ਸੋਮਵਾਰ, ਅਗਸਤ 18, 2025 11:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

12ਵੀਂ ਜਮਾਤ ਦੇ ਨਤੀਜਿਆਂ ‘ਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਰਹੀ ਝੰਡੀ: ਹਰਜੋਤ ਸਿੰਘ ਬੈਂਸ

Harjot Singh Bains: ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਸਿੱਖਿਆ ਸੁਧਾਰ ਨੀਤੀਆਂ ਦਾ ਅਸਰ ਦਿਖਣਾ ਸ਼ੁਰੂ ਹੋ ਚੁੱਕਾ ਹੈ।

by ਮਨਵੀਰ ਰੰਧਾਵਾ
ਮਈ 25, 2023
in ਸਿੱਖਿਆ, ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

PSEB 12th Result 2023: ਪੰਜਾਬ ਰਾਜ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਕੂਲ ਸਿੱਖਿਆ ਪ੍ਰਤੀ ਨੀਤੀਆਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਜਿਸਦੇ ਨਤੀਜੇ ਵਜੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੱਲ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਵੱਖ ਵੱਖ ਵਿਸ਼ਿਆਂ ਵਿਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੇ ਬਾਜ਼ੀ ਮਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਇੰਸ, ਕਾਮਰਸ ਅਤੇ ਵੋਕੇਸ਼ਨਲ ਗਰੁੱਪਾਂ ਦੀਆਂ ਮੋਹਰੀ ਪੁਜ਼ੀਸ਼ਨਾਂ ਸਰਕਾਰੀ ਸਕੂਲਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਹਾਸਲ ਕੀਤੀਆਂ ਹਨ। ਬੈਂਸ ਨੇ ਦੱਸਿਆ ਕਿ ਇਸ ਮਾਣਮੱਤੀ ਪ੍ਰਾਪਤੀ ਦਾ ਸਿਹਰਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਮਿਹਨਤੀ ਸਟਾਫ ਨੂੰ ਜਾਂਦਾ ਹੈ ਜਿੰਨ੍ਹਾਂ ਨੇ ਪਿਛਲੇ ਸਾਲ ਦੇ ਦਸੰਬਰ ਮਹੀਨੇ “ਮਿਸ਼ਨ ਸੌ ਪ੍ਰਤੀਸ਼ਤ” ਮੁਹਿੰਮ ਰਾਹੀਂ ਇੱਕ-ਇੱਕ ਵਿਦਿਆਰਥੀ ਦੇ ਸਿੱਖਣ ਪੱਧਰ ਦੀ ਜਾਣਕਾਰੀ ਹਾਸਿਲ ਕਰਕੇ ਵਿਦਿਆਰਥੀਆਂ ਨੂੰ ਖੂਬ ਮਿਹਨਤ ਕਰਵਾਈ।

ਉਨ੍ਹਾਂ ਕਿਹਾ ਕਿ ਕਾਮਰਸ ਗਰੁੱਪ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਸ ਰਾਮ ਨਗਰ ਬਠਿੰਡਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਪੁੱਤਰੀ ਅਸ਼ੋਕ ਕੁਮਾਰ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੀ ਵਿਦਿਆਰਥਣ ਖੁਸ਼ੀ ਗਰਗ ਪੁੱਤਰੀ ਹਰੀ ਓਮ ਗਰਗ, ਦੋਵਾਂ ਨੇ 494/500 ਅੰਕ ਪ੍ਰਾਪਤ ਕਰਕੇ ਸੂਬੇ ਵਿੱਚੋਂ ਸਾਂਝੇ ਰੂਪ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ (ਲੁਧਿਆਣਾ) ਦੀ ਵਿਦਿਆਰਥਣ ਸ਼ੁਭਕਰਮਨਜੋਤ ਕੌਰ ਸੰਧਰ ਪੁੱਤਰੀ ਪਰਮਜੀਤ ਸਿੰਘ ਸੰਧਰ ਨੇ 493/500 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਲਿਆ।

ਇਸੇ ਤਰਾਂ ਸਾਇੰਸ ਗਰੁੱਪ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਇਨਜ ਪਟਿਆਲਾ ਦੇ ਵਿਦਿਆਰਥੀ ਨਵਨੀਤ ਸਿੰਘ ਪੁੱਤਰ ਗੁਰਬਚਨ ਸਿੰਘ ਨੇ 496/500 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ (ਲੁਧਿਆਣਾ) ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਅਤੇ ਸ਼ਹੀਦ ਹਰਪਾਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੇਠੂਵਾਲ (ਅੰਮ੍ਰਿਤਸਰ) ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਪੁੱਤਰੀ ਮਨਿੰਦਰ ਸਿੰਘ ਨੇ ਕ੍ਰਮਵਾਰ 495/500 ਅੰਕ ਲੈ ਕੇ ਸਾਂਝੇ ਰੂਪ ਵਿੱਚ ਦੂਸਰਾ ਸਥਾਨ ਹਾਸਿਲ ਕੀਤਾ।

ਵੋਕੇਸ਼ਨਲ ਗਰੁੱਪ ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ, ਰੇਲਵੇ ਮੰਡੀ ਹੁਸ਼ਿਆਰਪੁਰ ਦੀ ਵਿਦਿਆਰਥਣ ਅਵਨਤਿਕਾ ਸ਼ਰਮਾ ਪੁੱਤਰੀ ਬ੍ਰਿਜ ਮੋਹਨ ਸ਼ਰਮਾ ਨੇ 491/500 ਅੰਕਾਂ ਨਾਲ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੱਦਾ (ਬਠਿੰਡਾ) ਦੀ ਵਿਦਿਆਰਥਣ ਦਿਲਪ੍ਰੀਤ ਕੌਰ ਪੁੱਤਰੀ ਇਕਬਾਲ ਸਿੰਘ ਨੇ 489/500 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਸਰਕਾਰੀ ਵਿਕਟੋਰੀਆ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਪਟਿਆਲ਼ਾ ਦੀ ਵਿਦਿਆਰਥਣ ਹਰਸ਼ਪ੍ਰੀਤ ਕੌਰ ਪੁੱਤਰੀ ਰਾਜਿੰਦਰ ਸਿੰਘ ਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀਨਾ ਨਗਰ ਦੇ ਵਿਦਿਆਰਥੀ ਅਜੈ ਸਿੰਘ ਪੁੱਤਰ ਸੁਰਜੀਤ ਸਿੰਘ ਨੇ 488/500 ਅੰਕ ਲੈ ਕੇ ਸਾਂਝੇ ਰੂਪ ਵਿੱਚ ਤੀਸਰਾ ਸਥਾਨ ਹਾਸਿਲ ਕੀਤਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਸਿੱਖਿਆ ਸੁਧਾਰ ਨੀਤੀਆਂ ਦਾ ਅਸਰ ਦਿਖਣਾ ਸ਼ੁਰੂ ਹੋ ਚੁੱਕਾ ਹੈ ਜਿਸ ਨਾਲ ਸਰਕਾਰੀ ਸਕੂਲਾਂ ਦਾ ਸਿੱਖਿਆ ਮਿਆਰ ਸੁਧਰ ਰਿਹਾ ਹੈ। ਉਹਨਾਂ ਕਿਹਾ ਕਿ ਵਧੀਆ ਨਤੀਜੇ ਲਿਆਉਣ ਵਾਸਤੇ “ਮਿਸ਼ਨ ਸੌ ਪ੍ਰਤੀਸ਼ਤ” ਮੁਹਿੰਮ ਪੂਰੀ ਤਰਾਂ ਸਫਲ ਰਹੀ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਬੀਤੇ ਦਿਨੀਂ ਐਲਾਨੇ ਗਏ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਵੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜੀਸ਼ਨਾਂ ਹਾਸਿਲ ਕਰਕੇ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਸੀ। ਸਿੱਖਿਆ ਮੰਤਰੀ ਅਨੁਸਾਰ ਉਹਨਾਂ ਦਾ ਸੁਪਨਾ ਪੰਜਾਬ ਦੇ ਸਕੂਲ ਸਿੱਖਿਆ ਸਿਸਟਮ ਨੂੰ ਵਿਸ਼ਵ ਪੱਧਰੀ ਮਿਆਰਾਂ ਵਾਲਾ ਬਣਾਉਣ ਦਾ ਹੈ ਜਿਸਦੀ ਪੂਰਤੀ ਵਾਸਤੇ ਲਗਾਤਾਰ ਯਤਨ ਜਾਰੀ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 12th Class Resultsharjot singh bainspro punjab tvPunjab Education Ministerpunjab governmentPunjab Government Schoolspunjab newspunjabi news
Share204Tweet127Share51

Related Posts

ਪੰਜਾਬ ਦੀ ਉੱਚ ਸਿੱਖਿਆ ਲਈ ਵੱਡੀ ਰਾਹਤ, ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਅਗਸਤ 18, 2025

ਪੰਜਾਬ ਸਰਕਾਰ ਨੇ AI ਨਾਲ ਕੀਤਾ ਸੜਕਾਂ ਦੀ ਮੁਰੰਮਤ ਦਾ ਸਰਵੇ

ਅਗਸਤ 18, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਜਾਣੋ ਕਦੋਂ ਹੋਏਗਾ ਮੌਸਮ ਸਾਫ

ਅਗਸਤ 16, 2025

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025
Load More

Recent News

PM ਮੋਦੀ ਦੇ 11 ਸਾਲਾਂ ਦੇ ਕਾਰਜ਼ਕਾਲ ’ਚ 25 ਕਰੋੜ ਭਾਰਤੀ ਗਰੀਬੀ ਰੇਖਾ ਤੋਂ ਆਏ ਬਾਹਰ: MP ਸਤਨਾਮ ਸੰਧੂ

ਅਗਸਤ 18, 2025

ਪੰਜਾਬ ਦੀ ਉੱਚ ਸਿੱਖਿਆ ਲਈ ਵੱਡੀ ਰਾਹਤ, ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਅਗਸਤ 18, 2025

ਜੇਕਰ ਤੁਹਾਡੇ ਵੀ AC ਚੋਂ ਡਿੱਗਦਾ ਹੈ ਪਾਣੀ ਤਾਂ ਜਾਣੋ ਕੀ ਹੈ ਇਸਦਾ ਕਾਰਨ, ਕਿਵੇਂ ਕਰ ਸਕਦੇ ਹੋ ਹੱਲ

ਅਗਸਤ 18, 2025

ਪੰਜਾਬ ਸਰਕਾਰ ਨੇ AI ਨਾਲ ਕੀਤਾ ਸੜਕਾਂ ਦੀ ਮੁਰੰਮਤ ਦਾ ਸਰਵੇ

ਅਗਸਤ 18, 2025

Swiggy ਤੋਂ ਖਾਣਾ ਮੰਗਵਾਉਣਾ ਹੋਵੇਗਾ ਹੁਣ ਮਹਿੰਗਾ, APP ਨੇ ਫ਼ੀਸ ‘ਚ ਕੀਤਾ ਵਾਧਾ

ਅਗਸਤ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.