Vijilance Punjab: ਪੰਜਾਬ ਵਿਜੀਲੈਂਸ ਬਿਊਰੋ ਨੇ ਸਿੰਜਾਈ ਵਿਭਾਗ ‘ਚ ਹੋਏ ਬਹੁ-ਕਰੋੜੀ ਘੁਟਾਲੇ ਦੀ ਜਾਂਚ ਮੁੜ ਤੋਂ ਆਰੰਭ ਦਿੱਤੀ ਹੈ।ਵਿਜੀਲੈਂਸ ਵਲੋਂ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਠੇਕੇਦਾਰ ਗੁਰਿੰਦਰ ਸਿੰਘ ਉਰਫ਼ ਭਾਪਾ ਤੋਂ ਕੀਤੀ ਗਈ ਪੁੱਛਗਿੱਛ ਉਪਰੰਤ ਅਗਲੇ ਹਫ਼ਤੇ ਅਧਿਕਾਰੀਆਂ ਨੂੰ ਤਫ਼ਤੀਸ਼ ‘ਚ ਸ਼ਾਮਿਲ ਕੀਤਾ ਜਾਵੇਗਾ।ਵਿਜੀਲੈਂਸ ਬਿਊਰੋ ਦੇ ਸੀਨੀਅਰ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ।ਵਿਜੀਲੈਂਸ ਦੇ ਏਆਈਜੀ ਮਨਮੋਹਨ ਸ਼ਰਮਾ ਦੀ ਅਗਵਾਈ ਵਾਲੀ ਟੀਮ ਵਲੋਂ ਸਿੰਜਾਈ ਘੁਟਾਲੇ ਨਾਲ ਸਬੰਧਤ ਮਾਮਲੇ ਦੀ ਮੁੜ ਤੋਂ ਤਫ਼ਤੀਸ਼ ਆਰੰਭੀ ਗਈ ਹੈ।
ਅਧਿਕਾਰੀਆਂ ਮੁਤਾਬਕ ਠੇਕੇਦਾਰ ਗੁਰਿੰਦਰ ਸਿੰਘ ਤੋਂ ਬੈਂਕ ਖਾਤਿਆਂ ਦੇ ਵੇਰਵਿਆਂ ਸਮੇਤ ਹੋਰ ਕਈ ਦਸਤਾਵੇਜ਼ਾਂ ਦੀ ਮੰਗ ਕੀਤੀ ਗਈ ਸੀ ਤਾਂ ਜੋ ਤਫ਼ਤੀਸ਼ ਨੂੰ ਅੱਗੇ ਵਧਾਇਆ ਜਾ ਸਕੇ।ਉਨ੍ਹਾਂ ਦੱਸਿਆ ਕਿ ਸੇਵਾਮੁਕਤ ਆਈਏਐਸ ਅਧਿਕਾਰੀਆਂ ਸਾਬਕਾ ਮੁਖ ਸਕੱਤਰ ਕੌਸ਼ਲ, ਵਿਸ਼ੇਸ਼ ਮੁੱਖ ਸਕੱਤਰ ਕੇ ਬੀਐਸ ਸਿੱਧੂ, ਸਾਬਕਾ, ਸਕੱਤਰ ਕਾਹਨ ਸਿੰਘ ਸਿੰਘ ਪੰਨੂ ਨੂੰ ਤਫਤੀਸ਼ ‘ਚ ਸ਼ਾਮਿਲ ਕੀਤੇ ਜਾਣ ਜਾਣ ਤੋਂ ਬਾਅਦ ਦੋ ਸਾਬਕਾ ਮੰਤਰੀਆਂ ਜਨਮੇਜਾ ਸਿਮਘ ਸੇਖੋਂ ਤੇ ਸ਼ਰਨਜੀਤ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਸਹਾਇਕਾਂ ਨੂੰ ਵੀ ਸੱਦਿਆ ਜਾਵੇਗਾ।ਦੱਸ ਦੇਈਏ ਕਿ ਸਿੰਜਾਈ ਘਪਲੇ ਦੀ ਜਾਂਚ ਕਰ ਚੁੱਕਿਆ ਪੁਲਿਸ ਅਧਿਕਾਰੀ ਆਸ਼ੀਸ਼ ਕਪੂਰ ਵੀ ਹੁਣ ਵਿਜੀਲੈਂਸ ਦੀ ਗ੍ਰਿਫ਼ਤ ‘ਚ ਹੈ।ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਪੁਲਿਸ ਅਫ਼ਸਰ ਦੇ ਗ੍ਰਿਫਤਾਰ ਹੋਣ ਕਾਰਨ ਸਿੰਜਾਈ ਘਪਲੇ ਦੀਆਂ ਹੋਰ ਪਰਤਾਂ ਖੁੱਲ੍ਹ ਸਕਦੀਆਂ ਹਨ।
ਅਧਿਕਾਰੀਆਂ ਨੇ ਕਿਹਾ ਕਿ ਗੁਰਿੰਦਰ ਸਿੰਘ ਠੇਕੇਦਾਰ ਤੋਂ ਮੁਕੰਮਲ ਤੱਥ ਤੇ ਦਸਤਾਵੇਜ਼ ਹਾਸਲ ਕਰਨ ਤੋਂ ਬਾਅਦ ਹੀ ਸਾਬਕਾ ਮੰਤਰੀਆਂ ਤੇ ਸਾਬਕਾ ਅਫ਼ਸਰਾਂ ਨੂੰ ਤਫ਼ਤੀਸ਼ ‘ਚ ਸ਼ਾਮਿਲ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਠੇਕੇਦਾਰ ਨੇ ਇਸ ਤੋਂ ਪਹਿਲਾਂ ਹੋਈ ਤਫ਼ਤੀਸ਼ ਦੌਰਾਨ ਸਾਬਕਾ ਮੰਤਰੀਆਂ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਕਰੋੜਾਂ ਰੁਪਏ ਰਿਸ਼ਵਤ ਵਜੋਂ ਦੇਣ ਦਾ ਖੁਲਾਸਾ ਕੀਤਾ ਸੀ।ਵਿਜੀਲੈਂਸ ਵਲੋਂ ਠੇਕੇਦਾਰ ਤੇ ਅਧਿਕਾਰੀਆਂ ਨਾਲ ਆਹਮੋ ਸਾਹਮਣੇ ਪੁੱਛ ਗਿੱਛ ਕਰਨ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ।
ਇਸ ਮਾਮਲੇ ‘ਚ ਠੇਕੇਦਾਰ ਗੁਰਿੰਦਰ ਸਿੰਘ ਤੇ ਸਿੰਜਾਈ ਵਿਭਾਗ ਦੇ ਇੰਜੀਨੀਅਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।ਵਿਜੀਲੈਂਸ ਵਲੋਂ ਇਸ ਮਾਮਲੇ ‘ਚ ਕਈ ਦੋਸ਼ ਪੱਤਰ ਦਾਇਰ ਕੀਤੇ ਜਾ ਚੁੱਕੇ ਹਨ।ਠੇਕੇਦਾਰ ਗੁਰਿੰਦਰ ਸਿੰਘ ਵਲੋਂ ਵਿਜੀਲੈਂਸ ਕੋਲ ਇਕ ਇਕਬਾਲੀਆ ਬਿਆਨ ਦਰਜ ਕਰਾਇਆ ਗਿਆ ਹੈ ਜਿਸ ‘ਚ ਉਸ ਨੇ ਅਧਿਕਾਰੀਆਂ ਨੂੰ ਰਿਸ਼ਵਤ ਦੇਣਾ ਮੰਨਿਆ ਸੀ।
ਇਹ ਵੀ ਪੜ੍ਹੋ : ਡੇਰਾ ਮੁਖੀ ਰਾਮ ਰਹੀਮ ਯੂ.ਪੀ. ਦੇ ਇਸ ਡੇਰੇ ‘ਚ ਬਿਤਾਏਗਾ ਪੈਰੋਲ ਦੇ 40 ਦਿਨ…
ਇਹ ਵੀ ਪੜ੍ਹੋ : ਵਿਜੀਲੈਂਸ ਦੇ ਅਫ਼ਸਰ ਨੂੰ 50 ਲੱਖ ਰੁਪਏ ਰਿਸ਼ਵਤ ਦੇਣ ਦੇ ਮਾਮਲੇ ‘ਚ ਸਾਬਕਾ ਕੈਬਨਿਟ ਮੰਤਰੀ ਗ੍ਰਿਫ਼ਤਾਰ