰਵੇਖਣ ਅਤੇ ਜਾਗਰੂਕਤਾ ਮੁਹਿੰਮ ਵਿੱਚ ਨਾਲ ਜੋੜਿਆ ਜਾਵੇ। ਇਸ ਵੇਲੇ ਜ਼ਿਲ੍ਹੇ ਵਿੱਚ 39 ਰੈਪਿਡ ਰਿਸਪਾਂਸ ਟੀਮਾਂ ਕੰਮ ਕਰ ਰਹੀਆਂ ਹਨ।

ਨਾਲ ਹੀ ਸਿਹਤ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਟੀਮਾਂ ਬਣਾ ਕੇ ਸਿਹਤ ਸੰਭਾਲ ਤੇ ਸਿਹਤ ਸਹੂਲਤਾਂ ਬਾਬਤ ਸਰਵੇਖਣ ਕੀਤਾ ਜਾਵੇ ਅਤੇ ਲੋਕਾਂ ਨੂੰ ਜਿਹੜੀਆਂ ਵੀ ਮੁਸ਼ਕਲਾਂ ਦਰਪੇਸ਼ ਹਨ, ਉਹ ਦੂਰ ਕੀਤੀਆਂ ਜਾਣ। ਇਸ ਦੇ ਨਾਲ-ਨਾਲ ਮੌਜੂਦਾ ਸਥਿਤੀ ਦਾ ਢੁੱਕਵਾਂ ਮੁਲਾਂਕਣ ਕਰ ਕੇ ਠੋਸ ਕਦਮ ਪੁੱਟੇ ਜਾਣ, ਜਿਨ੍ਹਾਂ ਨਾਲ ਭਵਿੱਖ ਵਿੱਚ ਹੜ੍ਹਾਂ ਵਰਗੀ ਸਥਿਤੀ ਤੇ ਬਿਮਾਰੀਆਂ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਖੇਤਰਾਂ ਵਿੱਚ ਢਾਈ ਲੱਖ ਕਲੋਰੀਨ ਦੀਆਂ ਗੋਲੀਆਂ ਵੰਡਣ ਦਾ ਟੀਚਾ ਹੈ, ਜਿਸ ਨੂੰ ਸੁਚੱਜੇ ਢੰਗ ਨਾਲ ਪੂਰਾ ਕੀਤਾ ਜਾਵੇ। ਜਦੋਂ ਵੀ ਕੋਈ ਮਰੀਜ਼ ਹਸਪਤਾਲ ਵਿੱਚ ਆਉਂਦਾ ਹੈ ਤਾਂ ਉਸ ਦੀ ਪੂਰੀ ਸਾਂਭ ਸੰਭਾਲ ਹੋਵੇ ਤੇ ਇਸ ਬਾਬਤ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਜਿਹੜੇ ਖੇਤਰਾਂ ਵਿੱਚ ਦਸਤ ਤੇ ਹੈਜ਼ੇ ਦੇ ਕੇਸ ਸਾਹਮਣੇ ਆਏ ਹਨ, ਉਨ੍ਹਾਂ ਦੀਆਂ ਵਾਟਰ ਸਪਲਾਈ ਲਾਈਨਜ਼ ਦੀ ਇਕ ਸਿਰੇ ਤੋਂ ਲੈ ਕੇ ਦੂਜੇ ਸਿਰੇ ਤੱਕ ਜਾਂਚ ਕੀਤੀ ਜਾਵੇ ਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਤੇ ਵੀ ਪੀਣ ਵਾਲੇ ਪਾਣੀ ਵਿੱਚ ਕੋਈ ਰਲੇਵਾਂ ਨਾ ਹੋ ਰਿਹਾ ਹੋਵੇ। ਇਸ ਦੇ ਨਾਲ ਨਾਲ ਘਰਾਂ ਵਿੱਚ ਲੱਗੇ ਪੰਪਾਂ ਦੇ ਪਾਣੀ ਦੀ ਵੀ ਜਾਂਚ ਯਕੀਨੀ ਬਣਾਈ ਜਾਵੇ।

ਘਰ ਘਰ ਜਾ ਰਹੀਆਂ ਟੀਮਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਉਹ ਪਾਣੀ ਉਬਾਲ ਕੇ ਪੀਣ ਤੇ ਨਾਲੇ ਤਾਜ਼ਾ ਖਾਣਾ ਹੀ ਖਾਣ। ਇਸ ਨਾਲ ਵੱਖੋ ਵੱਖ ਬਿਮਾਰੀਆਂ ਤੋਂ ਬਚਾਅ ਵਿੱਚ ਵੱਡੀ ਮਦਦ ਮਿਲੇਗੀ। ਇਸ ਦੇ ਨਾਲ ਨਾਲ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਮੱਖੀਆਂ ਤੇ ਮੱਛਰਾਂ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਬਾਬਤ ਫੌਗਿੰਗ ਸਮੇਤ ਲੋੜੀਂਦੇ ਕਦਮ ਚੁੱਕਣ ਤੇ ਨਾਲ ਹੀ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਬਾਰੇ ਜਾਗਰੂਕ ਕਰਨ।

ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਮੈਨ ਪ੍ਰਭਜੋਤ ਕੌਰ ਨੇ ਸਿਹਤ ਮੰਤਰੀ ਨੂੰ ਸਲੱਮ ਬਸਤੀਆਂ ਤੇ ਖਾਸ ਧਿਆਨ ਦੇਣ ਦੀ ਬੇਨਤੀ ਕੀਤੀ ਅਤੇ ਉਨ੍ਹਾਂ ਨੂੰ ਦਸਤ ਅਤੇ ਹੈਜ਼ੇ ਤੋਂ ਬਚਾਉਣ ਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਵੀ ਵਿਸ਼ੇਸ਼ ਯਤਨ ਕਰਨ ਲਈ ਆਖਿਆ। ਇਸ ਦੇ ਅਧਾਰ ਤੇ ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਖੜ੍ਹੇ ਪਾਣੀ ਦੀ ਨਿਕਾਸੀ ਤੁਰੰਤ ਕਰਵਾਉਣ ਅਤੇ ਹੋਰਨਾਂ ਸੁਝਾਵਾਂ ਉਤੇ ਅਮਲ ਕਰਨ ਦੀ ਹਦਾਇਤ ਦਿੱਤੀ ਗਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਿਹਤ ਸੰਭਾਲ ਦੇ ਮੱਦੇਨਜ਼ਰ ਜ਼ਿਲ੍ਹੇ ਵਿਚਲੇ ਸਾਰੇ ਹਸਪਤਾਲ ਕਾਰਜਸ਼ੀਲ ਹਨ ਤੇ ਹੜ੍ਹਾਂ ਦੌਰਾਨ ਸਥਾਪਤ 22 ਰਾਹਤ ਕੇਂਦਰਾਂ ਵਿੱਚ ਕਰੀਬ 04 ਹਜ਼ਾਰ ਲੋਕ ਪੁੱਜੇ ਸਨ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਹੁਣ ਤਕ 186 ਮੈਡੀਕਲ ਕੈਂਪ ਲਾਏ ਜਾ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੈਜ਼ੇ ਦੇ 15 ਕੇਸ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 39 ਰੈਪਿਡ ਰਿਸਪਾਂਸ ਟੀਮਾਂ ਕਾਰਜਸ਼ੀਲ ਹਨ। ਪ੍ਰਭਾਵਿਤ ਖੇਤਰਾਂ ਵਿੱਚ ਬਦਲਵੇਂ ਕਲੋਰੀਨੇਟਿਡ ਪਾਣੀ ਦੀ ਸਪਲਾਈ ਜਾਰੀ ਹੈ ਤੇ ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਅਧਾਰ ਉਤੇ ਹੱਲ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨੂੰ ਲੋੜੀਂਦਾ ਸਪਲਾਈ ਸਟਾਕ ਖਰੀਦਣ ਲਈ 5 ਲੱਖ ਰੁਪਏ ਸਟੇਟ ਡਿਜ਼ਾਸਟਰ ਰਿਲੀਫ਼ ਫੰਡ ਚੋਂ ਦੇਣ ਤੋਂ ਇਲਾਵਾ ਪ੍ਰਭਾਵਿਤ ਖੇਤਰਾਂ ਵਿੱਚ ਕਲੋਰੀਨ ਗੋਲੀਆਂ ਦੀ ਵੰਡ ਕਰਨ ਤੋਂ ਇਲਾਵਾ ਬੋਤਲਬੰਦ ਵੀ ਸਪਲਾਈ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਵੱਲੋਂ ਜਾਰੀ ਨਿਰਦੇਸ਼ਾਂ ਦੀ ਇਨ-ਬਿਨ ਪਾਲਣਾ ਯਕੀਨੀ ਬਣਾਈ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪਰਮਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਬੈਂਬੀ, ਕਮਿਸ਼ਨਰ ਨਗਰ ਨਿਗਮ ਨਵਜੋਤ ਕੌਰ, ਸਿਵਲ ਸਰਜਨ ਡਾ. ਮਹੇਸ਼ ਕੁਮਾਰ ਅਹੂਜਾ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: DiarrheaDr. Balbir SinghDrink Boiled WaterEat Fresh FoodFloods affected Areaspro punjab tvPunjab FloodsPunjab Health Ministerpunjab newspunjabi newsRainy DaysSeasonal Diseases
Share211Tweet132Share53

Related Posts

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

Health Care Tips: HIGH BP ਦੀ ਹੈ ਸਮੱਸਿਆ ਤਾਂ ਇਸ ਘਰੇਲੂ ਤਰੀਕੇ ਨਾਲ ਕਰੋ ਕੰਟਰੋਲ, ਖਾਓ ਇਹ ਇੱਕ ਚੀਜ

ਮਈ 18, 2025

ਹੁਣ ਮਹਿੰਗੇ ਫੇਸ ਸੀਰਮ ਦੀ ਥਾਂ ਵਰਤੋ ਇਹ ਘਰੇਲੂ ਚੀਜ, ਚਿਹਰਾ ‘ਤੇ ਆਏਗਾ ਬੇਹੱਦ ਨਿਖਾਰ

ਮਈ 18, 2025

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.